ਗੁਰਦੁਆਰਾ ਸਾਹਿਬ ਮੱਥਾ ਟੇਕ ਕੇ ਪਰਤ ਰਹੇ ਦੋ ਬੱਚਿਆਂ ਤੇ ਦੋ ਔਰਤਾਂ ''ਤੇ ਡਿੱਗਿਆ ਘਰ ਦਾ ਬਨੇਰਾ

11/13/2023 5:00:03 PM

ਭੂੰਗਾ/ਗੜ੍ਹਦੀਵਾਲਾ (ਭਟੋਆ, ਅਮਰੀਕ)- ਗੜ੍ਹਦੀਵਾਲਾ ਵਿਖੇ ਮੱਥਾ ਟੇਕ ਕੇ ਘਰ ਪਰਤ ਰਹੇ ਦੋ ਬੱਚਿਆਂ ਸਮੇਤ ਦੋ ਔਰਤਾਂ 'ਤੇ ਇਕ ਘਰ ਦਾ ਬਨੇਰਾ ਡਿੱਗਣ ਨਾਲ ਗੰਭੀਰ ਜਖ਼ਮੀ ਹੋਣ ਦਾ ਸਮਾਚਾਰ ਹੈ। ਬੀਤੀ ਰਾਤ ਦੀਵਾਲੀ ਦੇ ਦਿਹਾੜੇ 'ਤੇ ਗੜ੍ਹਦੀਵਾਲਾ ਸ਼ਹਿਰ ਵਿਚ ਮਾਹੌਲ ਉਸ ਸਮੇਂ ਗਮਗੀਨ ਹੋ ਗਿਆ ਜਦੋਂ ਸ਼ਾਮ ਸਾਢੇ 6ਵਜੇ ਦੇ ਕਰੀਬ ਗੜ੍ਹਦੀਵਾਲਾ ਵਿਖੇ ਗੁਰਦੁਆਰਾ ਦੇ ਨਜ਼ਦੀਕ ਮੱਥਾ ਟੇਕ ਕਰ ਘਰ ਪਰਤ ਰਹੇ ਦੋ ਬੱਚਿਆਂ ਸਮੇਤ ਦੋ ਔਰਤਾਂ 'ਤੇ ਇਕ ਘਰ ਦਾ ਬਨੇਰਾ ਡਿੱਗ ਗਿਆ। ਇਸ ਹਾਦਸੇ ਵਿਚ ਚਾਰੇ ਜਾਣੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ:  ਭਾਈ-ਦੂਜ ਤੋਂ ਪਹਿਲਾਂ ਭੈਣ-ਭਰਾ ਨੇ ਇਕੱਠਿਆਂ ਦੁਨੀਆ ਨੂੰ ਕਿਹਾ ਅਲਵਿਦਾ, ਮੰਜ਼ਰ ਵੇਖ ਸਹਿਮੇ ਲੋਕ

ਇਸ ਦੀ ਸੂਚਨਾ ਬਾਬਾ ਦੀਪ ਸਿੰਘ ਫੈਲਫੇਅਰ ਸੇਵਾ ਸੋਸਾਇਟੀ ਗੜ੍ਹਦੀਵਾਲਾ ਨੂੰ ਮਿਲੀ ਤਾਂ ਉਨ੍ਹਾਂ ਨੇ ਤਿੰਨ ਐਬੂਲੈਂਸ ਦੁਆਰਾ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਦਾਖ਼ਲ ਕਰਵਾਇਆ ਪਰ ਦੋ ਬੱਚਿਆਂ ਅਤੇ ਇਕ ਔਰਤ ਦੀ ਹਾਲਤ ਗੰਭੀਰ ਵੇਖਦਿਆਂ ਉਨ੍ਹਾਂ ਨੂੰ ਦਸੂਹਾ ਦੇ ਡਾਕਟਰਾਂ ਵੱਲੋਂ ਜਲੰਧਰ ਰੈਫਰ ਕਰ ਦਿੱਤਾ ਗਿਆ, ਜਿੱਥੇ ਉਨ੍ਹਾਂ ਦੀ ਸਥਿਤੀ ਗੰਭੀਰ ਦੱਸੀ ਜਾ ਰਹੀ ਹੈ। ਇਕ ਬੱਚੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। 

ਇਕ ਔਰਤ ਦਾ ਇਲਾਜ ਸਿਵਲ ਹਸਪਤਾਲ ਦਸੂਹਾ ਵਿਖੇ ਚੱਲ ਰਿਹਾ ਹੈ। ਗੰਭੀਰ ਜ਼ਖ਼ਮੀਆਂ ਵਿਚ ਪੁੱਤਰੀ ਟੋਨੀ (6) ਸਾਲ ਅਤੇ ਪ੍ਰਥਮ ਪੁਤਰ ਗੌਰਵ (14) ਸਾਲ ਅਤੇ ਸੀਤਾ ਦੇਵੀ ਪਤਨੀ ਗੁਰਦੇਵ ਲਾਲ ਵਾਸੀ ਵਾਲਮੀਕਿ ਮੁਹੱਲਾ ਵਜੋਂ ਹੋਈ ਹੈ। ਬੱਚੀ ਦੀਆਂ ਦੀ ਮਾਤਾ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਸ ਮੌਕੇ ਸਰਪੰਚ ਮਨਜੋਤ ਸਿੰਘ ਤਲਵੰਡੀ, ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਲਵਦੀਪ ਸਿੰਘ ਧੂਤ, ਐੱਸ. ਐੱਚ. ਓ. ਮਲਕੀਤ ਸਿੰਘ ਥਾਣਾ ਗੜ੍ਹਦੀਵਾਲਾ, ਯੂਥ ਆਗੂ ਸ਼ੁਭਮ ਸਹੋਤਾ, ਸ਼ਿੰਕੀ ਕਲਿਆਣ ਆਦਿ ਨੇ ਸਿਵਲ ਹਸਪਤਾਲ ਦਸੂਹਾ ਵਿਖੇ ਪਹੁੰਚ ਕੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ ਦੇ ਸੀਨੀਅਰ IAS ਅਧਿਕਾਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ 'ਤੇ ਚੱਲੀ ਗੋਲ਼ੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711


 

shivani attri

This news is Content Editor shivani attri