ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਪਿਓ ਦੀ ਮੌਤ ਤੇ ਬਾਕੀ ਜੀਅ ਲੜ ਰਹੇ ਜ਼ਿੰਦਗੀ ਦੀ ਲੜਾਈ

Monday, Sep 30, 2024 - 05:24 PM (IST)

ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਪਿਓ ਦੀ ਮੌਤ ਤੇ ਬਾਕੀ ਜੀਅ ਲੜ ਰਹੇ ਜ਼ਿੰਦਗੀ ਦੀ ਲੜਾਈ

ਫਗਵਾੜਾ- ਫਗਵਾੜਾ ਦੇ ਕੋਲ ਭਿਆਨਕ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਪੂਰਾ ਪਰਿਵਾਰ ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਘਰ ਵਾਪਸ ਜਾ ਰਿਹਾ ਸੀ ਕਿ ਰਸਤੇ 'ਚ ਭਿਆਨਕ ਹਾਦਸਾ ਵਾਪਰ ਗਿਆ। ਇਹ ਹਾਦਸਾ ਫਗਵਾੜੇ ਦੇ ਪਿੰਡ ਜਮਾਲਪੁਰ ਦੇ ਕੋਲ ਹੋਇਆ, ਜਿੱਥੇ ਟਰੱਕ ਨੇ ਆਲਟੋ ਕਾਰ ਨੂੰ ਆਪਣੀ ਲਪੇਟ 'ਚ ਲੈ ਲਿਆ। 

 ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਥਾਣੇਦਾਰ ਦੇ ਮੁੰਡੇ ਨੂੰ ਮਾਰੀਆਂ ਗੋਲੀਆਂ

ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਟਰੱਕ ਦੇ ਹੇਠਾਂ ਵੜ੍ਹ ਗਈ ਜਿਸ ਨੂੰ ਬਹੁਤ ਹੀ ਮੁਸ਼ਕਿਲ ਨਾਲ ਰਾਹਗੀਰਾਂ ਵੱਲੋਂ ਬਾਹਰ ਕੱਢਿਆ ਗਿਆ। ਇਸ ਦੌਰਾਨ 'ਚ ਕਾਰ ਸਵਾਰ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਉਸ ਦੇ ਦੋ ਬੱਚੇ ਅਤੇ ਪਤਨੀ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ, ਜਿਨ੍ਹਾਂ ਨੂੰ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। 

ਇਹ ਵੀ ਪੜ੍ਹੋ- ਪੰਜਾਬ ਦੇ ਗੁਰੂਘਰ 'ਚ ਵੱਡਾ ਹਾਦਸਾ, ਸਰੋਵਰ 'ਚ ਡੁੱਬਣ ਕਾਰਨ ਪਤੀ-ਪਤਨੀ ਦੀ ਮੌਤ 

 ਵੀਡੀਓ 'ਚ ਦੇਖ ਸਕਦੇ ਹੋ ਕਿ ਗੱਡੀ ਦੇ ਪਰਖੱਚੇ ਉੱਡ ਚੁੱਕੇ ਹਨ, ਜਿਸ ਨੂੰ ਦੇਖ ਕੇ ਘਰ ਕੋਈ ਹੈਰਾਨ ਰਹਿ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਵਰਿੰਦਰ ਕੁਮਾਰ ਫੂਡ ਸਪਲਾਈ ਵਿਭਾਗ 'ਚ ਕਲਰਕ ਲੱਗਾ ਹੋਇਆ ਸੀ। ਪੂਰਾ ਪਰਿਵਾਰ ਸ੍ਰੀ ਦਰਬਾਰ ਸਾਹਿਬ 'ਤੇ ਮੱਥਾ ਟੇਕ ਕੇ ਘਰ ਵਾਪਸ ਆ ਰਿਹਾ ਸੀ ਕਿ ਇਹ ਭਾਣਾ ਵਾਪਰ ਗਿਆ।\

ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News