ਗਰੀਬ ਪਰਿਵਾਰ ਲਈ ਕਹਿਰ ਬਣ ਕੇ ਵਰ੍ਹਿਆ ਮੀਂਹ, ਦੁਖ਼ੀ ਮਨ ਨਾਲ ਸੁਣਾਈ ਦਾਸਤਾਨ
Saturday, Aug 03, 2024 - 10:02 AM (IST)

ਜਲਾਲਾਬਾਦ (ਆਦਰਸ਼, ਜਤਿੰਦਰ) : ਬੀਤੇ ਦਿਨੀਂ ਹੋਈ ਤੇਜ਼ ਬਰਸਾਤ ਜਿੱਥੇ ਕਿਸਾਨਾਂ ਤੇ ਆਮ ਲੋਕਾਂ ਲਈ ਵਰਦਾਨ ਸਾਬਤ ਹੋਈ ਹੈ। ਉਧਰ ਦੂਜੇ ਪਾਸੇ ਹਲਕੇ ਦੇ ਕਈ ਪਿੰਡਾਂ 'ਚ ਬਰਸਾਤ ਗਰੀਬ ਲੋਕਾਂ ਲਈ ਕਹਿਰ ਬਣਦੀ ਸਾਬਤ ਹੋ ਰਹੀ ਹੈ। ਜਲਾਲਾਬਾਦ ਦੇ ਪਿੰਡ ਘੁਬਾਇਆ 'ਚ ਦਿਹਾੜੀ ਕਰਨ ਵਾਲੇ ਇਕ ਮਜ਼ਦੂਰ ਪਰਿਵਾਰ ਦੇ ਪੱਕੇ ਮਕਾਨ ਦੀ ਛੱਤ ਡਿੱਗਣ ਨਾਲ ਮਲਬੇ ਹੇਠਾਂ ਘਰੇਲੂ ਕੀਮਤੀ ਸਮਾਨ ਨੁਕਸਾਨਿਆ ਗਿਆ।
ਇਹ ਵੀ ਪੜ੍ਹੋ : ਨੈੱਟ ਦੀ ਪ੍ਰੀਖਿਆ ਨਾ ਦੇਣ ਵਾਲੇ ਅਧਿਆਪਕ ਹੋ ਰਹੇ ਪਰੇਸ਼ਾਨ, ਪੜ੍ਹੋ ਕੀ ਹੈ ਪੂਰੀ ਖ਼ਬਰ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਜ਼ਦੂਰ ਵਿਅਕਤੀ ਰਾਜ ਸਿੰਘ ਵਾਸੀ ਘੁਬਾਇਆ ਨੇ ਦੱਸਿਆ ਕਿ ਉਹ ਦਿਹਾੜੀ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਹੈ ਅਤੇ ਬੀਤੀ ਸਵੇਰ ਸਮੇਂ ਜਦੋਂ ਤੇਜ਼ ਬਰਸਾਤ ਸ਼ੁਰੂ ਹੋਈ ਤਾਂ ਉਹ ਆਪਣੇ ਸਮੇਤ ਬੱਚਿਆਂ ਨੂੰ ਨਾਲ ਲੈ ਕੇ ਆਪਣੇ ਕਮਰੇ ਅੰਦਰ ਆ ਗਿਆ। ਕੁੱਝ ਦੇਰ ਬਾਅਦ ਬਾਅਦ ਬਾਲਿਆਂ ਵਾਲੀ ਛੱਤ 'ਚੋਂ ਅਚਾਨਕ ਮਿੱਟੀ ਡਿੱਗੀ ਤਾਂ ਉਹ ਇੱਕਦਮ ਪਰਿਵਾਰ ਸਮੇਤ ਕਮਰੇ ਤੋਂ ਬਾਹਰ ਆ ਗਏ।
ਇਹ ਵੀ ਪੜ੍ਹੋ : ਪੰਜਾਬ ਪੁਲਸ ਵਿਚ ਵੱਡਾ ਫੇਰਬਦਲ, ਸੀਨੀਅਰ ਅਫ਼ਸਰਾਂ ਦੇ ਵੱਡੇ ਪੱਧਰ 'ਤੇ ਤਬਾਦਲੇ
ਦੇਖਦੇ ਹੀ ਦੇਖਦੇ ਮਕਾਨ ਦੀ ਛੱਤ ਢਹਿ-ਢੇਰੀ ਹੋ ਗਈ ਅਤੇ ਅੰਦਰ ਪਿਆ ਸਾਰਾ ਸਮਾਨ ਮਲਬੇ ਹੇਠਾਂ ਆਉਣ ਨਾਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਪੀੜਤ ਵਿਅਕਤੀ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਕੋਲ ਸਿਰਫ ਇੱਕ ਮਕਾਨ ਹੈ। ਜਿਸ ਦੇ ਵਿਚ ਉਹ ਆਪਣਾ ਜੀਵਨ ਬਤੀਤ ਕਰ ਰਹੇ ਹਨ। ਉਹ ਡਿੱਗਣ ਨਾਲ ਖੁੱਲ੍ਹੇ ਆਸਮਾਨ ਹੇਠਾਂ ਰਹਿਣ ਲਈ ਉਹ ਮਜਬੂਰ ਹੋ ਚੁੱਕੇ ਹਨ। ਪੀੜਤ ਰਾਜ ਸਿੰਘ ਤੇ ਉਸਦੇ ਪਰਿਵਾਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਾਸੋਂ ਮੰਗ ਕੀਤੀ ਹੈ ਕਿ ਸਪੈਸ਼ਲ ਗਿਰਦਵਾਰੀ ਕਰਵਾ ਕੇ ਮਕਾਨ ਬਣਾਉਣ ਲਈ ਮੁਆਵਜ਼ਾ ਰਾਸ਼ੀ ਦਿੱਤੀ ਜਾਵੇ ਤਾਂ ਉਹ ਆਪਣੇ ਪਰਿਵਾਰ ਸਮੇਤ ਰਹਿ ਸਕਣ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8