ਗੁਰੂ ਸਾਹਿਬਾਨ ਵਲੋਂ ਵਿਖਾਏ ਰਸਤੇ ''ਤੇ ਚੱਲ ਕੇ ਸ਼੍ਰੋਮਣੀ ਕਮੇਟੀ ਅਹਿਮ ਕਾਰਜ ਲਈ ਯਤਨਸ਼ੀਲ : ਪ੍ਰੋ. ਬਡੂੰਗਰ

Sunday, Oct 22, 2017 - 04:30 PM (IST)

ਗੁਰੂ ਸਾਹਿਬਾਨ ਵਲੋਂ ਵਿਖਾਏ ਰਸਤੇ ''ਤੇ ਚੱਲ ਕੇ ਸ਼੍ਰੋਮਣੀ ਕਮੇਟੀ ਅਹਿਮ ਕਾਰਜ ਲਈ ਯਤਨਸ਼ੀਲ : ਪ੍ਰੋ. ਬਡੂੰਗਰ

ਪਟਿਆਲਾ (ਇੰਦਰਜੀਤ ਬਕਸ਼ੀ) — ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬਾਨ ਦੇ ਸੁੱਚਜੇ ਪ੍ਰਬੰਧਾਂ ਦੇ ਨਾਲ-ਨਾਲ ਜਿਥੇ ਸਿੱਖਿਆ ਦੇ ਖੇਤਰ 'ਚ ਯੋਗਦਾਨ ਪਾਇਆ ਜਾ ਰਿਹਾ ਹੈ, ਉਥੇ ਪ੍ਰਚੰਡ ਰੂਪ ਨਾਲ ਚਲਾਈ ਜਾ ਰਹੀ ਧਰਮ ਪ੍ਰਚਾਰ ਲਹਿਰ ਤਹਿਤ ਸਮਾਜਿਕ ਦਰਪੇਸ਼ ਸਮੱਸਿਆਵਾਂ ਬਾਰੇ ਵੀ ਸੰਗਤਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ।
ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਅੱਜ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ 'ਚ ਪਿੰਡ ਦੇ ਗੁਰਦੁਆਰਾ ਸਾਹਿਬ ਕਮੇਟੀ ਦੇ ਵਫਦ ਨੂੰ 50 ਹਜ਼ਾਰ ਰੁਪਏ ਦਾ ਚੈਕ ਸੌਂਪਣ ਮੌਕੇ ਕੀਤਾ ਕਿਉਂਕਿ ਗੁਰਦੁਆਰਾ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਪਵਿੱਤਰ ਸਰੂਪ ਅਗਨ ਭੇਂਟ ਹੋਏ ਸਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ 23 ਅਕਤੂਬਰ ਨੂੰ ਭਾਈ ਗੁਰਦਾਸ ਜੀ ਦੀ ਸ਼ਖਸੀਅਤ ਸੰਬੰਧੀ ਖਾਲਸਾ ਕਾਲਜ ਪਟਿਆਲਾ ਵਿਖੇ ਬ੍ਰਹਿਮ ਗਿਆਨੀ ਬਾਬਾ ਬੁੱਢਾ ਜੀ ਦਾ ਪ੍ਰਕਾਸ਼ ਦਿਹਾੜਾ 16 ਨਵੰਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮੰਜੀ ਸਾਹਿਬ ਦੀਵਾਨ ਹਾਲ 'ਚ ਉਘੇ ਕਵੀ ਭਾਈ ਨੰਦ ਲਾਲ ਜੀ ਨੂੰ ਸਮਰਪਿਤ 12 ਨਵੰਬਰ ਨੂੰ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਇਤਿਹਾਸਕ ਧਾਰਮਿਕ ਸਮਾਗਮ ਦਾ ਆਯੋਜਨ ਕਰਕੇ ਸੰਗਤਾਂ ਨੂੰ ਮਹਾਨ ਸ਼ਖਸੀਅਤਾਂ ਦੇ ਵੱਡਮੁੱਲੇ ਯੋਗਦਾਨ ਬਾਰੇ ਚਾਨਣਾ ਪਾਇਆ ਜਾਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਵਿਖਾਏ ਰਸਤੇ 'ਤੇ ਚੱਲ ਕੇ ਸ਼੍ਰੋਮਣੀ ਕਮੇਟੀ ਅਹਿਮ ਕਾਰਜ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਇਤਿਹਾਸ 'ਚ ਅਹਿਮ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ, ਜਿਨ੍ਹਾਂ ਨੇ ਆਪਣਾ ਤਿਆਗ ਤੇ ਕੁਰਬਾਨੀ ਨਾਲ ਇਤਿਹਾਸ 'ਚ ਨਵਾਂ ਅਧਿਆਏ ਜੋੜਿਆ। ਉਨ੍ਹਾਂ ਦੇ ਮਹਾਨ ਦਿਹਾੜੇ ਵੀ ਮਨਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਸ਼ਾਨਮੱਤੀ ਵਿਰਾਸਤ ਤੇ ਇਤਿਹਾਸ ਨਾਲ ਜੋੜਿਆ ਜਾ ਸਕੇ। 
ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਮਹਾਨ ਲਿਖਾਰੀ ਵਿਦਵਾਨਾਂ ਵਲੋਂ ਪਾਏ ਯੋਗਦਾਨ ਨੂੰ ਉਜਾਗਰ ਕਰ ਰਹੀ ਹੈ, ਜਿਸ ਤਹਿਤ ਬ੍ਰਹਿਮ ਗਿਆਨੀ ਬਾਬਾ ਬੁੱਢਾ ਜੀ ਦਾ ਪ੍ਰਕਾਸ਼ ਦਿਹਾੜਾ, ਉੱਘੇ ਕਵੀ ਭਾਈ ਨੰਦ ਲਾਲ ਜੀ ਤੇ ਭਾਈ ਗੁਰਦਾਸ ਜੀ, ਜਿਨ੍ਹਾਂ ਦੀ ਪੰਥ ਨੂੰ ਬਹੁਤ ਵੱਡੀ ਦੇਣ ਹੈ ਸੰਬੰਧੀ ਮਹਾਨ ਧਾਰਮਿਕ ਸਮਾਗਮ ਕਰਨ ਜਾ ਰਹੀ ਹੈ। 


Related News