ਵੱਡੀ ਖ਼ਬਰ: ਬਟਾਲਾ 'ਚ ਸ਼ਿਵ ਸੈਨਾ ਆਗੂ ਤੇ ਉਸ ਦੇ ਪੁੱਤ 'ਤੇ ਚੱਲੀਆਂ ਤਾੜ-ਤਾੜ ਗੋਲ਼ੀਆਂ

Saturday, Jun 24, 2023 - 02:49 PM (IST)

ਬਟਾਲਾ (ਬੇਰੀ)- ਬਟਾਲਾ 'ਚ ਵੱਡੀ ਵਾਰਦਾਤ  ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ 'ਚ  ਸ਼ਿਵ ਸੈਨਾ ਸਮਾਜਵਾਦੀ ਦੇ ਸੰਗਠਨ ਮੰਤਰੀ ਰਾਜੀਵ ਮਹਾਜਨ 'ਤੇ ਅੱਜ ਦੁਪਹਿਰ ਨੂੰ ਸਿਟੀ ਰੋਡ 'ਤੇ ਸਥਿਤ ਇਕ ਸ਼ੋਅਰੂਮ 'ਚ ਦੋ ਅਣਪਛਾਤੇ ਨੌਜਵਾਨਾਂ ਵਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਦੌਰਾਨ ਰਾਜੀਵ ਮਹਾਜਨ ਅਤੇ ਉਸ ਦੇ ਭਰਾ ਅਨਿਲ ਗੁਪਤਾ ਤੇ ਉਸ ਦੇ ਪੁੱਤਰ ਮਾਨਵ ਗੰਭੀਰ ਜ਼ਖਮੀ ਹੋ ਗਏ। 

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ ਦੀ ਹੌਟਲਾਈਨ ਠੱਪ, ਗਰਮੀ ਤੋਂ ਪ੍ਰੇਸ਼ਾਨ ਯਾਤਰੀ

ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਵ ਸੈਨਾ ਆਗੂ ਰਾਜੀਵ ਮਹਾਜਨ ਆਪਣੇ ਪੁੱਤਰ ਮਾਨਵ ਅਤੇ ਉਸ ਦੇ ਭਰਾ ਅਨਿਲ ਗੁਪਤਾ ਨਾਲ  ਦੁਪਹਿਰ ਨੂੰ ਸਿਟੀ ਰੋਡ ’ਤੇ ਸਥਿਤ ਆਪਣੇ ਸ਼ੋਅਰੂਮ ’ਚ ਬੈਠੇ ਸਨ। ਇਸ ਦੌਰਾਨ ਮੋਟਰਸਾਈਕਲ ’ਤੇ ਸਵਾਰ ਦੋ ਅਣਪਛਾਤੇ ਨੌਜਵਾਨ ਉਨ੍ਹਾਂ ਦੇ ਸ਼ੋਅਰੂਮ ’ਤੇ ਆਏ ਅਤੇ  ਉਨ੍ਹਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਇਕ ਗੋਲੀ ਰਾਜੀਵ ਮਹਾਜਨ ਦੇ ਮੋਢੇ 'ਤੇ, 2 ਗੋਲੀਆਂ ਉਸ ਦੇ ਪੇਟ 'ਚ  ਅਤੇ ਇਕ ਗੋਲੀ ਉਸ ਦੇ ਪੈਰ 'ਚ ਲੱਗੀ ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ।  ਜਦੋਂ ਕਿ ਰਾਜੀਵ ਦੇ ਭਰਾ ਅਨਿਲ ਗੁਪਤਾ ਦੀ ਛਾਤੀ ਵਿਚ ਗੋਲੀ ਲੱਗੀ ਅਤੇ ਉਸ ਦਾ ਮੁੰਡੇ ਮਾਨਵ ਦੇ ਸਿਰ 'ਤੇ ਗੋਲੀ ਲੱਗੀ। ਇਸ ਦੌਰਾਨ ਤਿੰਨਾਂ ਦੀ ਹਾਲਤ ਕਾਫ਼ੀ ਗੰਭੀਰ ਹੈ। ਇਸ  ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਕਤ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ। ਇਸ ਦੌਰਾਨ ਸਥਾਨਕ ਲੋਕਾਂ ਵੱਲੋਂ ਰਾਜੀਵ ਮਹਾਜਨ ਅਤੇ ਉਸ ਦੇ ਭਰਾ ਅਤੇ ਪੁੱਤਰ ਨੂੰ ਇਲਾਜ ਲਈ ਬਟਾਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਗੰਭੀਰ ਦੇਖਦਿਆਂ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ। ਇਸ ਦੇ ਨਾਲ ਹੀ ਇਸ ਘਟਨਾ ਕਾਰਨ ਸ਼ਹਿਰ ਵਾਸੀਆਂ ਵਿੱਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਤੇਜ਼ ਗਰਮੀ ’ਚ ਬਿਜਲੀ ਕੱਟਾਂ ਕਾਰਨ ਲੋਕਾਂ ’ਚ ਹਾਹਾਕਾਰ, ਅੱਜ ਮੀਂਹ ਪੈਣ ਦੀ ਸੰਭਾਵਨਾ

ਕੀ ਕਹਿਣਾ ਹੈ ਡੀਐੱਸਪੀ ਦਾ

ਉਕਤ ਮਾਮਲੇ ਸਬੰਧੀ ਜਦੋਂ ਡੀ.ਐਸ.ਪੀ ਸਿਟੀ ਲਲਿਤ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸ਼ਹਿਰ 'ਚ ਕੁਝ ਅਣਪਛਾਤੇ ਨੌਜਵਾਨਾਂ ਨੇ ਸ਼ਿਵ ਸੈਨਾ ਆਗੂ ਅਤੇ ਉਸ ਦੇ ਭਰਾ ਅਤੇ ਪੁੱਤਰ 'ਤੇ ਗੋਲੀਆਂ ਚਲਾਈਆਂ ਹਨ, ਜਿਸ ਤੋਂ ਬਾਅਦ ਉਨ੍ਹਾਂ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ । ਪੁਲਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਗੋਲੀ ਚਲਾਉਣ ਵਾਲੇ ਨੌਜਵਾਨਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਥੇਦਾਰੀ ਛੱਡਣ 'ਤੇ ਗਿਆਨੀ ਹਰਪ੍ਰੀਤ ਸਿੰਘ ਨੇ ਵਲਟੋਹਾ ਦੀ ਟਿੱਪਣੀ 'ਤੇ ਦਿੱਤਾ ਵੱਡਾ ਬਿਆਨ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


 


Shivani Bassan

Content Editor

Related News