ਸਕੂਲ ਦੇ ਅਧਿਆਪਕ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾ, ਗੰਦੀ ਕਰਤੂਤ ਦੀ ਬਣਾਈ ਵੀਡੀਓ
Friday, Sep 26, 2025 - 12:36 PM (IST)

ਤਰਨਤਾਰਨ (ਰਮਨ)-ਭਾਰਤ-ਪਾਕਿਸਤਾਨ ਸਰਹੱਦ ਉਪਰ ਮੌਜੂਦ ਇਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਚ ਪੜ੍ਹਦੇ ਨਬਾਲਗ ਬੱਚੇ ਨਾਲ ਦੁਸ਼ਕਰਮ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਦੇ ਸਬੰਧ ਵਿਚ ਜਗਬਣੀ ਵੱਲੋਂ ਇਸ ਖਬਰ ਨੂੰ ਪ੍ਰਮੁਖਤਾ ਦੇ ਆਧਾਰ ਉਪਰ ਪਹਿਲੇ ਸਫੇ ਉਪਰ ਪ੍ਰਕਾਸ਼ਿਤ ਕੀਤਾ ਗਿਆ ਸੀ, ਜਿਸ ਨੇ ਆਪਣਾ ਅਸਰ ਵਿਖਾ ਦਿੱਤਾ। ਇਸ ਸਬੰਧੀ ਜਿੱਥੇ ਥਾਣਾ ਖੇਮਕਰਨ ਦੀ ਪੁਲਸ ਵੱਲੋਂ ਇਸ ਮਾਮਲੇ ਨੂੰ ਲੈ ਕੇ ਪਰਚਾ ਦਰਜ ਕਰ ਲਿਆ ਗਿਆ ਹੈ, ਉਥੇ ਹੀ ਸਿੱਖਿਆ ਵਿਭਾਗ ਵੱਲੋਂ ਸਖਤ ਐਕਸ਼ਨ ਲੈਂਦੇ ਹੋਏ ਸਬੰਧਤ ਸਾਇੰਸ ਟੀਚਰ ਨੂੰ ਸਸਪੈਂਡ ਕਰਦੇ ਹੋਏ ਪਠਾਨਕੋਟ ਹੈੱਡਕੁਆਰਟਰ ਵਿਖੇ ਤੈਨਾਤ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਸੂ ਮੋਟੋ ਨੋਟਿਸ ਲੈਂਦੇ ਹੋਏ ਸਬੰਧਤ ਥਾਣਾ ਮੁਖੀ ਦੀ ਕਾਰਗੁਜ਼ਾਰੀ ਉਪਰ ਸਵਾਲ ਚੁੱਕਦੇ ਹੋਏ ਉਸ ਨੂੰ 8 ਅਕਤੂਬਰ ਵਾਲੇ ਦਿਨ ਚੇਅਰਮੈਨ ਬਾਲ ਵਿਕਾਸ ਵਿਭਾਗ ਅੱਗੇ ਪੇਸ਼ ਹੋਣ ਦੇ ਹੁਕਮ ਵੀ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ- ਮੇਲੇ 'ਚ ਭੱਖਿਆ ਮਾਮਲਾ, 4 ਨੌਜਵਾਨ 'ਤੇ ਚੱਲੀਆਂ ਤਾਬੜਤੋੜ ਗੋਲੀਆਂ
ਜਾਣਕਾਰੀ ਅਨੁਸਾਰ ਭਾਰਤ-ਪਾਕਿਸਤਾਨ ਸਰਹੱਦ ਵਿਖੇ ਮੌਜੂਦ ਇਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਚ ਪੜ੍ਹਦੇ ਨਬਾਲਗ ਲੜਕੇ ਨਾਲ ਦੁਸ਼ਕਰਮ ਕਰਨ ਸਬੰਧੀ ਸ਼ਿਕਾਇਤ ਸਕੂਲ ਪ੍ਰਿੰਸੀਪਲ ਵੱਲੋਂ ਲਿਖਤੀ ਰੂਪ ਵਿਚ ਜ਼ਿਲਾ ਬਾਲ ਸੁਰੱਖਿਆ ਅਫਸਰ ਨੂੰ ਕੀਤੀ ਗਈ ਸੀ, ਜਿਸ ਨਾਲ ਪੈਨ ਡਰਾਈਵ ਭੇਜਦੇ ਹੋਏ ਸਬੂਤ ਵੀ ਪੇਸ਼ ਕੀਤਾ ਗਿਆ ਸੀ, ਜਿਸ ਵਿਚ ਇਸ ਸਕੂਲ ਵਿਚ ਪੜ੍ਹਾਉਣ ਵਾਲੇ ਸਾਇੰਸ ਮਾਸਟਰ ਵੱਲੋਂ ਇਕ ਕਮਰੇ ਵਿਚ ਨਾਬਾਲਗ ਬੱਚੇ ਨਾਲ ਦੁਸ਼ਕਰਮ ਕੀਤਾ ਜਾ ਰਿਹਾ ਹੈ। ਸ਼ਰਮਨਾਕ ਹਰਕਤ ਕਰਦੇ ਸਮੇਂ ਵੀਡੀਓ ਬਣਾਉਣ ਲਈ ਇਸੇ ਸਕੂਲ ਦੇ ਇਕ ਹੋਰ ਨਾਬਾਲਗ ਬੱਚੇ ਦੀ ਮਦਦ ਲਈ ਗਈ।
ਇਹ ਮਾਮਲਾ ਤੁਰੰਤ ਜ਼ਿਲੇ ਦੇ ਡਿਪਟੀ ਕਮਿਸ਼ਨਰ ਰਾਹੁਲ ਨਾਲ ਸਾਂਝਾ ਕੀਤਾ ਗਿਆ, ਜਿਨ੍ਹਾਂ ਵੱਲੋਂ ਇਸ ਸ਼ਰਮਨਾਕ ਹਰਕਤ ਨੂੰ ਅੰਜਾਮ ਦੇਣ ਵਾਲੇ ਅਧਿਆਪਕ ਦੇ ਖਿਲਾਫ ਸਖਤ ਕਾਰਵਾਈ ਕਰਨ ਸਬੰਧੀ ਆਦੇਸ਼ ਜਾਰੀ ਕੀਤੇ ਗਏ। ਜ਼ਿਲਾ ਬਾਲ ਸੁਰੱਖਿਆ ਅਫਸਰ ਰਜੇਸ਼ ਕੁਮਾਰ ਵੱਲੋਂ ਜਦੋਂ ਇਸ ਸ਼ਰਮਨਾਕ ਘਟਨਾ ਸਬੰਧੀ ਇਲਾਕੇ ਦੇ ਥਾਣਾ ਮੁਖੀ ਨੂੰ ਸਬੂਤ ਭੇਜਦੇ ਹੋਏ ਤੁਰੰਤ ਕਾਰਵਾਈ ਕਰਨ ਸਬੰਧੀ ਕਿਹਾ ਗਿਆ ਤਾਂ ਥਾਣਾ ਮੁਖੀ ਵੱਲੋਂ ਇਸ ਸਬੰਧੀ ਸਰਕਾਰੀ ਸਕੂਲ ਵਿਚ ਪੜ੍ਹਾਉਣ ਵਾਲੇ ਸਾਇੰਸ ਮਾਸਟਰ ਨੂੰ ਤੁਰੰਤ ਥਾਣੇ ਵਿਚ ਬੁਲਾਉਂਦੇ ਹੋਏ ਬਿਨਾਂ ਕਾਨੂੰਨੀ ਕਾਰਵਾਈ ਕਰਦੇ ਹੋਏ ਛੱਡ ਦਿੱਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਕਰ 'ਤਾ ENCOUNTER, 4 ਜਣਿਆਂ ਦੇ ਵੱਜੀਆਂ ਗੋਲੀਆਂ
ਜ਼ਿਲਾ ਬਾਲ ਸੁਰੱਖਿਆ ਅਫਸਰ ਰਜੇਸ਼ ਕੁਮਾਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਸਬੰਧਤ ਆਰੋਪੀ ਮਾਸਟਰ ਥਾਣੇ ਤੋਂ ਬਾਅਦ ਰੋਜ਼ਾਨਾ ਸਕੂਲ ਵਿਚ ਆ ਕੇ ਹਾਜ਼ਰੀ ਲਗਾ ਰਿਹਾ ਹੈ ਤਾਂ ਉਨ੍ਹਾਂ ਵੱਲੋਂ ਇਸ ਸਬੰਧੀ ਸਾਇੰਸ ਮਾਸਟਰ ਦੇ ਖਿਲਾਫ ਕਾਰਵਾਈ ਕਰਨ ਲਈ ਜ਼ਿਲੇ ਦੇ ਐੱਸ.ਐੱਸ.ਪੀ ਨੂੰ ਲਿਖ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲਾ ਬਾਲ ਸੁਰੱਖਿਆ ਅਫਸਰ ਰਜੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਵੱਲੋਂ ਇਸ ਸਬੰਧੀ ਅਣਪਛਾਤੇ ਵਿਅਕਤੀ ਦੇ ਖਿਲਾਫ ਪਰਚਾ ਦਰਜ ਕੀਤਾ ਗਿਆ, ਜਿਸ ਵਿਚ ਸਾਫ ਤੌਰ ਉਪਰ ਥਾਣਾ ਮੁਖੀ ਨੂੰ ਬਚਾਉਣ ਲਈ ਜ਼ੋਰ ਅਜਮਾਇਸ਼ ਕੀਤੀ ਜਾ ਰਹੀ ਹੈ ਜਦ ਕਿ ਵੀਡੀਓ ਕਲਿੱਪ ਵਿਚ ਸਾਫ ਨਜ਼ਰ ਆ ਰਿਹਾ ਹੈ ਕਿ ਸ਼ਰਮਨਾਕ ਹਰਕਤ ਨੂੰ ਅੰਜਾਮ ਦੇਣ ਵਾਲਾ ਸਕੂਲ ਦਾ ਹੀ ਸਾਇੰਸ ਅਧਿਆਪਕ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੇ ਫਿਰ ਲਈ ਕਰਵਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਰਾਜੇਸ਼ ਕੁਮਾਰ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਵੱਲੋਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਅਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਜ਼ਿਲਾ ਅਧਿਕਾਰੀ ਦੇ ਧਿਆਨ ਵਿਚ ਲਿਆਂਦਾ ਗਿਆ ਸੀ। ਬਾਲ ਸੁਰੱਖਿਆ ਅਫਸਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਰਾਜਪਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਵੱਲੋਂ ਇਸ ਮਾਮਲੇ ਦਾ ਸੂ ਮੋਟੋ ਨੋਟਿਸ ਲੈਂਦੇ ਹੋਏ ਸਬੰਧਤ ਥਾਣੇ ਦੇ ਮੁਖੀ ਬਲਬੀਰ ਸਿੰਘ ਨੂੰ ਅੱਠ ਅਕਤੂਬਰ ਸਵੇਰੇ 11 ਵਜੇ ਉਨ੍ਹਾਂ ਦੇ ਦਫਤਰ ਚੰਡੀਗੜ੍ਹ ਵਿਖੇ ਹਾਜ਼ਰ ਹੋਣ ਦਾ ਫੁਰਮਾਨ ਜਾਰੀ ਕਰ ਦਿੱਤਾ ਗਿਆ ਹੈ। ਇਹ ਹੁਕਮ ਜ਼ਿਲੇ ਦੇ ਐੱਸ.ਐੱਸ.ਪੀ ਨੂੰ ਜਾਰੀ ਕੀਤਾ ਗਿਆ ਹੈ, ਜਿਸ ਵਿਚ ਸਬੰਧਤ ਥਾਣਾ ਮੁਖੀ ਆਪਣੀ ਸਾਰੀ ਕਾਰਗੁਜ਼ਾਰੀ ਦੀ ਰਿਪੋਰਟ ਨਾਲ ਲੈ ਕੇ ਜਵਾਬ ਤਲਬੀ ਹੋਣਗੇ।
ਇਹ ਵੀ ਪੜ੍ਹੋ- ਗੁਰਦਾਸਪੁਰ ਦੇ DC ਦੇ ਵੱਡੇ ਹੁਕਮ, ਇਨ੍ਹਾਂ ਕਿਸਾਨਾਂ ਨੂੰ ਨਹੀਂ ਦਿੱਤੀ ਜਾਵੇਗੀ ਠੇਕੇ 'ਤੇ ਪੰਚਾਇਤੀ ਜ਼ਮੀਨ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸਤਨਾਮ ਸਿੰਘ ਬਾਠ ਨੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਦੇ ਡਾਇਰੈਕਟਰ ਸਕੂਲ ਐਜੂਕੇਸ਼ਨ ਸੀਨੀਅਰ ਸੈਕੰਡਰੀ ਪੰਜਾਬ, ਗੁਰਿੰਦਰ ਸਿੰਘ ਸੋਢੀ ਵੱਲੋਂ ਐਕਸ਼ਨ ਲੈਂਦੇ ਹੋਏ ਸਾਇੰਸ ਮਾਸਟਰ ਹਰਜਿੰਦਰ ਸਿੰਘ ਨੂੰ ਬੱਚੇ ਨਾਲ ਅਸ਼ਲੀਲ ਹਰਕਤਾਂ ਕਰਨ ਕਾਰਨ ਤਤਕਾਲ ਸਮੇਂ ਤੋਂ ਮੁੱਅਤਲ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਸਾਇੰਸ ਮਾਸਟਰ ਦਾ ਤਬਾਦਲਾ ਪਠਾਨਕੋਟ ਹੈੱਡ ਕੁਆਰਟਰ ਵਿਖੇ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲੇ ਦੇ ਐੱਸ.ਐੱਸ.ਪੀ ਰਵਜੋਤ ਗਰੇਵਾਲ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਖੇਮਕਰਨ ਦੀ ਪੁਲਸ ਵੱਲੋਂ ਅਣਪਛਾਤੇ ਵਿਅਕਤੀ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਵਾਇਰਲ ਹੋਈ ਵੀਡੀਓ ਦੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਕਿੰਨੀ ਪੁਰਾਣੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8