ਪਟਿਆਲਾ ’ਚ ਪਏ ਮੀਂਹ ਨੇ ਸੁੱਟੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦੀ ਕੰਧ

Wednesday, Jul 20, 2022 - 06:28 PM (IST)

ਪਟਿਆਲਾ ’ਚ ਪਏ ਮੀਂਹ ਨੇ ਸੁੱਟੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦੀ ਕੰਧ

ਪਟਿਆਲਾ (ਰਾਜੇਸ਼ ਪੰਜੌਲਾ) : ਬੁੱਧਵਾਰ ਨੂੰ ਸਵੇਰੇ ਸ਼ੁਰੂ ਹੋਈ ਬਾਰਿਸ਼ ਕਾਰਨ ਜਿਥੇ ਪਟਿਆਲਾ ਦੇ ਨੀਵੇਂ ਇਲਾਕਿਆਂ ’ਚ ਪਾਣੀ ਭਰ ਗਿਆ ਹੈ, ਉਥੇ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਵਾਸ ਮੋਤੀ ਮਹਿਲ ਦੀ ਕੰਧ ਡਿੱਗ ਗਈ। ਜਿਸ ਕਾਰਨ ਉਨ੍ਹਾਂ ਦੇ ਘਰ ਦੀ ਸੁਰੱਖਿਆ ਨੂੰ ਖਤਰਾ ਪੈਦਾ ਹੋ ਗਿਆ ਹੈ। ਇਥੇ ਇਹ ਵੀ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿੱਥੇ ਇੰਗਲੈਂਡ ਵਿਚ ਹਨ, ਉਥੇ ਹੀ ਐੱਮ. ਪੀ. ਪ੍ਰਨੀਤ ਕੌਰ ਦਿੱਲੀ ਵਿਚ ਹਨ। ਫਿਲਹਾਲ ਘਰ ਵਿਚ ਕੋਈ ਪਰਿਵਾਰਕ ਮੈਂਬਰ ਨਹੀ ਹੈ।

ਇਹ ਵੀ ਪੜ੍ਹੋ : ਪਟਿਆਲਾ ਪੁਲਸ ਨੇ ਗ੍ਰਿਫ਼ਤਾਰ ਕੀਤਾ ਅਲੜ ਉਮਰ ਦਾ ਮੁੰਡਾ, ਕਰਤੂਤ ਸੁਣ ਉੱਡਣਗੇ ਹੋਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News