ਸ਼ਾਤਿਰ ਲੁਟੇਰਿਆਂ ਨੇ ਮੋਬਾਈਲ ਫੋਨ ਖੋਹ ਕੇ ਖਾਤੇ ’ਚੋਂ 4 ਲੱਖ ਉਡਾਏ
Saturday, Oct 18, 2025 - 05:58 AM (IST)

ਲੁਧਿਆਣਾ (ਗੌਤਮ) : ਲੁਟੇਰੇ ਦਿਨੋਂ-ਦਿਨ ਚਲਾਕ ਹੁੰਦੇ ਜਾ ਰਹੇ ਹਨ, ਮੋਬਾਈਲ ਫੋਨ ਖੋਹਣ ਤੋਂ ਬਾਅਦ ਲੋਕਾਂ ਦੇ ਖਾਤਿਆਂ ਵਿੱਚੋਂ ਪੈਸੇ ਚੋਰੀ ਕਰ ਰਹੇ ਹਨ। ਅਜਿਹੀ ਹੀ ਇਕ ਘਟਨਾ ਵਿਚ ਲੁਟੇਰਿਆਂ ਨੇ ਇਕ ਨੌਜਵਾਨ ਦਾ ਮੋਬਾਈਲ ਫੋਨ ਖੋਹ ਲਿਆ ਅਤੇ ਉਸ ਦੇ ਖਾਤੇ ’ਚੋਂ ਲੱਖਾਂ ਰੁਪਏ ਚੋਰੀ ਕਰ ਲਏ। ਸ਼ਿਕਾਇਤ ਅਤੇ ਜਾਂਚ ਤੋਂ ਬਾਅਦ ਥਾਣਾ ਡਵੀਜ਼ਨ ਨੰ. 3 ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਖਾਣੇ ਦੇ ਪੈਸੇ ਮੰਗਣਾ ਪਿਓ-ਪੁੱਤ ਨੂੰ ਪਿਆ ਮਹਿੰਗਾ, ਕੁੱਟਮਾਰ ਕਰ ਕੇ ਕੀਤਾ ਜ਼ਖਮੀ
ਮਾਡਲ ਵਿਲੇਜ਼ ਦੇ ਵਸਨੀਕ ਅਬੁਲ ਬਸਰ ਮਲਿਕ ਦੇ ਬਿਆਨ ਦੇ ਆਧਾਰ ’ਤੇ ਪੁਲਸ ਨੇ 2 ਅਣਪਛਾਤੇ ਮੋਟਰਸਾਈਕਲ ਲੁਟੇਰਿਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਆਪਣੇ ਬਿਆਨ ’ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਸਮਰਾਲਾ ਚੌਕ ’ਤੇ ਸੀ, ਜਦੋਂ ਮੋਟਰਸਾਈਕਲ ’ਤੇ ਸਵਾਰ 2 ਨੌਜਵਾਨ ਉਸ ਕੋਲ ਆਏ ਅਤੇ ਉਸ ਦਾ ਮੋਬਾਈਲ ਫੋਨ ਖੋਹ ਲਿਆ। ਕੁਝ ਸਮੇਂ ਬਾਅਦ ਉਸ ਨੂੰ ਪਤਾ ਲੱਗਾ ਕਿ ਲੁਟੇਰਿਆਂ ਨੇ ਉਸ ਦੇ ਖਾਤੇ ’ਚੋਂ 4 ਲੱਖ ਰੁਪਏ ਵੀ ਕਢਵਾ ਲਏ ਹਨ। ਸਬ-ਇੰਸਪੈਕਟਰ ਗੁਰਮੁਖ ਸਿੰਘ ਨੇ ਦੱਸਿਆ ਕਿ ਮਾਮਲੇ ’ਚ ਕਾਰਵਾਈ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8