ਕਾਰ ਸਵਾਰ ਲੁਟੇਰਿਆਂ ਨੇ ਫਾਇਰਿੰਗ ਕਰ ਕੇ ਲੁੱਟਿਆ ਪੈਟਰੋਲ ਪੰਪ

Saturday, Apr 03, 2021 - 12:47 AM (IST)

ਬਟਾਲਾ/ਜੈਂਤੀਪੁਰ (ਬੇਰੀ, ਬਲਜੀਤ)- ਦਿਹਾਤੀ ਇਲਾਕਿਆਂ ’ਚ ਪੁਲਸ ਪ੍ਰਸ਼ਾਸਨ ਦੀ ਢਿੱਲ ਕਾਰਣ ਆਏ ਦਿਨ ਸਮਾਜ ਵਿਰੋਧੀ ਤੱਤਾਂ ਵੱਲੋਂ ਕੋਈ ਨਾ ਕੋਈ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ ਅਤੇ ਆਮ ਲੋਕਾਂ ਦਾ ਜੀਣਾ ਮੁਸ਼ਕਲ ਹੋ ਚੁੱਕਾ ਹੈ। ਇਸੇ ਤਰ੍ਹਾਂ ਦਾ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦ ਦੁਪਹਿਰ ਸਮੇਂ ਕਸਬਾ ਜੈਂਤੀਪੁਰ ਨੇੜੇ ਸਥਿਤ ਇਕ ਪੈਟਰੋਲ ਪੰਪ ਨੂੰ ਫਾਇਰਿੰਗ ਕਰਦਿਆਂ ਲੁੱਟ ਲਿਆ ਗਿਆ।

ਪੜ੍ਹੋ ਇਹ ਅਹਿਮ ਖਬਰ- ਕੈਨੇਡਾ 'ਚ ਵਧਿਆ ਕੋਰੋਨਾ ਦਾ ਕਹਿਰ, ਸਭ ਤੋਂ ਵੱਧ ਆਬਾਦੀ ਵਾਲਾ ਸੂਬਾ 4 ਹਫ਼ਤੇ ਲਈ ਬੰਦ

ਜਾਣਕਾਰੀ ਦਿੰਦਿਆਂ ਸ਼ੇਖੂਪੁਰਾ ਵਿਖੇ ਸਥਿਤ ਬੱਲ ਪੈਟਰੋਲ ਪੰਪ ਦੇ ਅਧਿਕਾਰੀ ਜਸਬੀਰ ਸਿੰਘ ਬੱਲ ਨੇ ਦੱਸਿਆ ਕਿ ਦੁਪਹਿਰ 3 ਵਜੇ ਦੇ ਕਰੀਬ ਇਕ ਕਾਰ ’ਚ ਸਵਾਰ ਹੋ ਕੇ ਚਾਰ ਨੌਜਵਾਨ ਉਨ੍ਹਾਂ ਦੇ ਪੈਟਰੋਲ ਪੰਪ ’ਤੇ ਆਏ ਅਤੇ 2 ਹਜ਼ਾਰ ਰੁਪਏ ਦਾ ਤੇਲ ਪੁਆ ਲਿਆ ਅਤੇ ਬਾਅਦ ਪੰਪ ਦੇ ਕਰਮਚਾਰੀ ਪਾਸੋਂ ਪੈਸੇ ਲੁੱਟਣ ਦੀ ਨੀਯਤ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਇਸੇ ਦੌਰਾਨ ਪੰਪ ਦੇ ਕਰਮਚਾਰੀ ਕੋਲੋਂ 25 ਹਜ਼ਾਰ ਰੁਪਏ ਖੋਹ ਲਏ ਅਤੇ ਕਾਰ ’ਚ ਬੈਠ ਕੇ ਮੌਕੇ ਤੋਂ ਭੱਜ ਗਏ।

ਇਹ ਵੀ ਪੜ੍ਹੋ-ਦੁਨੀਆ ਲਈ ਖੁੱਲ੍ਹੀ ਸਭ ਤੋਂ ਵੱਡੀ ਦੂਰਬੀਨ, ਜਾਣੋਂ ਕੀ ਹੈ ਖਾਸੀਅਤ

ਜਸਬੀਰ ਸਿੰਘ ਬੱਲ ਨੇ ਅੱਗੇ ਦੱਸਿਆ ਕਿ ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰੇ ’ਚ ਕੈਦ ਹੋ ਚੁੱਕੀ ਹੈ। ਓਧਰ ਦੂਜੇ ਪਾਸੇ ਇਸ ਸਬੰਧੀ ਘਟਨਾ ਸਥਲ ’ਤੇ ਪੁੱਜੇ ਥਾਣਾ ਸਦਰ ਬਟਾਲਾ ਦੇ ਐੱਸ.ਐੱਚ.ਓ. ਸੁਖਰਾਜ ਸਿੰਘ ਨੇ ਦੱਸਿਆ ਕਿ ਸੀ.ਸੀ. ਟੀ.ਵੀ. ਫੁਟੇਜ਼ ਦੇ ਆਧਾਰ ’ਤੇ ਲੁਟੇਰਿਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਲੁਟੇਰੇ ਪੁਲਸ ਹਿਰਾਸਤ ’ਚ ਹੋਣਗੇ।

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।


Sunny Mehra

Content Editor

Related News