ਮੁਕਤਸਰ ’ਚ ਪਤਨੀ ਤੇ ਸਾਲ਼ੀ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਮੁਲਜ਼ਮ ਦਾ ਵੱਡਾ ਖ਼ੁਲਾਸਾ

Monday, Oct 23, 2023 - 06:30 PM (IST)

ਮੁਕਤਸਰ ’ਚ ਪਤਨੀ ਤੇ ਸਾਲ਼ੀ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਮੁਲਜ਼ਮ ਦਾ ਵੱਡਾ ਖ਼ੁਲਾਸਾ

ਦੋਦਾ/ਸ੍ਰੀ ਮੁਕਤਸਰ ਸਾਹਿਬ (ਲਖਵੀਰ ਸ਼ਰਮਾ, ਪਵਨ ਤਨੇਜਾ) : ਜ਼ਿਲ੍ਹੇ ਦੇ ਪਿੰਡ ਆਸਬੁੱਟਰ ਵਿਖੇ ਬੀਤੇ ਦਿਨੀਂ ਇਕ ਨੌਜਵਾਨ ਵੱਲੋਂ ਪਤਨੀ ਸੰਦੀਪ ਕੌਰ ਅਤੇ ਸਾਲੀ ਕੋਮਲਪ੍ਰੀਤ ਕੌਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ’ਚ ਥਾਣਾ ਕੋਤਭਾਈ ਪੁਲਸ ਨੇ ਮੁਲਜ਼ਮ ਬਲਜਿੰਦਰ ਸਿੰਘ ਉਰਫ਼ ਫੌਜੀ ਨੂੰ ਧਾਰਾ 302 ਤਹਿਤ ਪਰਚਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਕੋਟਭਾਈ ਮੁਖੀ ਹਰਪ੍ਰੀਤ ਕੌਰ ਨੇ ਦੱਸਿਆ ਕਿ ਬਲਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਮਾਨਯੋਗ ਗਿੱਦੜਬਾਹਾ ਅਦਾਲਤ ’ਚ ਪੇਸ਼ ਕੀਤਾ ਗਿਆ। 

ਇਹ ਵੀ ਪੜ੍ਹੋ : ਕਬੱਡੀ ਖਿਡਾਰੀ ਪੰਮਾ ਠੀਕਰੀਵਾਲ ਵਲੋਂ ਸਾਥੀਆਂ ਨਾਲ ਮਿਲ ਕੇ ਪੰਜਾਬ ਪੁਲਸ ਦੇ ਹੌਲਦਾਰ ਦਾ ਕਤਲ

PunjabKesari

ਉਨ੍ਹਾਂ ਦੱਸਿਆ ਕਿ ਮਾਣਯੋਗ ਅਦਾਲਤ ਨੇ ਉਸ ਦਾ ਤਿੰਨ ਦਿਨ ਦਾ ਪੁਲਸ ਰਿਮਾਂਡ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਦੌਰਾਨੇ ਤਫਤੀਸ਼ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਸਦੀ ਪਤਨੀ ਦਾ ਚਰਿੱਤਰ ਠੀਕ ਨਹੀਂ ਸੀ ਅਤੇ ਉਹ ਮੇਰੇ ਕਹਿਣ ਤੋਂ ਬਾਹਰ ਸੀ ਅਤੇ ਇਸ ਕੰਮ ’ਚ ਉਸਦੀ ਭੈਣ ਵੀ ਉਸਦਾ ਸਾਥ ਦਿੰਦੀ ਸੀ, ਜਿਸ ਕਰਕੇ ਮਜਬੂਰੀਵੱਸ ਉਸ ਨੂੰ ਇਹ ਕਦਮ ਚੁੱਕਣਾ ਪਿਆ। ਥਾਣਾ ਮੁਖੀ ਨੇ ਦੱਸਿਆ ਕਿ ਇਸ ਸਬੰਧ ਵਿਚ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਪਟਵਾਰੀਆਂ ਵਲੋਂ ਸਰਕਲ ਛੱਡਣ ਤੋਂ ਬਾਅਦ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News