ਬਾਰਿਸ਼ ਨੇ ਮੁੜ ਬਦਲਿਆ ਮੌਸਮ ਦਾ ਮਿਜਾਜ਼, ਤਾਪਮਾਨ ਡਿੱਗਿਆ, ਲੋਕ ਮੁੜ ਗਰਮ ਕੱਪੜੇ ਪਾਉਣ ਲਈ ਹੋਏ ਮਜ਼ਬੂਰ

02/20/2024 6:33:38 PM

ਗੁਰਦਾਸਪੁਰ (ਹਰਮਨ)- ਇਸ ਸਾਲ ਫਰਵਰੀ ਮਹੀਨਾ ਅੱਧੇ ਤੋਂ ਜ਼ਿਆਦਾ ਬੀਤਣ ਦੇ ਬਾਵਜੂਦ ਮੌਸਮ ਵਿਚ ਠੰਢਕ ਨੇ ਪਿਛਲੇ ਸਾਲਾਂ ਦੇ ਮੁਕਾਬਲੇ ਸਰਦੀ ਦੇ ਮੌਸਮ ਨੂੰ ਲੰਮਾ ਕੀਤਾ ਹੈ ਅਤੇ ਬੀਤੇ ਦਿਨ ਹੋਈ 7 ਐੱਮ.ਐੱਮ. ਬਾਰਿਸ਼ ਨੇ ਮੌਸਮ ਦੇ ਮਿਜਾਜ਼ ਨੂੰ ਮੁੜ ਬਦਲ ਦਿੱਤਾ ਹੈ। ਇਲਾਕੇ ਅੰਦਰ ਦਿਨ ਦਾ ਤਾਪਮਾਨ ਆਮ ਤੌਰ ’ਤੇ 22 ਡਿਗਰੀ ਤੋਂ ਪਾਰ ਹੋ ਚੁੱਕਾ ਸੀ ਪਰ ਬਾਰਿਸ਼ ਕਾਰਨ ਇਸ ਖੇਤਰ ਵਿਚ ਦਿਨ ਦਾ ਤਾਪਮਾਨ 19 ਡਿਗਰੀ ਦੇ ਕਰੀਬ ਹੋਣ ਕਾਰਨ ਲੋਕ ਮੁੜ ਗਰਮ ਕੱਪੜੇ ਪਾਉਣ ਲਈ ਮਜ਼ਬੂਰ ਹੋ ਗਏ ਹਨ।

ਇਹ ਵੀ ਪੜ੍ਹੋ : ਕੰਮ ਤੋਂ ਪਰਤ ਰਹੇ ਮਾਮੇ-ਭਾਣਜੇ ਨਾਲ ਵਾਪਰੀ ਅਣਹੋਣੀ, ਸਕਾਰਪਿਓ ਦੀ ਲਪੇਟ 'ਚ ਆਉਣ ਕਾਰਨ ਦੋਵਾਂ ਦੀ ਮੌਤ

PunjabKesari

ਇਸੇ ਤਰ੍ਹਾਂ ਰਾਤ ਦਾ ਤਾਪਮਾਨ 12 ਡਿਗਰੀ ਦੇ ਕਰੀਬ ਹੈ। ਮੌਸਮ ਵਿਭਾਗ ਅਨੁਸਾਰ ਬਾਰਿਸ਼ ਤੋਂ ਬਾਅਦ ਵੀ ਮੌਸਮ ਠੰਢਾ ਰਹਿਣ ਦੀ ਸੰਭਾਵਨਾ ਹੈ। ਇਸ ਹਫਤੇ ਦੇ ਅਖੀਰ ਤੱਕ ਦਿਨ ਦਾ ਤਾਪਮਾਨ 20-21 ਡਿਗਰੀ ਅਤੇ ਰਾਤ ਦਾ ਤਾਪਮਾਨ ਹੋਰ ਘੱਟ ਹੋ ਕੇ 6 ਤੋਂ 8 ਡਿਗਰੀ ਤੱਕ ਰਹਿਣ ਦੀ ਸੰਭਾਵਨਾ ਹੈ। ਸਾਰਾ ਦਿਨ ਹੋਈ ਬੱਦਲਵਾਈ ਅਤੇ ਹਲਕੀ ਬਾਰਿਸ਼ ਨੇ ਜਨ-ਜੀਵਨ ’ਤੇ ਕਾਫ਼ੀ ਅਸਰ ਪਾਇਆ ਹੈ। ਇਸ ਨਾਲ ਬੀਤੇ  ਦਿਨ  ਉਸਾਰੀ ਦੇ ਕੰਮ ਤਕਰੀਬਨ ਠੱਪ ਰਹੇ ਅਤੇ ਬਾਜ਼ਾਰਾਂ ਵਿਚ ਆਮ ਦੇ ਮੁਕਾਬਲੇ ਘੱਟ ਰੌਣਕ ਰਹੀ।

ਇਹ ਵੀ ਪੜ੍ਹੋ :  PSEB ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪ੍ਰੀਖਿਆਵਾਂ ਦੇ ਚੱਲਦੇ ਵਿਭਾਗ ਨੇ ਜਾਰੀ ਕੀਤੇ ਸਖ਼ਤ ਹੁਕਮ

ਪੰਜਾਬ ਦੇ ਸਰਹੱਦੀ ਖੇਤਰ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ ਤੇ ਆਲੇ-ਦੁਆਲੇ ਇਲਾਕੇ ਵਿੱਚ ਸ਼ਾਮ ਸਮੇਂ ਮੀਂਹ ਪਿਆ। ਮੌਸਮ ਵਿਭਾਗ ਨੇ ਪੰਜਾਬ ਵਿੱਚ 20 ਤੇ 21 ਫਰਵਰੀ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਮੀਂਹ ਪੈਣ ਸਬੰਧੀ 20 ਫਰਵਰੀ ਨੂੰ ‘ਔਰੇਂਜ’ ਤੇ 21 ਫਰਵਰੀ ਲਈ ‘ਯੈਲੋ’ ਅਲਰਟ ਜਾਰੀ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਅੱਤਵਾਦੀ ਪੰਨੂ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਭੜਕਾਇਆ, ਕਿਹਾ- 'ਗੋਲੀ ਦਾ ਜਵਾਬ ਗੋਲੀ ਨਾਲ ਦਿਓ'

ਖੇਤੀ ਮਾਹਿਰਾਂ ਅਨੁਸਾਰ ਇਹ ਬਾਰਿਸ਼ ਅਤੇ ਠੰਢਾ ਮੌਸਮ ਕਣਕ ਦੀ ਫਸਲ ਲਈ ਲਾਹੇਵੰਦ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਠੰਢ ਦਾ ਮੌਸਮ ਜਿੰਨਾ ਲੰਮਾ ਚੱਲੇਗਾ, ਉਸ ਨਾਲ ਫਸਲ ਦੀ ਪੈਦਾਵਾਰ ਵਧਣ ਦੀ ਸੰਭਾਵਨਾ ਵਧ ਜਾਂਦੀ ਹੈ ਪਰ ਦੂਜੇ ਪਾਸੇ ਖੇਤ ਗਿੱਲੇ ਹੋਣ ਕਾਰਨ ਗੰਨੇ ਦੀ ਕਟਾਈ ਦਾ ਕੰਮ ਰੁਕ ਗਿਆ ਹੈ, ਜੋ ਮੌਸਮ ਸਾਫ ਹੋਣ ਤੋਂ ਬਾਅਦ ਮੁੜ ਸ਼ੁਰੂ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News