ਅਣਪਛਾਤੇ ਨਕਾਬਪੋਸ਼ ਬਿਜਲੀ ਮੁਲਾਜ਼ਮ ਦਾ ਮੋਟਰਸਾਈਕਲ ਲੈ ਕੇ ਫ਼ਰਾਰ

Friday, Jul 12, 2024 - 02:25 PM (IST)

ਅਣਪਛਾਤੇ ਨਕਾਬਪੋਸ਼ ਬਿਜਲੀ ਮੁਲਾਜ਼ਮ ਦਾ ਮੋਟਰਸਾਈਕਲ ਲੈ ਕੇ ਫ਼ਰਾਰ

ਬਟਾਲਾ (ਸਾਹਿਲ) : ਤਿੰਨ ਅਣਪਛਾਤੇ ਨਕਾਬਪੋਸ਼ ਨੌਜਵਾਨਾਂ ਵਲੋਂ ਬਿਜਲੀ ਮੁਲਾਜ਼ਮਾਂ ਦਾ ਮੋਟਰਸਾਈਕਲ ਲੈ ਕੇ ਫ਼ਰਾਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਥਾਣਾ ਕੋਟਲੀ ਸੂਰਤ ਮੱਲ੍ਹੀ ਦੀ ਪੁਲਸ ਨੂੰ ਦਰਜ ਕਰਵਾਏ ਬਿਆਨ 'ਚ ਨਿਰਮਲ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਭੋਲੇਕੇ ਨੇ ਲਿਖਵਾਇਆ ਹੈ ਕਿ ਉਹ ਆਪਣੀ ਡਿਊਟੀ ਪੰਜਾਬ ਰਾਜ ਬਿਜਲੀ ਬੋਰਡ ਦਫ਼ਤਰ ਟੈਕਨੀਕਲ-2 ਸਿਟੀ ਬਟਾਲਾ ਤੋਂ ਆਪਣੇ ਘਰ ਪਿੰਡ ਭੋਲੇਕੇ ਵਿਖੇ ਜਾ ਰਿਹਾ ਸੀ।

ਜਦੋਂ ਪਿੰਡ ਬੰਬ ਵਿਖੇ ਸਥਿਤ ਨਹਿਰੀ ਸੂਏ ਕੋਲ ਪਹੁੰਚਿਆ ਤਾਂ ਪਿੱਛੋਂ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ 3 ਅਣਪਛਾਤੇ ਨੌਜਵਾਨਾਂ, ਜਿਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ ਅਤੇ ਹੱਥ ਵਿਚ ਕਿਰਚ ਫੜ੍ਹੀ ਹੋਈ ਸੀ। ਉਨ੍ਹਾਂ ਨੇ ਉਸ ਨੂੰ ਰੋਕ ਲਿਆ, ਜਿਸ ’ਤੇ ਉਹ ਡਰਦਾ ਹੋਇਆ ਖੇਤਾਂ ਵੱਲ ਭੱਜ ਗਿਆ। ਉਕਤ ਬਿਆਨਕਰਤਾ ਮੁਤਾਬਕ ਉਸ ਨੇ ਆ ਕੇ ਦੇਖਿਆ ਕਿ ਉਸਦਾ ਮੋਟਰਸਾਈਕਲ ਉੱਥੇ ਨਹੀਂ ਸੀ। ਹੋਰ ਜਾਣਕਾਰੀ ਦੇ ਮੁਤਾਬਕ ਉਕਤ ਮਾਮਲੇ ਸਬੰਧੀ ਏ. ਐੱਸ. ਆਈ. ਪੰਜਾਬ ਸਿੰਘ ਨੇ ਕਾਰਵਾਈ ਕਰਦਿਆਂ ਥਾਣਾ ਕੋਟਲੀ ਸੂਰਤ ਮੱਲ੍ਹੀ ਵਿਖੇ 3 ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਹੈ।


author

Babita

Content Editor

Related News