ਸ਼੍ਰੋਮਣੀ ਅਕਾਲੀ ਦਲ ਵੱਲੋਂ ਬੱਲੂਆਣਾ ਤੋਂ ਨਵੇਂ ਉਮੀਦਵਾਰ ਦਾ ਐਲਾਨ, ਪ੍ਰਿਥੀ ਰਾਮ ਮੇਘਵਾਲ ਲੜਨਗੇ ਚੋਣ

Saturday, Jan 22, 2022 - 07:32 PM (IST)

ਸ਼੍ਰੋਮਣੀ ਅਕਾਲੀ ਦਲ ਵੱਲੋਂ ਬੱਲੂਆਣਾ ਤੋਂ ਨਵੇਂ ਉਮੀਦਵਾਰ ਦਾ ਐਲਾਨ, ਪ੍ਰਿਥੀ ਰਾਮ ਮੇਘਵਾਲ ਲੜਨਗੇ ਚੋਣ

ਚੰਡੀਗੜ੍ਹ (ਬਿਊਰੋ)-ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਭਖ਼ ਚੁੱਕੀ ਹੈ। ਸਿਆਸੀ ਪਾਰਟੀਆਂ ਜ਼ੋਰਾਂ-ਸ਼ੋਰਾਂ ਨਾਲ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀਆਂ ਹਨ। ਇਸੇ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਬੱਲੂਆਣਾ ਤੋਂ ਹੁਣ ਪ੍ਰਿਥੀ ਰਾਮ ਮੇਘਵਾਲ ਨੂੰ ਚੋਣ ਮੈਦਾਨ ’ਚ ਉਤਾਰਿਆ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਸ ਸੀਟ ਤੋਂ ਪਹਿਲਾਂ ਹਰਦੇਵ ਸਿੰਘ ਮੇਘ ਨੂੰ ਉਮੀਦਵਾਰ ਬਣਾਇਆ ਸੀ ਪਰ ਉਨ੍ਹਾਂ ਨੇ ਘਰੇਲੂ ਹਾਲਾਤ ਦਾ ਹਵਾਲਾ ਦੇ ਕੇ ਉਮੀਦਵਾਰ ਵਜੋਂ ਆਪਣਾ ਨਾਂ ਵਾਪਸ ਲੈ ਲਿਆ ਹੈ।

ਇਹ ਵੀ ਪੜ੍ਹੋ : ਭਗਵੰਤ ਮਾਨ ਦਾ CM ਚੰਨੀ ਨੂੰ ਚੈਲੰਜ, ਕਿਹਾ-ਧੂਰੀ ਤੋਂ ਮੇਰੇ ਖ਼ਿਲਾਫ ਲੜਨ ਚੋਣ


author

Manoj

Content Editor

Related News