ਸਤਲੁਜ ਦਰਿਆ ''ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

Monday, Jan 15, 2018 - 07:59 AM (IST)

ਲੁਧਿਆਣਾ, (ਅਨਿਲ)- ਥਾਣਾ ਲਾਡੋਵਾਲ ਪੁਲਸ ਨੇ ਅੱਜ ਸਤਲੁਜ ਦਰਿਆ 'ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ। ਜਾਂਚ ਅਧਿਕਾਰੀ ਥਾਣੇਦਾਰ ਨਰੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਅੱਜ ਸਵੇਰੇ 9 ਵਜੇ ਗੋਤਾਖੋਰਾਂ ਨੇ ਸੂਚਨਾ ਦਿੱਤੀ ਕਿ ਦਰਿਆ ਵਿਚ ਇਕ ਲਾਸ਼ ਪਈ ਹੈ। 
ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲਿਆ। 
ਪੁਲਸ ਅਨੁਸਾਰ ਜਿਸ ਜਗ੍ਹਾ ਤੋਂ ਲਾਸ਼ ਬਰਾਮਦ ਹੋਈ, ਉਥੇ ਡੂੰਘਾ ਪਾਣੀ ਨਹੀਂ ਸੀ ਪਰ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਨਸ਼ੇ ਦੀ ਹਾਲਤ ਵਿਚ ਪੁਲ ਤੋਂ ਹੇਠਾਂ ਡਿੱਗਣ ਕਾਰਨ ਵਿਅਕਤੀ ਦੀ ਮੌਤ ਹੋਈ ਹੈ। ਮ੍ਰਿਤਕ ਦੀ ਉਮਰ ਕਰੀਬ 35-40 ਸਾਲ ਲੱਗ ਰਹੀ ਹੈ।
ਉਸ ਕੋਲੋਂ ਕਿਸੇ ਤਰ੍ਹਾਂ ਦਾ ਕੋਈ ਪਛਾਣ ਪੱਤਰ ਨਹੀਂ ਮਿਲਿਆ। ਲਾਸ਼ ਨੂੰ ਪਛਾਣ ਲਈ ਅਗਲੇ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖ ਦਿੱਤਾ ਗਿਆ ਹੈ।


Related News