ਪੰਜਾਬ ਵਿਧਾਨ ਸਭਾ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ, ਲਿਆਂਦੇ ਜਾਣਗੇ ਅਹਿਮ ਬਿੱਲ (ਵੀਡੀਓ)
Friday, Jul 11, 2025 - 10:17 AM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਦੂਜੇ ਦਿਨ ਦੀ ਕਾਰਵਾਈ ਸਵੇਰੇ 10 ਵਜੇ ਸ਼ੁਰੂ ਹੋ ਗਈ ਹੈ। ਸਦਨ ਅੰਦਰ ਕਈ ਅਹਿਮ ਬਿੱਲ ਲਿਆਂਦੇ ਜਾਣਗੇ। ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਵੀ ਬਿੱਲ ਲਿਆਂਦਾ ਜਾਵੇਗਾ, ਜਿਸ 'ਤੇ ਸਦਨ ਅੰਦਰ ਵਿਚਾਰ-ਚਰਚਾ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ਲਿਆ ਗਿਆ ਅਹਿਮ ਫ਼ੈਸਲਾ
ਇਸ ਦੌਰਾਨ ਇਜਲਾਸ ਦੇ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਹੈ ਕਿਉਂਕਿ ਵਿਰੋਧੀਆਂ ਵਲੋਂ ਮਾਨ ਸਰਕਾਰ ਨੂੰ ਕਈ ਮੁੱਦਿਆਂ 'ਤੇ ਸਦਨ ਅੰਦਰ ਘੇਰਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ! ਘੱਗਰ 'ਚ ਵਧਿਆ ਪਾਣੀ ਦਾ ਲੈਵਲ, ਇੱਧਰ ਨਾ ਆਉਣ ਲਈ ADVISORY ਜਾਰੀ
ਮੁੱਖ ਮੰਤਰੀ ਮਾਨ ਨੇ ਵੀ ਬੀਤੇ ਦਿਨ ਐਲਾਨ ਕੀਤਾ ਸੀ ਕਿ ਸਦਨ ਅੰਦਰ ਬੇਅਦਬੀ ਨੂੰ ਲੈ ਕੇ ਵੱਡਾ ਕਾਨੂੰਨ ਲਿਆਂਦਾ ਜਾਵੇਗਾ ਅਤੇ ਇਸ ਮਗਰੋਂ ਵੱਖ-ਵੱਖ ਜੱਥੇਬੰਦੀਆਂ ਅਤੇ ਧਾਰਮਿਕ ਸੰਸਥਾਵਾਂ ਨਾਲ ਗੱਲਬਾਤ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8