ਭਲਕੇ ਪੰਜਾਬ ਭਰ ''ਚ ਲੱਗੇਗਾ ਇੰਤਕਾਲ ਮਾਮਲਿਆਂ ਲਈ ਦੂਜਾ ਵਿਸ਼ੇਸ਼ ਕੈਂਪ

Sunday, Jan 14, 2024 - 06:34 PM (IST)

ਭਲਕੇ ਪੰਜਾਬ ਭਰ ''ਚ ਲੱਗੇਗਾ ਇੰਤਕਾਲ ਮਾਮਲਿਆਂ ਲਈ ਦੂਜਾ ਵਿਸ਼ੇਸ਼ ਕੈਂਪ

ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਅਧੂਰੇ ਪਏ ਇੰਤਕਾਲਾਂ ਦੇ ਮਾਮਲਿਆਂ ਨੂੰ ਨਿਪਟਾਉਣ ਲਈ ਦੂਸਰਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਤਰਜ਼ੀਹ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਦੇਣਾ ਹੈ।  6 ਜਨਵਰੀ ਨੂੰ ਲਗਾਏ ਗਏ ਪਹਿਲੇ ਕੈਂਪ ਦੀ ਸਫ਼ਲਤਾ ਮਗਰੋਂ ਮੁੱਖ ਮੰਤਰੀ ਮਾਨ ਨੇ 15 ਜਨਵਰੀ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ 'ਚ ਇੰਤਕਾਲਾਂ ਮਾਮਲਿਆਂ ਲਈ ਦੂਜਾ ਕੈਂਪ ਲਗਾਉਣ ਦਾ ਐਲਾਨ ਕੀਤਾ ਹੈ। 

ਇਹ ਵੀ ਪੜ੍ਹੋ : ਤਰਨਤਾਰਨ 'ਚ ਵੱਡੀ ਵਾਰਦਾਤ, ਸਰਪੰਚ ਦਾ ਗੋਲੀਆਂ ਮਾਰ ਕੀਤਾ ਕਤਲ

ਦੱਸ ਦੇਈਏ 6 ਜਨਵਰੀ ਨੂੰ ਲਗਾਏ ਗਏ ਵਿਸ਼ੇਸ਼ ਕੈਂਪਾਂ 'ਚ 31,000 ਤੋਂ ਵੱਧ ਜ਼ਮੀਨਾਂ ਦੇ ਇੰਤਕਾਲ ਹੋਏ ਸੀ । ਮਾਲੀਆ, ਪੁਨਰਵਾਸ ਤੇ ਆਪਦਾ ਪ੍ਰਬੰਧਨ ਵਿਭਾਗ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਹੋਟਲ 'ਚ ਲੁਕੇ ਸੀ ਸ਼ੂਟਰ, ਫੜਨ ਗਈ ਪੁਲਸ 'ਤੇ ਚਲਾਤੀਆਂ ਗੋਲੀਆਂ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News