ਹਰੀਕੇ ਪੱਤਣ 'ਚ ਲੁਟੇਰਿਆਂ ਦੀ ਦਹਿਸ਼ਤ, ਪਹਿਲਾਂ ਬਜ਼ੁਰਗ ਜੋੜੇ ਨੂੰ ਬਣਾਇਆ ਬੰਧਕ, ਕਰ ਗਏ ਵੱਡਾ ਕਾਂਡ

12/15/2023 2:02:57 PM

ਹਰੀਕੇ ਪੱਤਣ (ਲਵਲੀ)- ਕਸਬਾ ਹਰੀਕੇ ਇਲਾਕੇ ਅੰਦਰ ਦਿਨੋਂ ਦਿਨ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀ ਲੈ ਰਹੀਆਂ। ਇਸੇ ਲੜੀ ਤਹਿਤ ਬੀਤੀ ਰਾਤ ਕਸਬਾ ਹਰੀਕੇ ਵਿਖੇ ਰਾਸ਼ਟਰੀ ਮਾਰਗ 54 ਹਰੀਕੇ ਬਾਈਬਾਸ ਤੇ ਹਥਿਆਰਬੰਦ ਲੁਟੇਰਿਆਂ ਵਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਸ ਦੌਰਾਨ ਲੁਟੇਰੇ ਨੇ ਬਹਿਕ 'ਚ ਰਹਿੰਦੇ ਬਜ਼ੁਰਗ ਪਤੀ-ਪਤਨੀ ਨੂੰ ਬੰਦੀ ਬਣਾਇਆ ਅਤੇ ਪਿਸਤੌਲ ਦੀ ਨੋਕ 'ਤੇ ਇਕ ਲੱਖ ਰੁਪਏ ਨਕਦੀ ਤੇ ਹੋਰ ਸਮਾਨ ਲੈ ਕੇ ਫ਼ਰਾਰ ਹੋ ਗਏ ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਸੁਖਬੀਰ ਬਾਦਲ ਨੇ ਅਕਾਲੀ ਸਰਕਾਰ ਵੇਲੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ 'ਤੇ ਮੰਗੀ ਮੁਆਫ਼ੀ

ਇਸ ਸੰਬੰਧੀ ਚੋਰੀ ਦੀ ਜਾਣਕਾਰੀ ਦਿੰਦਿਆ ਬਜ਼ੁਰਗ ਜਰਨੈਲ ਸਿੰਘ ਪੁੱਤਰ ਨਾਜ਼ਰ ਸਿੰਘ ਵਾਸੀ ਹਰੀਕੇ ਨੇ ਦੱਸਿਆ ਕਿ ਮੈਂ ਤੇ ਮੇਰੀ ਪਤਨੀ ਘਰ ਵਿਚ ਇਕਲੇ ਰਹਿੰਦੇ ਹਾਂ। ਬੀਤੀ ਰਾਤ ਅਸੀਂ ਘਰ ਵਿਚ ਸੌ ਰਹੇ ਸੀ ਤਾਂ 12 ਵਜੇ ਦੇ ਕਰੀਬ 6 ਅਣਪਛਾਤੇ ਵਿਅਕਤੀ ਜਿੰਨ੍ਹਾਂ ਨੇ ਮੂੰਹ ਬੰਨ੍ਹੇ ਕੇ  ਕੰਧ ਟੱਪ ਕੇ ਅੰਦਰ ਆਏ ਅਤੇ ਜਿੰਨ੍ਹਾਂ ਨੇ ਹੱਥਾਂ ਵਿਚ ਪਿਸਤੌਲ ਅਤੇ ਦਾਤਰ ਫੜ੍ਹੇ ਹੋਏ ਸਨ। ਇਨ੍ਹਾਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਸਾਡੇ ਟਰੰਕ ਵਿਚ ਪਏ ਇਕ ਲੱਖ ਰੁਪਏ, ਦੋ ਟੱਚ ਮੋਬਾਇਲ, ਪਿੱਤਲ ਦੇ ਬਰਤਨ, ਕੱਪੜੇ ਅਤੇ ਘਰ ਦਾ ਸਾਮਾਨ ਲੈ ਕੇ ਫ਼ਰਾਰ ਹੋ ਗਏ। ਬਜ਼ੁਰਗ ਜਰਨੈਲ ਸਿੰਘ ਨੇ ਦੱਸਿਆ ਸਾਡੀ ਕੁੱਟਮਾਰ ਵੀ ਕੀਤੀ ਗਈ ਅਤੇ ਮੇਰੀ ਪਤਨੀ ਦਾ ਗਲਾ ਵੀ ਘੋਟਿਆ ਗਿਆ। 

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਇਸ ਬ੍ਰਿਜ ’ਤੇ 2 ਸਾਲਾਂ ਲਈ ਆਵਾਜਾਈ ਮੁਕੰਮਲ ਬੰਦ, ਜਾਣੋ ਕੀ ਰਹੀ ਵਜ੍ਹਾ

ਉਨ੍ਹਾਂ ਕਿਹਾ ਲੁਟੇਰੇ ਜਾਂਦੇ ਸਮੇਂ ਸਾਨੂੰ ਧੱਮਕੀਆਂ ਦੇ ਕੇ ਗਏ ਕਿ ਜੇਕਰ ਸਾਡੇ ਖ਼ਿਲਾਫ਼ ਕੋਈ ਕਾਰਵਾਈ ਕੀਤੀ ਤਾਂ ਤੁਹਾਨੂੰ ਜਾਨੋਂ ਮਾਰ ਦੇਵਾਂਗੇ। ਉਨ੍ਹਾਂ ਕਿਹਾ ਲੁਟੇਰੇ ਸਾਡਾ  ਮੋਬਾਇਲ ਵੀ ਲੈ ਗਏ ਅਤੇ ਸਾਨੂੰ ਰਾਤ 12 ਵਜੇ ਤੋਂ ਲੈ ਕੇ ਸਵੇਰ 4 ਵਜੇ ਤੱਕ ਬੰਧੀ ਬਣਾ ਰੱਖਿਆ। ਜਿਸ ਤੋਂ ਬਾਅਦ ਉਨ੍ਹਾਂ ਕਿਸੇ ਤਰ੍ਹਾਂ  ਥਾਣਾ ਹਰੀਕੇ ਪੁਲਸ ਨੂੰ ਇਸ ਘਟਨਾ ਸਬੰਧੀ ਸੂਚਨਾ ਦੇ ਦਿੱਤੀ ਹੈ। ਜ਼ਿਕਰਯੋਗ ਹੈ ਇਲਾਕੇ ਵਿਚ ਲੁੱਟਾਂ ਖੋਹਾਂ ਦੀਆਂ ਇਹੋ ਜਿਹੀਆਂ ਵਾਰਦਾਤਾਂ ਨਾਲ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ। ਸਮਾਜ ਸੇਵੀ ਅਤੇ ਇਲਾਕੇ ਭਰ ਦੇ ਲੋਕਾਂ ਦੀ ਮੰਗ ਹੈ ਕਿ ਥਾਣਾ ਮੁਖੀ ਦੀ ਢਿੱਲੀ ਕਾਰਵਾਈ ਕਾਰਨ ਚੋਰਾਂ ਵਲੋਂ ਦਿਨ ਦਿਹਾੜੇ ਤੇ ਰਾਤ ਸਮੇਂ ਲੁਟਾਂ ਖੋਹਾਂ ਨਾਲ ਅਸਾਨੀ ਨਾਲ ਆਮ ਲੋਕਾਂ ਨੂੰ ਲੁਟਿਆ ਜਾ ਰਿਹਾ ਹੈ। ਸਾਡੀ ਐੱਸ. ਐੱਸ. ਪੀ. ਤਰਨ ਤਾਰਨ ਤੋਂ ਮੰਗ ਹੈ ਕਿ ਜਲਦ ਚੋਰਾਂ ਨੂੰ ਕਾਬੂ ਕੀਤਾ ਜਾਵੇ ਅਤੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ।

ਇਹ ਵੀ ਪੜ੍ਹੋ- ਤਲਾਕਸ਼ੁਦਾ ਔਰਤ ਨਾਲ ਇਸ਼ਕ ਦੀਆਂ ਪੀਂਘਾ ਪਾ ਬਣਾਏ ਸਰੀਰਕ ਸਬੰਧ, ਅਖ਼ੀਰ ਕਰ ਗਿਆ ਵੱਡਾ ਕਾਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

Shivani Bassan

This news is Content Editor Shivani Bassan