ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਦੀਆਂ ਸੇਵਾਵਾਂ ਮੁੜ ਹੋਈਆਂ ਬਹਾਲ

Sunday, Jun 22, 2025 - 10:31 AM (IST)

ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਦੀਆਂ ਸੇਵਾਵਾਂ ਮੁੜ ਹੋਈਆਂ ਬਹਾਲ

ਅੰਮ੍ਰਿਤਸਰ (ਸਰਬਜੀਤ)-ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਦੀਆਂ ਸੇਵਾਵਾਂ ਮੁੜ ਬਹਾਲ ਕਰ ਦਿੱਤੀਆਂ ਗਈਆਂ ਹਨ। ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼ੁੱਕਰਵਾਰ ਗਿਆਨੀ ਗੁਰਮੁੱਖ ਸਿੰਘ ਨੂੰ ਇਹ ਸੇਵਾਵਾਂ ਬਖਸ਼ੀਆਂ ਗਈਆਂ।

ਇਹ ਵੀ ਪੜ੍ਹੋਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ

ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਬਾਕੀ ਜਥੇਦਾਰਾਂ ਵੱਲੋਂ ਗਿਆਨੀ ਗੁਰਮੁੱਖ ਸਿੰਘ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਸੀ, ਜਿਸ ਨੂੰ ਪੂਰਾ ਕਰਨ ਉਪਰੰਤ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੂੰ ਇਹ ਸੇਵਾਵਾਂ ਮੁੜ ਤੋਂ ਦਿੱਤੀਆਂ ਗਈਆਂ ਹਨ। 

ਇਹ ਵੀ ਪੜ੍ਹੋਸ੍ਰੀ ਹਰਿਮੰਦਰ ਸਾਹਿਬ ਤੋਂ ਪਰਤਦਿਆਂ ਫੌਜੀ ਨਾਲ ਵਪਾਰੀ ਅਣਹੋਣੀ, ਗੱਡੀ ਦੇ ਉੱਡੇ ਪਰਖੱਚੇ

ਇਸੇ ਦਿਨ ਹੀ ਰਣਜੀਤ ਸਿੰਘ ਢੱਡਰੀਆਂ ਵਾਲੇ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ ਸਨ। ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਮੁਆਫੀ ਦੇਣ ਦੇ ਸਬੰਧ ’ਚ ਗਿਆਨੀ ਗੁਰਮੁੱਖ ਸਿੰਘ ਦੀ ਭੂਮਿਕਾ ਪਾਈ ਗਈ ਸੀ, ਉਸ ਸਮੇਂ ਗਿਆਨੀ ਗੁਰਮੁੱਖ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਨ, ਜਿਸ ਕਾਰਨ ਉਨ੍ਹਾਂ ਨੂੰ ਲੰਬਾ ਸਮਾਂ ਸ੍ਰੀ ਅਕਾਲ ਤਖਤ ਸਾਹਿਬ ’ਤੇ ਹੈੱਡ ਗ੍ਰੰਥੀ ਦੀ ਸੇਵਾ ਤੋਂ ਹਟਾਇਆ ਗਿਆ ਸੀ ਪਰ ਉਨ੍ਹਾਂ ਵੱਲੋਂ ਆਪਣੀ ਧਾਰਮਿਕ ਸੇਵਾ ਪੂਰੀ ਕਰਨ ਉਪਰੰਤ ਇਹ ਸੇਵਾ ਮੁੜ ਤੋਂ ਸੰਭਾਲੀ ਗਈ ਹੈ।

ਇਹ ਵੀ ਪੜ੍ਹੋਪੰਜਾਬ ਪੁਲਸ ਵੱਲੋਂ BKI ਦੀ ਸਾਜ਼ਿਸ਼ ਫੇਲ੍ਹ, ਖ਼ਤਰਨਾਕ ਹਥਿਆਰਾਂ ਸਮੇਤ ਇਕ ਮੁਲਜ਼ਮ ਕਾਬੂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News