ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਨੇ ਦੋ ਵਿਧਾਨ ਸਭਾ ਸੀਟਾਂ ਦੀ ਕੀਤੀ ਅਦਲਾ-ਬਦਲੀ

Tuesday, Nov 23, 2021 - 04:46 PM (IST)

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਨੇ ਦੋ ਵਿਧਾਨ ਸਭਾ ਸੀਟਾਂ ਦੀ ਕੀਤੀ ਅਦਲਾ-ਬਦਲੀ

ਚੰਡੀਗੜ੍ਹ (ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਸਾਂਝੇ ਤੌਰ ’ਤੇ ਐਲਾਨ ਕੀਤਾ ਹੈ ਕਿ ਵਿਧਾਨ ਸਭਾ ਹਲਕਾ ਮੋਹਾਲੀ ਤੇ ਲੁਧਿਆਣਾ ਨਾਰਥ, ਜੋ ਪਹਿਲਾਂ ਬਹੁਜਨ ਸਮਾਜ ਪਾਰਟੀ ਦੇ ਹਿੱਸੇ ’ਚ ਸਨ, ਹੁਣ ਇਨ੍ਹਾਂ ਸੀਟਾਂ ਉਪਰ ਸ਼੍ਰੋਮਣੀ ਅਕਾਲੀ ਦਲ ਚੋਣ ਲੜੇਗਾ। ਇਸ ਦੀ ਜਗ੍ਹਾ ’ਤੇ ਵਿਧਾਨ ਸਭਾ ਹਲਕਾ ਰਾਏਕੋਟ (ਐੱਸ. ਸੀ.) ਅਤੇ ਦੀਨਾਨਗਰ (ਐੱਸ.ਸੀ.) ਜੋ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਸਨ, ਇਨ੍ਹਾਂ ਉਪਰ ਹੁਣ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਚੋਣ ਲੜਨਗੇ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕੁਲ ਸੀਟਾਂ ਦੀ ਵੰਡ ਪਹਿਲਾਂ ਦੀ ਤਰ੍ਹਾਂ ਹੀ ਰਹੇਗੀ ਅਤੇ ਸ਼੍ਰੋਮਣੀ ਅਕਾਲੀ ਦਲ  97 ਸੀਟਾਂ ਉਪਰ ਤੇ ਬਹੁਜਨ ਸਮਾਜ ਪਾਰਟੀ 20 ਸੀਟਾਂ ਉਪਰ ਚੋਣ ਲੜੇਗੀ। 

ਇਹ ਵੀ ਪੜ੍ਹੋ : ਕੇਜਰੀਵਾਲ ਦੀਆਂ ਗਾਰੰਟੀਆਂ ’ਤੇ ਸੁਖਬੀਰ ਨੇ ਖੜ੍ਹੇ ਕੀਤੇ ਸਵਾਲ, ਕਿਹਾ-ਦਿੱਲੀ ’ਚ ਸਾਰਾ ਰੁਜ਼ਗਾਰ ਠੇਕੇ ’ਤੇ

ਨੋਟ-ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


author

Manoj

Content Editor

Related News