ਵਿਧਾਨ ਸਭਾ ਚੋਣਾਂ ’ਚ ਹਾਰ ਬਾਰੇ ਫੀਡਬੈਕ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ 13 ਮੈਂਬਰੀ ਸਬ-ਕਮੇਟੀ ਗਠਿਤ

Tuesday, Mar 29, 2022 - 11:51 AM (IST)

ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਹਾਰ ਦੇ ਕਾਰਨਾਂ ਦਾ ਵਿਸ਼ਲੇਸ਼ਣ ਕਰਨ ਲਈ ਸੰਗਰੂਰ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾ ਦੀ ਪ੍ਰਧਾਨਗੀ ਵਿਚ ਇਕ 13 ਮੈਂਬਰੀ ਸਬ-ਕਮੇਟੀ ਦਾ ਗਠਨ ਕੀਤਾ ਹੈ। ਸਬ-ਕਮੇਟੀ ਦੇ ਗਠਨ ਦਾ ਫ਼ੈਸਲਾ 16 ਮੈਂਬਰੀ ਹਾਈ ਪਾਵਰ ਕਮੇਟੀ ਵਿਚ ਲਿਆ ਗਿਆ, ਜਿਸਦੀ ਪ੍ਰਧਾਨਗੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਕਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਮੁੱਖ ਦਫ਼ਤਰ ਵਿਚ ਗੱਲਬਾਤ ਕਰਦੇ ਹੋਏ ਪਾਰਟੀ ਦੇ ਸੀਨੀਅਰ ਨੇਤਾ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਬ-ਕਮੇਟੀ ਦੋ ਹਫ਼ਤਿਆਂ ਅੰਦਰ ਹਾਈ ਪਾਵਰ ਕਮੇਟੀ ਨੂੰ ਆਪਣੀ ਰਿਪੋਰਟ ਪੇਸ਼ ਕਰੇਗੀ। ਉਨ੍ਹਾਂ ਕਿਹਾ ਕਿ ਸਬ-ਕਮੇਟੀ ਨੂੰ ਬੁਨਿਆਦੀ ਪੱਧਰ ਦੇ ਪਾਰਟੀ ਵਰਕਰਾਂ ਦੇ ਨਾਲ-ਨਾਲ ਸਮਾਜ ਦੇ ਸਾਰੇ ਵਰਗਾਂ ਤੋਂ ਗੰਭੀਰਤਾ ਨਾਲ ਪ੍ਰਤੀਕਿਰਿਆ ਲੈਣ ਦਾ ਕੰਮ ਸੌਂਪਿਆ ਗਿਆ ਹੈ। ਅਕਾਲੀ ਦਲ ਲੋਕਾਂ ਤੋਂ ਅਸਲੀ ਪ੍ਰਤੀਕਿਰਿਆ ਲੈਣ ਲਈ ਪ੍ਰਤੀਬੱਧ ਹੈ, ਜਿਸਦੇ ਆਧਾਰ ’ਤੇ ਉਹ ਪੰਜਾਬੀਆਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਜ਼ਰੂਰੀ ਤਬਦੀਲੀ ਕਰੇਗਾ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਸਭ ਕਮੇਟੀ ਵਿਚ ਮਨਪ੍ਰੀਤ ਸਿੰਘ ਇਯਾਲੀ, ਡਾ. ਸੁਖਵਿੰਦਰ ਸੁੱਖੀ ਪ੍ਰੋ. ਵਿਰਸਾ ਸਿੰਘ ਵਲਟੋਹਾ, ਗੁਰਪ੍ਰਤਾਪ ਸਿੰਘ ਵਡਾਲਾ, ਐੱਨ. ਕੇ. ਸ਼ਰਮਾ, ਪਵਨ ਕੁਮਾਰ ਟੀਨੂੰ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਪਰਮਬੰਸ ਸਿੰਘ ਰੋਮਾਣਾ, ਤੀਰਥ ਸਿੰਘ ਮਹਲਾ, ਰਵੀਕਰਣ ਸਿੰਘ ਕਾਹਲੋਂ, ਗੁਰਪ੍ਰੀਤ ਸਿੰਘ ਰਾਜੂਖੰਨਾ ਅਤੇ ਅਰਸ਼ਦੀਪ ਸਿੰਘ ਰੋਬਿਨ ਬਰਾੜ ਸ਼ਾਮਲ ਹਨ।

ਇਹ ਵੀ ਪੜ੍ਹੋ : ਪੈਨਸ਼ਨ 'ਤੇ ਵੱਡੇ ਫ਼ੈਸਲੇ ਮਗਰੋਂ ਹੁਣ ਵਿਧਾਇਕਾਂ ਦੀ ਤਨਖ਼ਾਹ 'ਤੇ ਟੈਕਸ ਸਬੰਧੀ ਉੱਠਣ ਲੱਗੀ ਇਹ ਮੰਗ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News