ਪੰਜਾਬ 'ਚ ਮੁੜ ਚੱਲੀਆਂ ਗੋਲ਼ੀਆਂ, ਲੁਟੇਰਿਆਂ ਨੇ ਗੰਨ ਪੁਆਇੰਟ 'ਤੇ ਵਾਰਦਾਤ ਨੂੰ ਦਿੱਤਾ ਅੰਜਾਮ, ਨੌਜਵਾਨ ਗੰਭੀਰ ਜ਼ਖ਼ਮੀ
Tuesday, Jan 03, 2023 - 02:27 AM (IST)

ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ਵਿਚ ਪਿਸਤੌਲ ਦੀ ਨੌਕ 'ਤੇ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨ ਲੁਟੇਰਿਆਂ ਨੇ ਇਕ ਨੌਜਵਾਨ ਨੂੰ ਪਿਸਤੌਲ ਦੀ ਨੋਕ 'ਤੇ ਨਿਸ਼ਾਨਾ ਬਣਾ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ, ਜਿਸ ਵਿਟ ਲੁਟੇਰਿਆਂ ਵੱਲੋਂ ਉਕਤ ਨੌਜਵਾਨ 'ਤੇ ਗੋਲ਼ੀਆ ਵੀ ਚਲਾਈਆਂ ਗਈਆਂ ਹਨ।
ਇਹ ਖ਼ਬਰ ਵੀ ਪੜ੍ਹੋ - ਵੱਡੀ ਵਾਰਦਾਤ: ਗੈਸ ਸਿਲੰਡਰ ਦੀ ਡਿਲੀਵਰੀ ਕਰਨ ਜਾ ਰਹੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ
ਘਟਨਾ ਵਿਚ ਲੁੱਟੀ ਗਈ ਰਕਮ ਦਾ ਤਾਂ ਫਿਲਹਾਲ ਪਤਾ ਨਹੀਂ ਲੱਗ ਸਕਿਆ, ਪਰ ਗੋਲ਼ੀ ਲੱਗਣ ਕਾਰਨ ਨੌਜਵਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਹੈ। ਉਸ ਨੂੰ ਜ਼ਖ਼ਮੀ ਹਾਲਤ ਵਿਚ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਮੌਕੇ 'ਤੇ ਪਹੁੰਚ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।