CBSE ਦੀਆਂ ਪ੍ਰੀਖਿਆਵਾਂ ਮੁਲਤਵੀ ਹੋਣ ਦਾ ਨੋਟਿਸ ਵਾਇਰਲ! ਖ਼ਬਰ 'ਚ ਜਾਣੋ ਕੀ ਹੈ ਪੂਰਾ ਸੱਚ

Saturday, Feb 17, 2024 - 04:48 PM (IST)

CBSE ਦੀਆਂ ਪ੍ਰੀਖਿਆਵਾਂ ਮੁਲਤਵੀ ਹੋਣ ਦਾ ਨੋਟਿਸ ਵਾਇਰਲ! ਖ਼ਬਰ 'ਚ ਜਾਣੋ ਕੀ ਹੈ ਪੂਰਾ ਸੱਚ

ਲੁਧਿਆਣਾ (ਵਿੱਕੀ) : ਕਿਸਾਨਾਂ ਦੇ ਰੋਸ ਕਾਰਨ ਸੀ. ਬੀ. ਐੱਸ. ਈ. ਦੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਸਬੰਧੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇਕ ਫਰਜ਼ੀ ਨੋਟਿਸ ਨੇ ਬੋਰਡ ਦੀ ਸਿਰਦਰਦੀ ਵਧਾ ਦਿੱਤੀ ਹੈ। ਜਿਵੇਂ ਹੀ ਸੀ. ਬੀ. ਐੱਸ. ਈ. ਨੂੰ ਉਕਤ ਪੱਤਰ ਬਾਰੇ ਪਤਾ ਲੱਗਾ ਤਾਂ ਬੋਰਡ ਨੇ ਤੁਰੰਤ ਕਾਰਵਾਈ ਕਰਦੇ ਹੋਏ ਇਸ ’ਤੇ ਸਪੱਸ਼ਟੀਕਰਨ ਜਾਰੀ ਕੀਤਾ ਕਿ ਸੋਸ਼ਲ ਮੀਡੀਆ ’ਤੇ ਪ੍ਰੀਖਿਆਵਾਂ ਮੁਲਤਵੀ ਕਰਨ ਸਬੰਧੀ ਵਾਇਰਲ ਹੋਇਆ ਨੋਟਿਸ ਫਰਜ਼ੀ ਹੈ, ਜਦੋਂਕਿ ਸੀ. ਬੀ. ਐੱਸ. ਈ. ਦੀਆਂ ਪ੍ਰੀਖਿਆਵਾਂ ਪਹਿਲਾਂ ਵਾਂਗ ਹੀ ਹੋਣਗੀਆਂ।

ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਜ਼ਰੂਰੀ ਖ਼ਬਰ, ਸੂਬੇ 'ਚ Free ਰਹਿਣਗੇ ਸਾਰੇ ਟੋਲ ਪਲਾਜ਼ੇ (ਵੀਡੀਓ)

ਦਰਅਸਲ, ਸੋਸ਼ਲ ਮੀਡੀਆ ’ਤੇ ਵਾਇਰਲ ਹੋਏ ਨੋਟਿਸ ’ਚ ਕਿਹਾ ਜਾ ਰਿਹਾ ਹੈ ਕਿ ਦਿੱਲੀ ’ਚ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਕਾਰਨ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਹੁਣ ਬੋਰਡ ਨੇ ਇਸ ’ਤੇ ਸਪੱਸ਼ਟੀਕਰਨ ਜਾਰੀ ਕਰਦਿਆਂ ਕਿਹਾ ਹੈ ਕਿ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਨਹੀਂ ਕੀਤੀਆਂ ਗਈਆਂ ਹਨ। ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਨੋਟਿਸ ਫਰਜ਼ੀ ਹੈ।

ਇਹ ਵੀ ਪੜ੍ਹੋ : ਈ-ਰਿਕਸ਼ਾ ਚਲਾਉਣ ਵਾਲੇ ਹੋ ਜਾਣ ਅਲਰਟ! 15 ਮਾਰਚ ਤੱਕ ਜਾਰੀ ਹੋਇਆ ਅਲਟੀਮੇਟਮ

ਅਜਿਹੇ ’ਚ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਨੋਟਿਸ ’ਤੇ ਯਕੀਨ ਨਹੀਂ ਕਰਨਾ ਚਾਹੀਦਾ। ਸੀ. ਬੀ. ਐੱਸ. ਈ. ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਹੈ ਕਿ ਇਹ ਬੋਰਡ ਦੇ ਧਿਆਨ ’ਚ ਆਇਆ ਹੈ ਕਿ ਇਕ ਜਾਅਲੀ ਨੋਟਿਸ ’ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨ ਅੰਦੋਲਨ ਕਾਰਨ ਬੋਰਡ ਦੇ ਵਿਦਿਆਰਥੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਲਈ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 12ਵੀਂ ਜਮਾਤ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਤੁਹਾਨੂੰ ਨਵੀਆਂ ਤਾਰੀਖ਼ਾਂ ਬਾਰੇ ਸੂਚਿਤ ਕੀਤਾ ਜਾਵੇਗਾ। ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਜਿਹੇ ਨੋਟਿਸਾਂ ’ਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ ਕਿਉਂਕਿ ਬੋਰਡ ਵੱਲੋਂ ਅਜਿਹਾ ਕੋਈ ਨੋਟਿਸ ਜਾਰੀ ਨਹੀਂ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8




 


author

Babita

Content Editor

Related News