ਪੰਜਾਬ ਦੇ ਸਰਕਾਰੀ ਸਕੂਲਾਂ 'ਚ ਅੱਜ ਐਲਾਨਿਆ ਜਾਵੇਗਾ 5ਵੀਂ ਜਮਾਤ ਦਾ ਨਤੀਜਾ, ਦਿਸ਼ਾ-ਨਿਰਦੇਸ਼ ਜਾਰੀ
Saturday, Mar 28, 2026 - 10:57 AM (IST)
ਲੁਧਿਆਣਾ (ਵਿੱਕੀ) : ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਸੈਸ਼ਨ 2025-26 ਲਈ 5ਵੀਂ ਜਮਾਤ ਦੇ ਸਾਲਾਨਾ ਨਤੀਜਿਆਂ ਦੇ ਐਲਾਨ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ 28 ਮਾਰਚ ਨੂੰ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ 'ਚ ਆਯੋਜਿਤ ਹੋਣ ਵਾਲੀ ਮੈਗਾ ਪੀ. ਟੀ. ਐੱਮ. ਦੌਰਾਨ ਵਿਦਿਆਰਥੀਆਂ ਦਾ ਪ੍ਰੀਖਿਆ ਨਤੀਜਾ ਐਲਾਨਿਆ ਜਾਵੇਗਾ। ਦੱਸ ਦੇਈਏ ਕਿ 5ਵੀਂ ਜਮਾਤ ਦਾ ਸਾਲਾਨਾ ਮੁਲਾਂਕਣ 6 ਮਾਰਚ ਤੋਂ 12 ਮਾਰਚ ਤੱਕ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ : ਹੁਣ ਪੈਟਰੋਲ ਪੰਪਾਂ ਤੇ ਮਾਲ 'ਚ ਵੀ ਮਿਲੇਗੀ ਸ਼ਰਾਬ! ਲਾਗੂ ਹੋਈ ਚੰਡੀਗੜ੍ਹ 'ਚ ਨਵੀਂ ਆਬਕਾਰੀ ਨੀਤੀ
ਸਟੇਟ ਕੌਂਸਲ ਫਾਰ ਐਜੂਕੇਸ਼ਨ ਰਿਸਰਚ ਐਂਡ ਟ੍ਰੇਨਿੰਗ ਪੰਜਾਬ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ) ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਮੈਗਾ ਪੀ. ਟੀ. ਐੱਮ. ' ਵਿਦਿਆਰਥੀਆਂ ਦੀ ਕਾਰਗੁਜ਼ਾਰੀ ਉਨ੍ਹਾਂ ਦੇ ਮਾਪਿਆਂ ਨਾਲ ਸਾਂਝੀ ਕੀਤੀ ਜਾਵੇ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਦੋ ਭਾਸ਼ਾਵਾਂ ਵਾਲੇ ਨਤੀਜਾ ਕਾਰਡ ਭਰ ਕੇ ਜਾਰੀ ਕੀਤੇ ਜਾਣਗੇ, ਜਦੋਂ ਕਿ ਗੈਰ-ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਆਨਲਾਈਨ ਡਿਜੀਟਲ ਨਤੀਜਾ ਕਾਰਡ ਜਾਰੀ ਹੋਣਗੇ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਨਸ਼ਾ ਤਸਕਰੀ ਨੂੰ ਲੈ ਕੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
ਵਿਸ਼ੇਸ਼ ਤੌਰ ’ਤੇ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਕੂਲਾਂ ਵਿਚ ਸਨਮਾਨਿਤ ਵੀ ਕੀਤਾ ਜਾਵੇਗਾ। ਵਿਭਾਗ ਨੇ ਇਵੈਲੂਏਸ਼ਨ ਪੋਰਟਲ ਨੂੰ ਲਾਈਵ ਰੱਖਣ ਦੇ ਨਿਰਦੇਸ਼ ਵੀ ਜਾਰੀ ਕੀਤੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
