ਹਸਪਤਾਲ ''ਚ ਪਿਓ ਦਾ ਪਤਾ ਲੈਣ ਗਈਆਂ ਧੀਆਂ ''ਤੇ ਲੁਟੇਰਿਆਂ ਨੇ ਬੋਲਿਆ ਧਾਵਾ, ਕੀਤਾ ਲਹੂ ਲੁਹਾਣ

Thursday, Oct 19, 2023 - 06:28 PM (IST)

ਤਰਨਤਾਰਨ (ਰਮਨ)- ਤਰਨਤਾਰਨ ਸ਼ਹਿਰ ਦੇ ਇਲਾਕੇ ਵਿਚ ਲੁੱਟਾਂ ਖੋਹਾਂ ਦੀਆਂ ਸ਼ਰੇਆਮ ਹੋਣ ਵਾਲੀਆਂ ਵਾਰਦਾਤਾਂ ਨੂੰ ਰੋਕਣ ਵਿਚ ਪੁਲਸ ਪ੍ਰਸ਼ਾਸਨ ਅਸਫ਼ਲ ਸਾਬਤ ਹੋ ਰਿਹਾ ਹੈ। ਲੁਟੇਰਿਆਂ ਦੇ ਹੌਸਲੇ ਇੰਨੇ ਜ਼ਿਆਦਾ ਵੱਧ ਚੁੱਕੇ ਹਨ ਕਿ ਦਿਨ-ਦਿਹਾੜੇ ਰਾਹਗੀਰਾਂ ਨੂੰ ਆਪਣੀ ਲੁੱਟ ਦਾ ਸ਼ਿਕਾਰ ਬਣਾ ਰਹੇ ਹਨ ਜਿਨ੍ਹਾਂ ਨੂੰ ਕਿਸੇ ਦੀ ਜਾਨ ਦੀ ਕੋਈ ਪ੍ਰਵਾਹ ਨਹੀਂ ਹੈ। ਇਸ ਦੀ ਇਕ ਤਾਜ਼ਾ ਮਿਸਾਲ ਬੁੱਧਵਾਰ ਸਵੇਰੇ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਆਪਣੇ ਪਿਤਾ ਦਾ ਪਤਾ ਲੈਣ ਹਸਪਤਾਲ ਜਾ ਰਹੀਆਂ ਐਕਟਿਵਾ ਸਵਾਰ ਦੋ ਭੈਣਾਂ ਦਾ ਕੀਮਤੀ ਪਰਸ ਖੋਹ ਫ਼ਰਾਰ ਹੋਣ ਵਾਲੇ ਮੁਲਜ਼ਮਾਂ ਵਲੋਂ ਬੇਰਹਿਮੀ ਨਾਲ ਧੱਕਾ ਮਾਰਦੇ ਹੋਏ ਸੜਕ ’ਤੇ ਸੁੱਟ ਦਿੱਤਾ ਗਿਆ। ਇਸ ਦੌਰਾਨ ਲੋਕਾਂ ਵਲੋਂ ਸਬੰਧਿਤ ਮੁਲਜ਼ਮਾਂ ਨੂੰ ਕਾਬੂ ਕਰ ਪੁਲਸ ਹਵਾਲੇ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਬਹਿਬਲ ਗੋਲੀ ਕਾਂਡ ਮਾਮਲੇ 'ਚ ਪੀੜਤ ਨੇ ਕੁੰਵਰ ਵਿਜੈ ਪ੍ਰਤਾਪ 'ਤੇ ਲਾਏ ਵੱਡੇ ਇਲਜ਼ਾਮ

ਸਿਵਲ ਹਸਪਤਾਲ ਦੀ ਐਮਰਜੈਂਸੀ ਵਾਰਡ ਵਿਚੋਂ ਜਾਣਕਾਰੀ ਦਿੰਦੇ ਹੋਏ ਮਨਜੀਤ ਕੌਰ ਪਤਨੀ ਹਰਦੀਪ ਸਿੰਘ ਵਾਸੀ ਪਿੰਡ ਬਾਗੜੀਆਂ ਨੇ ਦੱਸਿਆ ਕਿ ਉਹ ਆਪਣੀ ਛੋਟੀ ਭੈਣ ਬਲਜੀਤ ਕੌਰ ਪਤਨੀ ਸੋਨੂੰ ਵਾਸੀ ਲੁਧਿਆਣਾ ਸਮੇਤ ਐਕਟਿਵਾ 'ਤੇ ਸਵਾਰ ਹੋ ਅੰਮ੍ਰਿਤਸਰ ਵਿਖੇ ਹਸਪਤਾਲ ਵਿਚ ਦਾਖ਼ਲ ਆਪਣੇ ਪਿਤਾ ਦਾ ਪਤਾ ਲੈਣ ਲਈ ਜਾ ਰਹੀਆਂ ਸਨ। ਜਦੋਂ ਉਹ ਮਲੀਆ ਪਿੰਡ ਨਜ਼ਦੀਕ ਪੁੱਜੀਆਂ ਤਾਂ ਇਕ ਐਕਟਿਵਾ ਉੱਪਰ ਸਵਾਰ ਦੋ ਵਿਅਕਤੀਆਂ ਵਲੋਂ ਉਨ੍ਹਾਂ ਦੇ ਹੱਥ ਵਿਚ ਫੜੇ ਹੋਏ ਬੈਗ ਨੂੰ ਖੋਹ ਲਿਆ ਗਿਆ, ਜਿਸ ਵਿਚ 20 ਹਜ਼ਾਰ ਰੁਪਏ ਨਕਦ ਅਤੇ ਦੋ ਕੀਮਤੀ ਮੋਬਾਇਲ ਮੌਜੂਦ ਸਨ। ਇਸ ਵਾਰਦਾਤ ਤੋਂ ਬਾਅਦ ਉਨ੍ਹਾਂ ਵਲੋਂ ਮੁਲਜ਼ਮਾਂ ਦਾ ਐਕਟਿਵਾ ’ਤੇ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ ਗਿਆ। ਪਿੱਛਾ ਕਰਦੇ ਵੇਖ ਐਕਟਿਵਾ ਸਵਾਰ ਮੁਲਜ਼ਮਾਂ ਵਲੋਂ ਉਨ੍ਹਾਂ ਨੂੰ ਧੱਕਾ ਮਾਰਦੇ ਹੋਏ ਸੜਕ 'ਤੇ ਸੁੱਟ ਦਿੱਤਾ ਗਿਆ, ਜਿਸ ਨਾਲ ਦੋਵੇਂ ਭੈਣਾਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ। ਇਸ ਹਾਦਸੇ ਦੌਰਾਨ ਆਸ-ਪਾਸ ਦੇ ਲੋਕਾਂ ਵਲੋਂ ਜੰਡਿਆਲਾ ਬਾਈਪਾਸ ਚੌਂਕ ਵਿਖੇ ਦੋਵਾਂ ਐਕਟਿਵਾ ਸਵਾਰ ਮੁਲਜ਼ਮਾਂ ਨੂੰ ਕਾਬੂ ਕਰਦੇ ਹੋਏ ਪੁਲਸ ਚੌਂਕੀ ਬੱਸ ਸਟੈਂਡ ਦੀ ਪੁਲਸ ਹਵਾਲੇ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀਆਂ ਦੇ ਝਗੜੇ ਦੌਰਾਨ ਸਕੂਲ ਦੇ ਬਾਹਰ ਹੋਈ ਫਾਇਰਿੰਗ

ਇਸ ਦੌਰਾਨ ਗੰਭੀਰ ਰੂਪ ਵਿਚ ਜ਼ਖ਼ਮੀ ਉਕਤ ਦੋਵਾਂ ਭੈਣਾਂ ਨੂੰ ਸਿਵਲ ਹਸਪਤਾਲ ਤਰਨਤਾਰਨ ਦੀ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ ਗਿਆ ਜਿੱਥੇ ਮੌਜੂਦ ਡਾਕਟਰਾਂ ਵਲੋਂ ਸ਼ੁਰੂਆਤੀ ਇਲਾਜ ਕਰਦੇ ਹੋਏ ਬਲਜੀਤ ਕੌਰ ਦੇ ਸਿਰ ਵਿਚ ਜ਼ਿਆਦਾ ਗੰਭੀਰ ਸੱਟ ਲੱਗਣ ਕਰਕੇ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਵਿਖੇ ਰੈਫ਼ਰ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਸਹਾਇਕ ਮੁਖੀ ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਹਿਰਾਸਤ ਵਿਚ ਲਏ ਗਏ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਵਿਖੇ ਸਾਂਝੀ ਅਰਦਾਸ, ਪੰਜਾਬ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News