ਹੜ੍ਹ ਦੌਰਾਨ ਪੰਜਾਬੀਆਂ ਨੇ ਵਧ-ਚੜ੍ਹ ਕੇ ਰਾਹਤ ਕਾਰਜਾਂ ’ਚ ਯੋਗਦਾਨ ਪਾਇਆ : ਭਗਵੰਤ ਮਾਨ

Wednesday, Jul 26, 2023 - 04:18 PM (IST)

ਹੜ੍ਹ ਦੌਰਾਨ ਪੰਜਾਬੀਆਂ ਨੇ ਵਧ-ਚੜ੍ਹ ਕੇ ਰਾਹਤ ਕਾਰਜਾਂ ’ਚ ਯੋਗਦਾਨ ਪਾਇਆ : ਭਗਵੰਤ ਮਾਨ

ਜਲੰਧਰ (ਧਵਨ) : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬੀਆਂ ਨੇ ਸੂਬੇ ਦੇ ਕੁਝ ਹਿੱਸਿਆਂ ’ਚ ਆਏ ਹੜ੍ਹ ਦੌਰਾਨ ਰਾਹਤ ਕਾਰਜਾਂ ’ਚ ਵਧ-ਚੜ੍ਹ ਕੇ ਯੋਗਦਾਨ ਪਾਇਆ ਹੈ। ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ ਦੇ ਵਫਦ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਮਿਲ ਕੇ ਮੁੱਖ ਮੰਤਰੀ ਰਾਹਤ ਫੰਡ ਲਈ 35 ਲੱਖ ਰੁਪਏ ਦਾ ਚੈੱਕ ਭੇਟ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਲਗਾਤਾਰ ਲੋਕ ਅੱਗੇ ਆ ਰਹੇ ਹਨ। ਉਨ੍ਹਾਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਆਪਣੀ ਇਕ ਮਹੀਨੇ ਦੀ ਤਨਖਾਹ ਰਾਹਤ ਫੰਡ ’ਚ ਦੇਣ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਸੰਕਟ ਦੇ ਸਮੇਂ ਵਧ-ਚੜ੍ਹ ਕੇ ਯੋਗਦਾਨ ਪਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ’ਚ ਹੜ੍ਹ ਦੀ ਸਥਿਤੀ ਕਾਬੂ ਵਿਚ ਹੈ ਅਤੇ ਪੰਜਾਬ ਸਰਕਾਰ ਇਸ ਉੱਪਰ ਪੂਰੀ ਨਜ਼ਰ ਰੱਖ ਕੇ ਚੱਲ ਰਹੀ ਹੈ।

ਇਹ ਵੀ ਪੜ੍ਹੋ : ਮਿਡ-ਡੇ-ਮੀਲ ਦੇ ਸਬੰਧ ’ਚ ਸੋਸਾਇਟੀ ਨੇ ਸਕੂਲਾਂ ’ਚ ਕੁੱਕ-ਕਮ ਹੈਲਪਰਸ ਲਈ ਨਿਰਦੇਸ਼ ਕੀਤੇ ਜਾਰੀ 

ਹੜ੍ਹ ਦਾ ਪਾਣੀ ਰੁਕਦੇ ਹੀ ਨੁਕਸਾਨ ਦੀ ਰਿਪੋਰਟ ਤਿਆਰ ਕੀਤੀ ਜਾਵੇਗੀ ਜਿਸ ਤੋਂ ਬਾਅਦ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਬੀਮਾਰੀਆਂ ’ਤੇ ਰੋਕ ਲਾਉਣ ਲਈ ਲੋੜੀਂਦੀਆਂ ਦਵਾਈਆਂ ਭੇਜੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਹੋਰ ਦਵਾਈਆਂ ਖਰੀਦਣ ਲਈ ਸਿਹਤ ਵਿਭਾਗ ਨੂੰ ਪੂਰੇ ਫੰਡ ਮੁਹੱਈਆ ਕਰਵਾਏ ਜਾਣਗੇ।

ਇਹ ਵੀ ਪੜ੍ਹੋ : ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਜਲੰਧਰ ’ਚ ਖੇਡ ਸਟੇਡੀਅਮ ਬਣਾਉਣ ਦੀ ਕੀਤੀ ਮੰਗ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 


author

Anuradha

Content Editor

Related News