ਸਮਰਾਲਾ ਨੇੜਲੇ ਪਿੰਡ 'ਚ ਭਾਰੀ ਮੀਂਹ ਦਾ ਕਹਿਰ, ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗੀ

Sunday, Sep 25, 2022 - 10:19 AM (IST)

ਸਮਰਾਲਾ ਨੇੜਲੇ ਪਿੰਡ 'ਚ ਭਾਰੀ ਮੀਂਹ ਦਾ ਕਹਿਰ, ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗੀ

ਸਮਰਾਲਾ (ਗਰਗ) : ਪਿਛਲੇ 2 ਦਿਨਾਂ ਤੋਂ ਪੈ ਰਹੀ ਭਾਰੀ ਬਰਸਾਤ ਕਾਰਨ ਸਮਰਾਲਾ ਨੇੜਲੇ ਪਿੰਡ ਪੂਰਬਾ ਵਿਖੇ ਇਕ ਘਰ ਦੀ ਛੱਤ ਡਿੱਗਣ ਦੀ ਸੂਚਨਾ ਪ੍ਰਾਪਤ ਹੋਈ ਹੈ। ਹਾਲਾਂਕਿ ਘਰ ਦੀ ਛੱਤ ਡਿੱਗਣ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ ਪਰ ਪੀੜਤ ਪਰਿਵਾਰ ਨੇ ਹੋਏ ਨੁਕਸਾਨ ਲਈ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ 2 ਦਿਨਾਂ ਤੋਂ ਪੈ ਰਿਹੈ ਮੀਂਹ, ਸੁਖ਼ਨਾ ਝੀਲ ਦੇ ਪਾਣੀ ਦਾ ਪੱਧਰ 1161.90 ਫੁੱਟ ਤੱਕ ਪੁੱਜਾ

PunjabKesari

ਪਿੰਡ ਦੇ ਬਾਹਰ ਬਣੇ ਇਸ ਕੋਠੇ ਦੇ ਮਾਲਕ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਲਾਕੇ 'ਚ ਪਿਛਲੇ 2 ਦਿਨਾਂ ਤੋਂ ਪੈ ਰਹੀ ਭਾਰੀ ਬਰਸਾਤ ਕਾਰਨ ਅੱਜ ਤੜਕੇ ਕਰੀਬ ਸਾਢੇ 6 ਵਜੇ ਉਨ੍ਹਾਂ ਦੇ ਕੋਠੇ ਦੀ ਛੱਤ ਅਚਾਨਕ ਡਿੱਗ ਗਈ। ਜਿਸ ਵੇਲੇ ਕੋਠੇ ਦੀ ਛੱਤ ਡਿੱਗੀ, ਉਦੋਂ ਕੋਈ ਵੀ ਕੋਠੇ ਦੇ ਅੰਦਰ ਨਹੀਂ ਸੀ।

ਇਹ ਵੀ ਪੜ੍ਹੋ : ਵਿਆਹ ਦੀਆਂ ਖੁਸ਼ੀਆਂ ਉਮਰ ਭਰ ਦੇ ਰੋਣੇ 'ਚ ਬਦਲੀਆਂ, ਘੋੜੀ ਚੜ੍ਹਨ ਤੋਂ ਪਹਿਲਾਂ ਜਹਾਨੋਂ ਤੁਰ ਗਿਆ ਜਵਾਨ ਪੁੱਤ

ਇਸ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਤਾਂ ਭਾਵੇਂ ਬਚਾਅ ਹੋ ਗਿਆ ਪਰ ਛੱਤ ਡਿੱਗਣ ਕਾਰਨ ਪਰਿਵਾਰ ਦਾ ਮਾਲੀ ਨੁਕਸਾਨ ਹੋਇਆ ਹੈ। ਪੀੜਤ ਪਰਿਵਾਰ ਨੇ ਸਥਾਨਕ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਰਸਾਤ ਕਾਰਨ ਛੱਤ ਡਿੱਗਣ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਪਰਿਵਾਰ ਨੂੰ ਤੁਰੰਤ ਦਿੱਤਾ ਜਾਵੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News