ਵਿਆਹ ਦਾ ਝਾਂਸਾ ਦੇ ਕੇ ਜਬਰ-ਜ਼ਨਾਹ ਕਰਨ ਵਾਲਾ ਕਾਬੂ

Tuesday, Aug 21, 2018 - 06:24 AM (IST)

ਵਿਆਹ ਦਾ ਝਾਂਸਾ ਦੇ ਕੇ ਜਬਰ-ਜ਼ਨਾਹ ਕਰਨ ਵਾਲਾ ਕਾਬੂ

ਚੰਡੀਗਡ਼੍ਹ, (ਸੁਸ਼ੀਲ)- ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ-ਜ਼ਨਾਹ ਕਰਨ ਵਾਲੇ ਮੁਲਜ਼ਮ ਨੂੰ ਸਾਰੰਗਪੁਰ ਥਾਣਾ ਪੁਲਸ ਨੇ ਕਾਬੂ ਕਰ ਲਿਆ। ਮੁਲਜ਼ਮ ਡੱਡੂਮਾਜਰਾ ਕਾਲੋਨੀ ਦਾ ਰਹਿਣ ਵਾਲਾ ਸੂਰਜ ਹੈ, ਜੋ ਇਕ ਪੰਜਾਬੀ ਗਾਣਿਆਂ ਦੇ ਪ੍ਰੋਡਿਊਸਰ ਕੋਲ ਬਤੌਰ ਅਸਿਸਟੈਂਟ ਕੰਮ ਕਰਦਾ ਸੀ। 
ਪੁਲਸ ਨੇ ਮੁਲਜ਼ਮ ਖਿਲਾਫ ਜਬਰ-ਜ਼ਨਾਹ ਅਤੇ ਪੋਸਕੋ ਐਕਟ ਦੇ ਤਹਿਤ ਕੇਸ ਦਰਜ ਕਰਕੇ ਉਸ ਨੂੰ ਮੰਗਲਵਾਰ ਨੂੰ ਜ਼ਿਲਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਪੀੜਤ ਲੜਕੀ ਨੇ ਸਾਰੰਗਪੁਰ ਥਾਣਾ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦੀ ਸੂਰਜ ਨਾਲ ਇਕ ਸਾਲ ਪਹਿਲਾਂ ਦੋਸਤੀ ਹੋਈ ਸੀ। ਸੂਰਜ ਨੇ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਹੋਟਲ ਲਿਜਾ ਕੇ ਕਈ ਵਾਰ ਜਬਰ-ਜ਼ਨਾਹ ਕੀਤਾ। ਇਸ ਦੌਰਾਨ ਉਹ ਦੋ ਵਾਰ ਗਰਭਵਤੀ ਹੋ ਗਈ ਅਤੇ ਸੂਰਜ ਦੇ ਕਹਿਣ ’ਤੇ ਉਸ ਨੇ ਗਰਭਪਾਤ ਵੀ ਕਰਵਾਇਆ। ਜਦੋਂ ਪੀਡ਼ਤਾ ਨੇ ਸੂਰਜ ਨੂੰ ਵਿਆਹ ਕਰਵਾਉਣ ਲਈ ਕਿਹਾ ਤਾਂ ਉਸ ਨੇ ਮਨ੍ਹਾ ਕਰ ਦਿੱਤਾ। ਸਾਰੰਗਪੁਰ ਥਾਣਾ ਪੁਲਸ ਨੇ ਸ਼ਿਕਾਇਤ ਮਿਲਣ ਮਗਰੋਂ ਲੜਕੀ ਦਾ ਸੈਕਟਰ-16 ਦੇ ਜਨਰਲ ਹਸਪਤਾਲ ਵਿਚ ਮੈਡੀਕਲ ਕਰਵਾਇਆ। ਡਾਕਟਰਾਂ ਨੇ ਪੀਡ਼ਤਾ ਨਾਲ ਜਬਰ-ਜ਼ਨਾਹ ਹੋਣ ਦੀ ਪੁਸ਼ਟੀ ਕੀਤੀ।


Related News