ਜਲੰਧਰ ''ਚ ਬੇਖ਼ੌਫ਼ ਲੁਟੇਰੇ, ਪ੍ਰਵਾਸੀ ਪਰਿਵਾਰ ਦੇ ਬੱਚਿਆਂ ਦੀ ਕੁੱਟਮਾਰ ਕਰਕੇ ਲੁੱਟਿਆ ਰਸੋਈ ਗੈਸ ਸਿਲੰਡਰ
Wednesday, Jun 28, 2023 - 12:34 PM (IST)
ਜਲੰਧਰ (ਜਤਿੰਦਰ)- ਮਹਾਨਗਰ ਜਲੰਧਰ ਵਿਚ ਦਿਨ-ਬ-ਦਿਨ ਲੁੱਟਖੋਹ ਦੇ ਮਾਮਲੇ ਵੱਧਦੇ ਜਾ ਰਹੇ ਹਨ। ਪੁਲਸ ਤੋਂ ਬੇਖ਼ੌਫ਼ ਹੋਏ ਲੁਟੇਰੇ ਰੋਜ਼ਾਨਾ ਲੁਟਖੋਹ ਅਤੇ ਕਤਲ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਲੁਟਖੋਹ ਦਾ ਤਾਜ਼ਾ ਮਾਮਲਾ ਗੋਲਡਨ ਐਵੇਨਿਊ ਫੇਜ਼-2 ਵਿਚੋਂ ਸਾਹਮਣੇ ਆਇਆ ਹੈ। ਇਥੇ ਇਕ ਲੁਟੇਰੇ ਵੱਲੋਂ ਘਰ ਵਿਚ ਦਾਖ਼ਲ ਹੋ ਕੇ ਸਿਲੰਡਰ ਲੁੱਟ ਲਿਆ ਗਿਆ। ਮਿਲੀ ਜਾਣਕਾਰੀ ਮੁਤਾਬਕ ਗੋਲਡਨ ਐਵੇਨਿਊ ਫੇਜ਼-2 ਵਿਚ ਰਹਿ ਰਹੇ ਪ੍ਰਵਾਸੀ ਪਰਿਵਾਰ ਦੇ ਬੱਚਿਆਂ ਨਾਲ ਕੁੱਟਮਾਰ ਕਰਨ ਮਗਰੋਂ ਇਕ ਵਿਅਕਤੀ ਹਥਿਆਰ ਦੇ ਬਲ 'ਤੇ ਸਿਲੰਡਰ ਖੋਹ ਕੇ ਲੈ ਗਿਆ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ।
ਇਹ ਵੀ ਪੜ੍ਹੋ-ਜਲੰਧਰ ਦੇ ਬਸਤੀ ਗੁਜ਼ਾਂ 'ਚ ਹੋਏ ਕਰਿਆਨਾ ਸਟੋਰ ਮਾਲਕ ਦਾ ਮਰਡਰ ਕੇਸ ਟਰੇਸ, ਕਾਤਲ ਗ੍ਰਿਫ਼ਤਾਰ, ਹੋਏ ਵੱਡੇ ਖ਼ੁਲਾਸੇ
ਦੱਸਿਆ ਜਾ ਰਿਹਾ ਹੈ ਕਿ ਪਲਾਟ ਵਿਚ ਬੱਚੇ ਇਕੱਲੇ ਹੀ ਸਨ ਜਦਕਿ ਮਾਤਾ-ਪਿਤਾ ਕੰਮ 'ਤੇ ਗਏ ਹੋਏ ਸਨ। ਇਸ ਦੌਰਾਨ ਇਕ ਐਕਟਿਵਾ 'ਤੇ ਸਵਾਰ ਹੋ ਕੇ ਇਕ ਨੌਜਵਾਨ ਆਉਂਦਾ ਹੈ ਅਤੇ ਪਹਿਲਾਂ ਪਲਾਟ ਦੇ ਬਾਹਰ ਫੋਨ 'ਤੇ ਗੱਲਬਾਤ ਕਰਦਾ ਹੈ। ਇਸ ਦੇ ਬਾਅਦ ਪਲਾਟ ਦੇ ਅੰਦਰ ਖੇਡ ਰਹੇ ਬੱਚਿਆਂ ਨੂੰ ਆਵਾਜ਼ ਮਾਰ ਕੇ ਗੇਟ ਖੁੱਲ੍ਹਵਾ ਘਰ ਵਿਚ ਦਾਖ਼ਲ ਹੋ ਜਾਂਦਾ ਹੈ। ਇਸ ਦੇ ਬਾਅਦ ਲੁਟੇਰੇ ਵੱਲੋਂ ਪ੍ਰਵਾਸੀ ਪਰਿਵਾਰ ਦੇ ਬੱਚਿਆਂ ਨਾਲ ਕੁੱਟਮਾਰ ਕੀਤੀ ਜਾਂਦੀ ਹੈ ਅਤੇ ਹਥਿਆਰ ਦੇ ਬਲ 'ਤੇ ਸਿਲੰਡਰ ਖੋਹ ਕੇ ਲੈ ਜਾਂਦਾ ਹੈ। ਉਥੇ ਹੀ ਇਸ ਘਟਨਾ ਨੂੰ ਲੈ ਕੇ ਇਲਾਕੇ ਵਿਚ ਦਹਿਸ਼ਤ ਪਾਈ ਜਾ ਰਹੀ ਹੈ। ਉਥੇ ਹੀ ਇਸ ਸਬੰਧੀ ਇਲਾਕਾ ਵਾਸੀਆਂ ਵੱਲੋਂ ਸਬੰਧਤ ਪੁਲਸ ਥਾਣੇ ਨੂੰ ਸ਼ਿਕਾਇਤ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਵੈਸ਼ਨੋ ਦੇਵੀ ਤੋਂ ਘਰ ਪਰਤ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ ਨੇ ਘਰ 'ਚ ਵਿਛਾਏ ਸੱਥਰ, ਮਿਲੀ ਰੂਹ ਕੰਬਾਊ ਮੌਤ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani