ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੀ ਦਰਸ਼ਨੀ ਡਿਓਢੀ ਦੇ ਬਾਹਰ ਜੋੜਾ ਘਰ ਤੇ ਹੋਰ ਸੇਵਾਵਾਂ ਦੀ ਸੇਵਾ ਆਰੰਭ
Saturday, Mar 21, 2026 - 09:59 AM (IST)
ਅੰਮ੍ਰਿਤਸਰ (ਸਰਬਜੀਤ) : ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੀ ਦਰਸ਼ਨੀ ਡਿਓਢੀ ਦੇ ਬਾਹਰ ਸੰਗਤਾਂ ਦੀ ਸਹੂਲਤ ਲਈ ਮੋਟਰਸਾਈਕਲ ਤੇ ਸਕੂਟਰ ਸਟੈਂਡ, ਜੋੜਾ ਘਰ, ਗਠੜੀ ਘਰ ਅਤੇ ਸੰਗਤਾਂ ਲਈ ਵਾਸ਼ਰੂਮ ਬਣਾਉਣ ਲਈ ਕਾਰ ਸੇਵਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਜਗਤਾਰ ਸਿੰਘ, ਬਾਬਾ ਮਹਿੰਦਰ ਸਿੰਘ ਕਾਰ ਸੇਵਾ ਤਰਨਤਾਰਨ ਵਾਲਿਆਂ ਵਲੋਂ ਪ੍ਰਮੁੱਖ ਸ਼ਖਸੀਅਤਾਂ ਅਤੇ ਸੰਗਤਾਂ ਦੀ ਹਾਜ਼ਰੀ ਵਿੱਚ ਟੱਕ ਲਗਾ ਕੇ ਸ਼ੁਰੂਆਤ ਕੀਤੀ ਗਈ। ਇਸ ਤੋਂ ਪਹਿਲਾਂ ਦੀਵਾਨ ਹਾਲ ਵਿਖੇ ਗੁਰਬਾਣੀ ਕੀਰਤਨ ਮਗਰੋਂ ਕਾਰ ਸੇਵਾ ਦੀ ਆਰੰਭਤਾ ਦੀ ਅਰਦਾਸ ਹੋਈ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਹ ਵੀ ਪੜ੍ਹੋ : ਸੀ. ਬੀ. ਐੱਸ. ਈ. ਦਾ ਵੱਡਾ ਫੈਸਲਾ, ਇਨ੍ਹਾਂ ਵਿਦਿਆਰਥੀਆਂ ਲਈ ਸਪੈਸ਼ਲ ਅਸੈੱਸਮੈਂਟ ਸਕੀਮ ਜਾਰੀ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਸੰਗਤਾਂ ਦੀ ਮੰਗ ਅਨੁਸਾਰ ਗੁਰਦੁਆਰਾ ਸਾਹਿਬ ਦੀ ਦਰਸ਼ਨੀ ਡਿਓਢੀ ਦੇ ਬਾਹਰ ਬੇਸਮੈਂਟ ਵਿਚ ਮੋਟਰਸਾਈਕਲ ਤੇ ਸਕੂਟਰ ਸਟੈਂਡ ਤਿਆਰ ਕੀਤਾ ਜਾਵੇਗਾ। ਇਸ ਉਪਰ ਜੋੜਾ ਘਰ ਤੇ ਗੱਠੜੀ ਘਰ ਤਿਆਰ ਹੋਵੇਗਾ। ਇਸੇ ਤਰ੍ਹਾਂ ਸੰਗਤਾਂ ਦੀ ਸਹੂਲਤ ਲਈ ਵਾਸ਼ਰੂਮ ਵੀ ਤਿਆਰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਾਰੇ ਕਾਰਜ ਦੀ ਸੇਵਾ ਬਾਬਾ ਜਗਤਾਰ ਸਿੰਘ ਬਾਬਾ ਮਹਿੰਦਰ ਸਿੰਘ ਕਾਰ ਸੇਵਾ ਤਰਨਤਾਰਨ ਸਾਹਿਬ ਵਾਲਿਆਂ ਨੂੰ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਬਾਬਾ ਜਗਤਾਰ ਸਿੰਘ ਤਰਨਤਾਰਨ ਵਾਲਿਆਂ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਕਈ ਹੋਰ ਗੁਰਦੁਆਰਾ ਸਾਹਿਬਾਨ ਅਤੇ ਅਸਥਾਨਾਂ ਦੀਆਂ ਸੇਵਾਵਾਂ ਸੰਗਤਾਂ ਦੇ ਸਹਿਯੋਗ ਨਾਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕਾਰਜ਼ ਤੇ ਵੀ ਕਰੀਬ 5 ਕਰੋੜ ਰੁਪਏ ਖ਼ਰਚ ਆਉਣ ਦਾ ਅਨੁਮਾਨ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਘਰ ਦੀਆਂ ਇਨ੍ਹਾਂ ਸੇਵਾਵਾਂ ਵਿਚ ਸਹਿਯੋਗ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : Tata Motors ਦੇ ਗਾਹਕਾਂ ਨੂੰ ਝਟਕਾ! ਕੰਪਨੀ ਨੇ ਪੈਟਰੋਲ ਅਤੇ ਡੀਜ਼ਲ ਵਾਹਨਾਂ ਦੀਆਂ ਕੀਮਤਾਂ ਵਧਾਉਣ ਦਾ ਕੀਤਾ ਐਲਾਨ
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ, ਗੁਰਬਖਸ਼ ਸਿੰਘ ਖਾਲਸਾ, ਅਮਰਜੀਤ ਸਿੰਘ ਭਲਾਈਪੁਰ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਐਕਸੀਅਨ ਸੁਖਜਿੰਦਰ ਸਿੰਘ, ਬਾਬਾ ਕਾਰਜ ਸਿੰਘ, ਬਾਬਾ ਅਵਤਾਰ ਸਿੰਘ ਭੈਲ, ਬਾਬਾ ਰਣਜੀਤ ਸਿੰਘ, ਬਾਬਾ ਅਵਤਾਰ ਸਿੰਘ, ਮੈਨੇਜਰ ਹਰਜਿੰਦਰ ਸਿੰਘ ਪੱਟੀ, ਭਗਵੰਤ ਸਿੰਘ ਅਤੇ ਅੰਗਰੇਜ਼ ਸਿੰਘ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
