ਸੁਖਬੀਰ ਬਾਦਲ ਦੇ ਨਾਲ ਸੁਧਾਰ ਲਹਿਰ ਦੇ ਬਾਗੀ ਸਾਬਕਾ ਵਜ਼ੀਰ ਵੀ ਕਟਹਿਰੇ ’ਚ !
Saturday, Aug 31, 2024 - 10:15 PM (IST)
ਲੁਧਿਆਣਾ (ਜ.ਬ.)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸੌਦਾ ਸਾਧ ਨੂੰ ਮੁਆਫੀ ਤੇ ਹੋਰ ਘਟਨਾਵਾਂ ਵਿਚ ਦੋਸ਼ੀ ਪਾਏ ਜਾਣ ’ਤੇ ਤਨਖਾਹੀਆ ਕਰਾਰ ਦਿੱਤਾ ਗਿਆ ਹੈ ਤੇ ਉਸ ਵੇਲੇ ਦੀਆਂ ਸਰਕਾਰਾਂ ਵਿਚ ਰਹੇ ਕੈਬਨਿਟ ਮੰਤਰੀਆਂ ਤੋਂ ਵੀ ਸਪੱਸ਼ਟੀਕਰਨ ਮੰਗਿਆ ਗਿਆ ਹੈ।
ਹੁਣ ਜੋ ਸਾਬਕਾ ਕੈਬਨਿਟ ਮੰਤਰੀ ਬਾਗੀ ਹੋ ਕੇ ਅਕਾਲੀ ਦਲ ਦੀ ਸੁਧਾਰ ਲਹਿਰ ਚਲਾ ਰਹੇ ਹਨ, ਉਨ੍ਹਾਂ ਵਿਚ ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ, ਸੁਰਜੀਤ ਸਿੰਘ ਰੱਖੜਾ, ਸਰਵਨ ਸਿੰਘ ਫਿਲੌਰ, ਸਿਕੰਦਰ ਸਿੰਘ ਮਲੂਕਾ ਆਦਿ ਵੀ ਉਨ੍ਹਾਂ ਸਮੇਂ ਦੀਆਂ ਸਰਕਾਰਾਂ ਵਿਚ ਵਜ਼ੀਰ ਰਹੇ ਹਨ। ਉਨ੍ਹਾਂ ਨੂੰ ਵੀ ਜਥੇਦਾਰ ਨੇ ਕਟਹਿਰੇ ਵਿਚ ਖੜ੍ਹਾ ਕਰ ਲਿਆ ਹੈ।
ਇਹ ਵੀ ਪੜ੍ਹੋ- ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਨੇ ਪਾਰਟੀ ਛੱਡ ਫੜਿਆ ਕਾਂਗਰਸ ਦਾ 'ਹੱਥ'
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਆਪਣੇ ਆਪ ਨੂੰ ਤਨਖਾਹੀਆ ਕਰਾਰ ਦੇਣ ਦੇ ਮਾਮਲੇ ’ਤੇ ਦੂਜੇ ਦਿਨ ਹੀ ਆਪਣੇ ਸਾਥੀਆਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਪੁੱਜ ਗਏ। ਇਸ ’ਤੇ ਪ੍ਰਤੀਕਰਮ ਦਿੰਦਿਆਂ ਸਾਬਕਾ ਮੰਤਰੀ ਤੇ ਸੁਧਾਰ ਲਹਿਰ ਦੇ ਆਗੂ ਸਰਵਨ ਸਿੰਘ ਫਿਲੌਰ ਨੇ ਕਿਹਾ ਕਿ ਪਿਛਲੇ 8 ਸਾਲ ਤੱਕ ਸੁਖਬੀਰ ਸਿੰਘ ਬਾਦਲ ਉਸ ਵੇਲੇ ਦੇ ਕਾਰਨਾਮੇ ਭੁੱਲਿਆ ਰਿਹਾ ਹੈ, ਜਦੋਂ ਅਸੀਂ ਜਥੇਦਾਰ ਨੂੰ ਸ਼ਿਕਾਇਤ ਦਿੱਤੀ ਤਾਂ ਉਸ ਨੂੰ ਪਤਾ ਲੱਗਾ ਕਿ ਉਸ ਵੱਲੋਂ ਬੱਜਰ ਗਲਤੀਆਂ ਹੋਈਆਂ ਹਨ।
ਉਨ੍ਹਾਂ ਕਿਹਾ ਕਿ ਹੁਣ ਦੂਜੇ ਹੀ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਚਲਾ ਜਾਣਾ ਤਾਂ ਜੋ ਉਹ ਸਿੱਖਾਂ ਵਿਚ ਇਹ ਸੁਨੇਹਾ ਦੇਣਾ ਚਾਹੁੰਦਾ ਹੈ ਕਿ ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਫੌਰੀ ਮੰਨਦਾ ਹਾਂ।
ਇਹ ਵੀ ਪੜ੍ਹੋ- ਮਾਸੀ-ਮਾਸੜ ਦਾ ਕਾਰਾ ; ਲੱਖਾਂ ਦਾ ਕਰਜ਼ਾ ਮੋੜਨ ਲਈ ਮਾਸੂਮ ਭਤੀਜੀ ਨੂੰ ਹੀ ਕਰ ਲਿਆ ਅਗਵਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e