ਸਰਾਫ ਦੇ ਘਰ ਹੋਈ ਲੁੱਟ ਦੀ ਘਟਨਾ 'ਤੇ SSP ਆਦਿਤਿਆ ਦਾ ਸਾਹਮਣੇ ਆਇਆ ਬਿਆਨ

Thursday, Mar 05, 2026 - 06:46 PM (IST)

ਸਰਾਫ ਦੇ ਘਰ ਹੋਈ ਲੁੱਟ ਦੀ ਘਟਨਾ 'ਤੇ SSP ਆਦਿਤਿਆ ਦਾ ਸਾਹਮਣੇ ਆਇਆ ਬਿਆਨ

ਗੁਰਦਾਸਪੁਰ(ਵਿਨੋਦ): ਗੁਰਦਾਸਪੁਰ ਸ਼ਹਿਰ ਵਿੱਚ ਨਗਰ ਸੁਧਾਰ ਟਰੱਸਟ ਦੀ ਸਕੀਮ ਨੰਬਰ-5 ਵਿੱਚ ਸਰਾਫ ਦੇ ਘਰ ਹੋਈ ਵੱਡੀ ਲੁੱਟ ਦੀ ਘਟਨਾ ਦੇ ਮਾਮਲੇ ਵਿੱਚ ਐੱਸ.ਐੱਸ.ਪੀ. ਗੁਰਦਾਸਪੁਰ ਆਦਿਤਿਆ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਘਟਨਾ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੁਲਸ ਇਸ ਮਾਮਲੇ ਨੂੰ ਜਲਦ ਹੀ ਸੁਲਝਾ ਲਵੇਗੀ।

ਇਹ ਵੀ ਪੜ੍ਹੋ- ਪੰਜਾਬ: ਨਿਹੰਗ ਬਾਣੇ 'ਚ ਆਏ ਬੰਦੇ ਲੁੱਟ ਕੇ ਲੈ ਗਏ 3,00,00, 000 ਦਾ ਕੈਸ਼

ਐੱਸ.ਐੱਸ.ਪੀ. ਆਦਿਤਿਆ ਨੇ ਦੱਸਿਆ ਕਿ ਲੁੱਟਮਾਰ ਕਰਨ ਵਾਲੇ ਨਿਹੰਗ ਬਾਣੇ ਵਿੱਚ ਆਏ ਸਨ ਅਤੇ ਉਹ ਘਰ ਵਿੱਚੋਂ ਨਕਦ ਰਕਮ, ਸੋਨਾ-ਚਾਂਦੀ ਦੇ ਗਹਿਣੇ, ਕਾਰ ਅਤੇ ਸੀਸੀਟੀਵੀ ਕੈਮਰਿਆਂ ਦਾ ਡੀਵੀਆਰ ਵੀ ਆਪਣੇ ਨਾਲ ਲੈ ਗਏ ਹਨ। ਉਨ੍ਹਾਂ ਕਿਹਾ ਕਿ ਐੱਸ.ਪੀ. ਡਿਟੈਕਟਿਵ ਡੀ.ਕੇ. ਚੌਧਰੀ ਦੀ ਅਗਵਾਈ ਵਿੱਚ ਵੱਖ-ਵੱਖ ਪੁਲਸ ਟੀਮਾਂ ਦੋਸ਼ੀਆਂ ਨੂੰ ਕਾਬੂ ਕਰਨ ਲਈ ਤਲਾਸ਼ ਕਰ ਰਹੀਆਂ ਹਨ।

ਇਹ ਵੀ ਪੜ੍ਹੋ- ਕਹਿਰ ਓ ਰੱਬਾ: ਕੈਨੇਡਾ 'ਚ ਦੋ ਭਰਾਵਾਂ ਦੀ ਮੌਤ, ਪਰਿਵਾਰ 'ਚ ਪਸਰਿਆ ਸੋਗ

ਉਨ੍ਹਾਂ ਇਹ ਵੀ ਕਿਹਾ ਕਿ ਜਾਂਚ ਦੌਰਾਨ ਪੁਲਿਸ ਨੂੰ ਕੁਝ ਅਹਿਮ ਜਾਣਕਾਰੀਆਂ ਅਤੇ ਸੁਰਾਗ ਮਿਲੇ ਹਨ, ਪਰ ਇਸ ਵੇਲੇ ਉਹਨਾਂ ਨੂੰ ਜਨਤਕ ਕਰਨਾ ਜਾਂਚ ਵਿੱਚ ਰੁਕਾਵਟ ਪੈਦਾ ਕਰ ਸਕਦਾ ਹੈ। ਐੱਸ.ਐੱਸ.ਪੀ. ਨੇ ਭਰੋਸਾ ਦਿੱਤਾ ਕਿ ਪੁਲਿਸ ਦੀ ਕੋਸ਼ਿਸ਼ ਰਹੇਗੀ ਕਿ ਇਸ ਘਟਨਾ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।

ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਬਦਮਾਸ਼ਾਂ ਅੱਗੇ ਗੋਡੇ ਟੇਕ ਦਿੱਤੇ, ਲੋਕ ਆਪਣੀ ਹਿਫਾਜ਼ਤ ਆਪ ਕਰਨ: ਸੁਖਜਿੰਦਰ ਰੰਧਾਵਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News