ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ''ਚ ਹੋਈ ਹਿੰਸਾ ਤੋਂ ਬਾਅਦ ਸ਼ਾਂਤੀ ਬਣਾਏ ਰੱਖਣ ਦੀ ਕੀਤੀ ਅਪੀਲ
Tuesday, Jan 26, 2021 - 09:14 PM (IST)

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਿੱਲੀ 'ਚ ਹੋਈ ਹਿੰਸਾ ਦੀਆਂ ਘਟਨਾਵਾਂ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਜਮਹੂਰੀ ਕਦਰਾਂ ਕੀਮਤਾਂ ਨੂੰ ਬਣਾਈ ਰੱਖਣ 'ਚ ਵਿਸ਼ਵਾਸ ਰੱਖਦੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਲੋਕਾਂ ਨੂੰ ਹਰ ਕੀਮਤ ‘ਤੇ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ।
ਰਾਜਧਾਨੀ 'ਚ ਵਾਪਰੀਆਂ ਘਟਨਾਵਾਂ ਤੋਂ ਪੈਦਾ ਹੋਈ ਸਥਿਤੀ ਬਾਰੇ ਵਿਚਾਰ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਨੇ ਕੱਲ੍ਹ ਨੂੰ ਕੋਰ ਕਮੇਟੀ ਦੀ ਇੱਕ ਹੰਗਾਮੀ ਮੀਟਿੰਗ ਵੀ ਸੱਦੀ ਹੈ।