ਰਾਤੀਂ ਸੁੱਤੇ ਪਏ ਟੱਬਰ ਨਾਲ ਵਾਪਰ ਗਿਆ ਵੱਡਾ ਭਾਣਾ, ਕੀ ਪਤਾ ਸੀ ਇੰਨੀ ਮਾੜੀ ਚੜ੍ਹੇਗੀ ਸਵੇਰ (ਤਸਵੀਰਾਂ)

10/12/2023 10:02:28 AM

ਦੋਰਾਹਾ (ਵਿਨਾਇਕ) : ਦੋਰਾਹਾ ਪਿੰਡ 'ਚ ਇੱਕ ਖ਼ਸਤਾ ਹਾਲ ਕੁਆਰਟਰ ਦੀ ਛੱਤ ਅਚਾਨਕ ਡਿੱਗ ਜਾਣ ਕਾਰਨ ਇੱਕ ਹੀ ਪਰਿਵਾਰ ਦੇ 5 ਮੈਂਬਰ ਮਲਬੇ ਹੇਠ ਦੱਬ ਗਏ। ਇਸ ਹਾਦਸੇ 'ਚ ਪਿਓ-ਧੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਪਰਿਵਾਰ ਦੇ ਤਿੰਨ ਹੋਰ ਮੈਂਬਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਬਾਅਦ 'ਚ ਮ੍ਰਿਤਕਾਂ ਦੀ ਪਛਾਣ ਨਰੇਸ਼ ਉਮਰ ਕਰੀਬ 35 ਸਾਲ ਅਤੇ ਉਸ ਦੀ ਧੀ ਰਾਧਿਕਾ ਕਰੀਬ 12 ਸਾਲ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ 'ਚ ਬਣ ਰਹੇ ਮਿਡ-ਡੇਅ-ਮੀਲ ਨੂੰ ਲੈ ਕੇ ਵੱਡਾ ਖ਼ੁਲਾਸਾ, ਜਾਰੀ ਹੋਏ ਸਖ਼ਤ ਹੁਕਮ

PunjabKesari

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨਰੇਸ਼ ਆਪਣੇ ਕੁਆਰਟਰ ‘ਚ ਪਰਿਵਾਰ ਸਮੇਤ ਸੁੱਤਾ ਪਿਆ ਸੀ ਅਤੇ ਕੁਆਰਟਰ ਦੀ ਛੱਤ ਅਚਾਨਕ ਡਿੱਗ ਗਈ। ਮੌਕੇ ‘ਤੇ ਹੀ ਪਿਉ-ਧੀ ਦੀ ਮੌਤ ਹੋ ਗਈ। ਛੱਤ ਡਿੱਗਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਗੁਆਂਢੀਆਂ ਦੀ ਮਦਦ ਨਾਲ ਕੁਆਰਟਰ 'ਚੋਂ ਬਾਹਰ ਕੱਢਿਆ ਗਿਆ।

ਇਹ ਵੀ ਪੜ੍ਹੋ : ਚੰਡੀਗੜ੍ਹ PGI ਜਾਣ ਵਾਲੇ ਮਰੀਜ਼ਾਂ ਲਈ ਜ਼ਰੂਰੀ ਖ਼ਬਰ, ਬੰਦ ਹੋਈਆਂ ਇਲੈਕਟਿਵ ਸਰਜਰੀਆਂ

PunjabKesari

ਫਿਲਹਾਲ ਪਰਿਵਾਰ ਦੇ 2 ਮੈਂਬਰਾਂ ਨੂੰ ਖੰਨਾ ਦੇ ਸਿਵਲ ਹਸਪਤਾਲ ਅਤੇ ਇੱਕ ਨੂੰ ਖੰਨਾ ਦੇ ਆਈ. ਵੀ. ਵਾਈ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀਆਂ 'ਚ ਵਿੱਕੀ, ਗੋਲੀ ਅਤੇ ਜਿਪਸੀ (ਮਾਂ) ਸ਼ਾਮਲ ਹਨ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪਾਇਲ ਦੇ ਡੀ. ਐੱਸ. ਪੀ. ਨਿਖਿਲ ਗਰਗ ਅਤੇ ਹੋਰ ਅਧਿਕਾਰੀ ਮੌਕੇ ’ਤੇ ਪੁੱਜ ਗਏ ਹਨ ਅਤੇ ਘਟਨਾ ਦੀ ਬਰੀਕੀ ਨਾਲ ਜਾਂਚ ਕਰ ਰਹੇ ਹਨ।

PunjabKesari
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Babita

Content Editor

Related News