ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਕੀਤਾ ਚੱਕਾ ਜਾਮ

07/17/2018 1:17:22 AM

ਰੂਪਨਗਰ, (ਵਿਜੇ)- ਪੰਜਾਬ ਰੋਡਵੇਜ਼/ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਅੱਜ ਪਨਬੱਸ ਦਾ ਮੁਕੰਮਲ ਚੱਕਾ ਜਾਮ ਕੀਤਾ ਗਿਆ। 
ਯੂਨੀਅਨ ਦੇ ਬੁਲਾਰਿਆਂ ਨੇ ਦੱਸਿਆ ਕਿ ਉਨ੍ਹਾਂ  ਇਹ ਹਡ਼ਤਾਲ ਹੱਕੀ, ਜਾਇਜ਼ ਮੰਗਾਂ ਦੀ ਪ੍ਰਾਪਤੀ ਤੇ ਸਰਕਾਰ ਦੀਆਂ ਮਾਰੂ ਨੀਤੀਆਂ ਦੇ ਵਿਰੋਧ ’ਚ ਕੀਤੀ ਹੈ। ਅੱਜ ਹਡ਼ਤਾਲ ਦੌਰਾਨ ਪੰਜਾਬ ਭਰ ਦੇ 18 ਡਿਪੂ ਮੁਕੰਮਲ ਤੌਰ ’ਤੇ ਬੰਦ ਕੀਤੇ ਗਏ ਅਤੇ ਗੇਟ ਰੈਲੀਆਂ ਕੀਤੀਆਂ ਗਈਆਂ। ਜਦੋਂ ਕਿ ਉਨ੍ਹਾਂ ਦੀਆਂ ਮੰਗਾਂ ’ਚ ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕਰਨਾ, ਆਊਟ ਸੋਰਸਿੰਗ ਤੇ ਵਰਕਰਾਂ ਨੂੰ ਵਿਭਾਗ ’ਚ ਤਬਦੀਲ ਕਰਨਾ, ਰਿਪੋਰਟਾਂ ਸਬੰਧੀ ਕੰਡੀਸ਼ਨਾਂ ਖਤਮ ਕੀਤੀਆਂ ਜਾਣ ਆਦਿ ਸ਼ਾਮਲ ਹਨ।PunjabKesari
 ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਮੰਗਾਂ ਪ੍ਰਤੀ ਗੰਭੀਰਤਾ ਨਾ ਦਿਖਾਈ ਗਈ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਜਦੋਂ ਕਿ 17 ਤੇ 18 ਜੁਲਾਈ ਨੂੰ ਵੀ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਚੇਅਰਮੈਨ ਜਸਵਿੰਦਰ ਸਿੰਘ, ਪ੍ਰਧਾਨ ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਇੰਦਰਜੀਤ ਸਿੰਘ, ਅਜੀਤ ਸਿੰਘ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ, ਸਤਵਿੰਦਰ ਸਿੰਘ ਆਦਿ ਸ਼ਾਮਲ ਸਨ।
ਹਡ਼ਤਾਲ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਪੰਜਾਬ ਰੋਡਵੇਜ਼ ਰੂਪਨਗਰ ਡਿਪੂ ਦੇ ਜੀ.ਐੱਮ. ਜਗਦੀਪ ਸਿੰਘ ਨੇ ਦੱਸਿਆ ਕਿ ਪਨਬੱਸ ਦੀ ਹਡ਼ਤਾਲ ਦੇ ਬਾਵਜੂਦ 19 ਬੱਸਾਂ ਰੋਡਵੇਜ਼ ਅਤੇ 16 ਬੱਸਾਂ ਪਨਬੱਸ ਦੀਆਂ ਚਲਾਈਆਂ ਗਈਆਂ। ਪਨਬੱਸ ਦੇ ਕੁਝ ਕਰਮਚਾਰੀਆਂ ਵੱਲੋਂ ਹਡ਼ਤਾਲ ’ਚ ਸ਼ਾਮਲ ਨਾ ਹੋਣ ਦੇ ਕਾਰਨ ਕੁਝ ਬੱਸਾਂ ਚਲਾਈਆਂ ਗਈਆਂ। ਹਡ਼ਤਾਲੀ ਕਰਮਚਾਰੀਆਂ ਵੱਲੋਂ ਬੱਸਾਂ ਨੂੰ ਚੱਲਣ ਤੋਂ ਰੋਕਣ ਲਈ ਅਤੇ ਸਥਿਤੀ ’ਤੇ ਕਾਬੂ ਪਾਉਣ ਲਈ ਪੁਲਸ ਨੇ ਪੂਰੇ ਪ੍ਰਬੰਧ ਵੀ ਕੀਤੇ ਹੋਏ ਸਨ।PunjabKesari
  ਨਵਾਂਸ਼ਹਿਰ, (ਮਨੋਰੰਜਨ, ਤ੍ਰਿਪਾਠੀ)- ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲਾ ਇਕਾਈ ਵੱਲੋਂ ਸੋਮਵਾਰ ਨੂੰ ਮੁਕੰਮਲ ਹਡ਼ਤਾਲ ਕੀਤੀ ਗਈ। 
ਕਰਮਚਾਰੀਅਾਂ ਨੇ ਨਵਾਂਸ਼ਹਿਰ ਰੋਡਵੇਜ਼ ਡਿਪੂ  ਦੇ ਅੱਗੇ ਰੋਸ ਧਰਨਾ ਦਿੰਦੇ ਹੋਏ ਪੰਜਾਬ ਸਰਕਾਰ ਦੇ ਖਿਲਾਫ  ਨਾਅਰੇਬਾਜ਼ੀ ਕੀਤੀ। ਰੋਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਹਰਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਪਬਲਿਕ ਸੈਕਟਰ ਦੇ ਸਾਂਝੇ ਵਿਭਾਗ ਰੋਡਵੇਜ਼ ਨੂੰ ਸਰਕਾਰ ਵੱਲੋਂ ਸਾਜ਼ਿਸ਼ ਦੇ ਤਹਿਤ ਨਿੱਜੀ ਸੈਕਟਰ  ਨੂੰ ਦਿੱਤਾ ਜਾ ਰਿਹਾ ਹੈ। ਜਿਸ ਕਾਰਨ ਰੋਡਵੇਜ਼ ਕਰਮਚਾਰੀਅਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮਾਣਯੋਗ ਸੁਪਰੀਮ ਕੋਰਟ ਦੇ  ਫੈਸਲੇ ਨੂੰ ਲਾਗੂ ਕੀਤਾ ਜਾਵੇ। ਠੇਕੇ ’ਤੇ ਕੀਤੀ ਗਈ ਭਰਤੀ ਨੂੰ ਬੰਦ ਕਰ ਕੇ ਰੈਗੂਲਰ ਭਰਤੀ ਕੀਤੀ ਜਾਵੇ। ਬਰਾਬਰ ਕੰਮ ਤੇ ਬਰਾਬਰ ਤਨਖਾਹ ਦੀ ਨੀਤੀ ਨੂੰ ਲਾਗੂ ਕੀਤਾ ਜਾਵੇ।  ਇਸ ਦੌਰਾਨ  ਪੰਜਾਬ ਰੋਡਵੇਜ਼ ਦੇ ਸਮੂਹ ਸੰਗਠਨਾਂ ਵੱਲੋਂ ਪਨਬੱਸ ਕਰਮਚਾਰੀਅਾਂ ਦੇ ਅੰਦੋਲਨ ਨੂੰ ਸਹਿਯੋਗ ਦੇਣ ਦਾ ਐਲਾਨ ਕੀਤਾ ਗਿਆ। ਰੋਸ ਧਰਨੇ ਨੂੰ ਚੇਅਰਮੈਨ ਬਲਵਿੰਦਰ ਸਿੰਘ ਦਿਓਲ, ਮਹਾ ਸਿੰਘ ਰੋਡ਼ੀ ਆਦਿ ਨੇ ਵੀ ਸੰਬੋਧਨ ਕੀਤਾ । 


Related News