ਬਾਈਕ ਸਵਾਰ ਲੁਟੇਰੇ ਨੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ, ਡੀ. ਏ. ਵੀ. ਕਾਲਜ ਫਲਾਈਓਵਰ ’ਤੇ ਔਰਤ ਦੀ ਵਾਲੀ ਝਪਟੀ

Thursday, Sep 05, 2024 - 07:07 AM (IST)

ਜਲੰਧਰ (ਵਰੁਣ) : ਬਾਈਕ ਸਵਾਰ ਇਕ ਲੁਟੇਰੇ ਨੇ ਡੀ. ਏ. ਵੀ. ਕਾਲਜ ਫਲਾਈਓਵਰ ਤੋਂ ਲੰਘ ਰਹੀ ਇਕ ਔਰਤ ਦੀ ਸੋਨੇ ਦੀ ਵਾਲੀ ਝਪਟ ਲਈ। ਥਾਣਾ ਨੰਬਰ 1 ਦੀ ਪੁਲਸ ਨੂੰ ਇਸ ਸਬੰਧੀ ਸ਼ਿਕਾਇਤ ਦਿੱਤੀ ਗਈ ਹੈ।

ਜਾਣਕਾਰੀ ਦਿੰਦਿਆਂ ਸੁਦਰਸ਼ਨ ਪਾਰਕ ਵਾਸੀ ਜਸਪ੍ਰੀਤ ਕੌਰ ਨੇ ਦੱਸਿਆ ਕਿ ਉਹ ਖਰੀਦਦਾਰੀ ਕਰ ਕੇ ਘਰ ਵਾਪਸ ਆ ਰਹੀ ਸੀ। ਜਿਵੇਂ ਹੀ ਉਹ ਡੀ. ਏ. ਵੀ. ਕਾਲਜ ਫਲਾਈਓਵਰ ’ਤੇ ਪਹੁੰਚੀ ਤਾਂ ਪਿੱਛਿਓਂ ਆਏ ਬਾਈਕ ਸਵਾਰ ਇਕ ਲੁਟੇਰੇ ਨੇ ਕਾਫੀ ਸਪੀਡ ਨਾਲ ਉਸਦੇ ਕੰਨ ’ਤੇ ਝਪੱਟਾ ਮਾਰਿਆ ਅਤੇ ਸੋਨੇ ਦੀ ਵਾਲੀ ਝਪਟ ਕੇ ਫ਼ਰਾਰ ਹੋ ਗਿਆ। ਜਸਪ੍ਰੀਤ ਕੌਰ ਨੇ ਦੱਸਿਆ ਕਿ ਮੁਲਜ਼ਮ ਦੀ ਬਾਈਕ ’ਤੇ ਨੰਬਰ ਪਲੇਟ ਨਹੀਂ ਲੱਗੀ ਹੋਈ ਸੀ। ਥਾਣਾ ਨੰਬਰ 1 ਦੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOSs:-  https://itune.apple.com/in/app/id53832 3711?mt=8


 


Sandeep Kumar

Content Editor

Related News