ਭਲਕੇ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਬੰਦ ਰਹੇਗਾ ਰੇਲਵੇ ਫਾਟਕ

06/29/2024 4:36:33 PM

ਗੁਰੂਹਰਸਹਾਏ (ਸੁਨੀਲ ਵਿੱਕੀ) : ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਝੋਕ ਟਹਿਲ ਸਿੰਘ ਵਾਲਾ ਵਿਖੇ ਸਥਿਤ ਰੇਲਵੇ ਫਾਟਕ 30 ਜੂਨ ਨੂੰ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 7 ਵਜੇ ਤੱਕ ਰਿਪੇਅਰ ਦੇ ਚੱਲਦਿਆਂ ਬੰਦ ਰਹੇਗਾ। ਇਸ ਦੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਸੈਕਸ਼ਨ ਇੰਜੀਨੀਅਰ ਰੇਲ ਪਥ ਉੱਤਰ ਰੇਲਵੇ ਫਾਜ਼ਿਲਕਾ ਅਤੇ ਗੁਰੂਹਰਸਹਾਏ ਦੇ ਰੇਲਵੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਤੇ ਦੱਸਿਆ ਕਿ ਰਿਪੇਅਰ ਅਤੇ ਮੇਨਟੇਨੈਂਸ ਦੇ ਚੱਲਦੇ ਫਿਰੋਜ਼ਪੁਰ-ਫਾਜ਼ਿਲਕਾ ਸੈਕਸ਼ਨ ਝੋਕ ਟਹਿਲ ਸਿੰਘ ਵਾਲਾ ਵਿਖੇ ਸਥਿਤ ਫਾਟਕ ਬੰਦ ਰਹੇਗਾ।

ਰੇਲਵੇ ਅਧਿਕਾਰੀਆਂ ਨੇ ਪਿੰਡ ਝੋਕ ਟਹਿਲ ਸਿੰਘ ਵਾਲੇ ਦੇ ਲੋਕਾਂ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਅਤੇ ਹੋਰ ਰਾਹਗੀਰਾ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਰਸਤੇ 'ਤੇ ਆਉਣ ਦੀ ਬਜਾਏ ਕਿਸੇ ਹੋਰ ਰਸਤੇ ਰਾਹੀਂ ਆਉਣ ਜਾਣ ਤਾਂ ਜੋ ਕਿਸੇ ਨੂੰ ਕੋਈ ਪਰੇਸ਼ਾਨੀ ਨਾ ਆ ਸਕੇ।


Babita

Content Editor

Related News