ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਮਾਮਲੇ ’ਚ ਅਜੇ ਤਕ ਨਹੀਂ ਹੋਈ SHO ਦੀ ਗ੍ਰਿਫ਼ਤਾਰੀ, ਮ੍ਰਿਤਕਾਂ ਦੇ ਪਿਤਾ ਦੀ ਵੱਡੀ ਚਿਤਾਵਨੀ

Tuesday, Sep 12, 2023 - 06:14 PM (IST)

ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਮਾਮਲੇ ’ਚ ਅਜੇ ਤਕ ਨਹੀਂ ਹੋਈ SHO ਦੀ ਗ੍ਰਿਫ਼ਤਾਰੀ, ਮ੍ਰਿਤਕਾਂ ਦੇ ਪਿਤਾ ਦੀ ਵੱਡੀ ਚਿਤਾਵਨੀ

ਸੁਲਤਾਨਪੁਰ ਲੋਧੀ (ਧੀਰ) : ਢਿੱਲੋਂ ਬ੍ਰਦਰਜ਼ ਸੋਸਾਇਡ ਮਾਮਲੇ ’ਚ ਪੁਲਸ ਕਮਿਸ਼ਨਰ ਜਲੰਧਰ ਕੁਲਦੀਪ ਸਿੰਘ ਚਾਹਲ ਨੇ ਭਾਵੇਂ ਹੀ 6 ਸਤੰਬਰ ਨੂੰ ਜਲੰਧਰ ਦੇ ਥਾਣਾ ਨੰ. 1 ਦੇ ਐੱਸ. ਐੱਚ. ਓ. ਨਵਦੀਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਪਰ ਅਜੇ ਵੀ ਮੁਲਜ਼ਮ ਮੁਅੱਤਲ ਐੱਸ. ਐੱਚ. ਓ. ਨਵਦੀਪ ਸਿੰਘ, ਨਾਮਜ਼ਦ ਮਹਿਲਾ ਕਾਂਸਟੇਬਲ ਜਗਜੀਤ ਕੌਰ ਤੇ ਮੁਨਸ਼ੀ ਬਲਵਿੰਦਰ ਸਿੰਘ ਪੁਲਸ ਦੀ ਪਕੜ ਤੋਂ ਦੂਰ ਹਨ। ਮੁਲਜ਼ਮਾਂ ਦੀ ਗ੍ਰਿਫਤਾਰੀ ਨਾ ਹੋਣ ਕਾਰਨ ਪਰਿਵਾਰਕ ਮੈਂਬਰਾਂ ’ਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ 16 ਅਗਸਤ ਨੂੰ ਪਤੀ-ਪਤਨੀ ਦੇ ਘਰੇਲੂ ਝਗੜੇ ਨੂੰ ਹੱਲ ਕਰਨ ਲਈ ਦੋਵੇਂ ਧਿਰਾਂ ਜਲੰਧਰ ਦੇ ਥਾਣਾ ਨੰ. 1 ’ਚ ਇਕੱਠੀਆਂ ਹੋਈਆਂ ਸਨ। ਇਸ ਦੌਰਾਨ ਥਾਣੇ ’ਚ ਲੜਕੀ ਧਿਰ ਵੱਲੋਂ ਆਏ ਇਕ ਵਿਅਕਤੀ ਮਾਨਵਜੀਤ ਸਿੰਘ ਢਿੱਲੋਂ ’ਤੇ ਪੁਲਸ ਨੇ 107/51 ਦਾ ਕੇਸ ਦਰਜ ਕਰ ਦਿੱਤਾ। ਮਾਨਵਜੀਤ ਸਿੰਘ ਢਿੱਲੋਂ ਨੂੰ ਕਥਿਤ ਤੌਰ ’ਤੇ ਐੱਸ. ਐੱਚ. ਓ. ਨਵਦੀਪ ਸਿੰਘ, ਮਹਿਲਾ ਕਾਂਸਟੇਬਲ ਜਗਜੀਤ ਕੌਰ ਤੇ ਮੁਨਸ਼ੀ ਬਲਵਿੰਦਰ ਸਿੰਘ ਨੇ ਕਾਫੀ ਜ਼ਲੀਲ ਕੀਤਾ ਤੇ ਕੁੱਟਮਾਰ ਕਰਦੇ ਹੋਏ ਉਸ ਦੀ ਪੱਗ ਵੀ ਉਤਾਰ ਦਿੱਤੀ ਸੀ। 

ਇਹ ਵੀ ਪੜ੍ਹੋ : ਮੰਦਰ ’ਚ ਕੁੜੀ ਦਾ ਗਲ਼ਾ ਵੱਢਣ ਵਾਲਾ ਦਰਿੰਦਾ ਗ੍ਰਿਫ਼ਤਾਰ, ਵਾਰਦਾਤ ’ਚ ਹੋਇਆ ਵੱਡਾ ਖ਼ੁਲਾਸਾ

ਇਸ ਬਾਰੇ ਜਦੋਂ ਮਾਨਵਜੀਤ ਸਿੰਘ ਢਿੱਲੋਂ ਦੇ ਭਰਾ ਜਸ਼ਨਬੀਰ ਸਿੰਘ ਢਿੱਲੋਂ ਨੂੰ ਪਤਾ ਚੱਲਦਾ ਹੈ ਤਾਂ ਉਹ ਇਹ ਸਭ ਕੁੱਝ ਨਾ ਸਹਾਰ ਸਕਿਆ ਤੇ ਉਸ ਨੇ ਗੋਇੰਦਵਾਲ ਸਾਹਿਬ ਪੁਲ ਤੋਂ ਦਰਿਆ ਬਿਆਸ ’ਚ ਛਾਲ ਮਾਰ ਦਿੱਤੀ, ਜਿਸ ਦੇ ਮਗਰ ਹੀ ਮਾਨਵਜੀਤ ਸਿੰਘ ਢਿੱਲੋਂ ਨੇ ਵੀ ਛਾਲ ਮਾਰ ਦਿੱਤੀ ਸੀ। ਪੁਲਸ ਨੇ ਕਾਫੀ ਦਿਨਾਂ ਬਾਅਦ ਜਸ਼ਨਬੀਰ ਸਿੰਘ ਢਿੱਲੋਂ ਦੀ ਲਾਸ਼ ਬਰਾਮਦ ਕਰ ਲਈ। ਇਸ ਦੌਰਾਨ ਜਸ਼ਨਬੀਰ ਸਿੰਘ ਢਿੱਲੋਂ ਦੀ ਲਾਸ਼ ਮਿਲਣ ਉਪਰੰਤ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਸ ਨੇ ਐੱਸ. ਐੱਚ. ਓ. ਨਵਦੀਪ ਸਿੰਘ, ਮਹਿਲਾ ਕਾਂਸਟੇਬਲ ਜਗਜੀਤ ਕੌਰ ਅਤੇ ਮੁਨਸ਼ੀ ਬਲਵਿੰਦਰ ਸਿੰਘ ਵਿਰੁੱਧ ਧਾਰਾ ਆਈ. ਪੀ. ਸੀ. 306, 506 ਤੇ 343 ਤਹਿਤ ਮਾਮਲਾ ਦਰਜ ਕਰ ਲਿਆ ਸੀ। ਜਿਸ ਤੋਂ ਬਾਅਦ ਮਾਮਲਾ ਸ਼ਾਂਤ ਨਾ ਹੁੰਦਾ ਹੋਇਆ ਦੇਖ ਕੇ ਪੁਲਸ ਕਮਿਸ਼ਨਰ ਜਲੰਧਰ ਕੁਲਦੀਪ ਸਿੰਘ ਚਾਹਲ ਨੇ ਐੱਸ. ਐੱਚ. ਓ. ਨਵਦੀਪ ਸਿੰਘ ਨੂੰ ਮੁਅੱਤਲ ਕਰ ਦਿੱਤਾ। ਮਾਮਲੇ ’ਚ ਮੁਅੱਤਲ ਐੱਸ. ਐੱਚ. ਓ. ਨਵਦੀਪ ਸਿੰਘ, ਨਾਮਜ਼ਦ ਮਹਿਲਾ ਕਾਂਸਟੇਬਲ ਜਗਜੀਤ ਕੌਰ ਤੇ ਮੁਨਸ਼ੀ ਬਲਵਿੰਦਰ ਸਿੰਘ 6 ਦਿਨ ਬੀਤਣ ’ਤੇ ਵੀ ਪੁਲਸ ਪੁਲਸ ਗ੍ਰਿਫਤ ਤੋਂ ਬਾਹਰ ਹਨ। ਢਿੱਲੋਂ ਬ੍ਰਦਰਜ਼ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਪੁਲਸ ਨੇ ਸਾਡੇ ਨਾਲ ਧੋਖਾ ਕੀਤਾ ਹੈ। ਪੁਲਸ ਨੇ ਧੋਖੇ ਨਾਲ ਸਾਡੇ ਕੋਲੋਂ ਜਸ਼ਨਬੀਰ ਸਿੰਘ ਦੀ ਮ੍ਰਿਤਕ ਦੇਹ ਦਾ ਸਸਕਾਰ ਕਰਵਾ ਲਿਆ ਪਰ ਮੁਲਜ਼ਮਾਂ ਨੂੰ ਇੰਨੇ ਦਿਨ ਬੀਤਣ ’ਤੇ ਵੀ ਗ੍ਰਿਫਤਾਰ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ : ਲੁਧਿਆਣਾ ਦੇ ਮਸ਼ਹੂਰ ਹੋਟਲ ’ਚ ਵਿਦੇਸ਼ੀ ਕੁੜੀਆਂ ਦੀ ਵੀਡੀਓ ਹੋਈ ਵਾਇਰਲ, ਅਮੀਰਜ਼ਾਦਿਆਂ ਦੀ ਕਰਤੂਤ ਵੀ ਹੋਈ ਕੈਦ

ਮ੍ਰਿਤਕਾਂ ਦੇ ਪਿਤਾ ਜਤਿੰਦਰਪਾਲ ਢਿੱਲੋਂ ਦੀ ਪੁਲਸ ਨੂੰ ਚਿਤਾਵਨੀ

ਮਾਨਵਜੀਤ ਸਿੰਘ ਢਿੱਲੋਂ ਤੇ ਜਸਬੀਰ ਸਿੰਘ ਢਿੱਲੋਂ ਦੇ ਪਿਤਾ ਜਤਿੰਦਰ ਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਜਲੰਧਰ ਦੇ ਥਾਣਾ ਨੰ. 1 ਦੀ ਪੁਲਸ ਨੇ ਅਜੇ ਤਕ ਲੜਕੇ ਵਾਲੇ ਮੁਲਜ਼ਮਾਂ ਖਿਲਾਫ ਵੀ ਕੋਈ ਐਕਸ਼ਨ ਨਹੀਂ ਲਿਆ। 2 ਜਵਾਨ ਪੁੱਤ ਸਾਡੇ ਖੋਹ ਚੁੱਕੇ ਹਨ ਪਰ ਸਾਨੂੰ ਕਿਸੇ ਪਾਸਿਓਂ ਵੀ ਇਨਸਾਫ ਮਿਲਦਾ ਨਜ਼ਰ ਨਹੀਂ ਆ ਹੈ। ਉਨ੍ਹਾਂ ਜਲੰਧਰ ਪੁਲਸ ਨੂੰ ਸਵਾਲ ਕੀਤਾ ਕਿ ਉਨ੍ਹਾਂ ਦੇ ਲੜਕਿਆਂ ਨੇ ਪੁਲਸ ਦਾ ਕੀ ਵਿਗਾੜਿਆ ਸੀ, ਜਿਨ੍ਹਾਂ ਕਰਕੇ ਉਨ੍ਹਾਂ ਨੇ ਇਹ ਕਦਮ ਚੁੱਕਣਾ ਪਿਆ। ਉਨ੍ਹਾਂ ਕਿਹਾ ਕਿ ਪੁਲਸ ਨੇ ਸਾਡੇ ਭਰੋਸੇ ਤੇ ਵਿਸ਼ਵਾਸ ਦਾ ਮਜ਼ਾਕ ਉਡਾਇਆ ਹੈ। ਜੇਕਰ ਪੁਲਸ ਇਹ ਸੋਚਦੀ ਹੈ ਕਿ ਜਸ਼ਨਬੀਰ ਦਾ ਸਸਕਾਰ ਕਰ ਕੇ ਗੱਲ ਠੰਡੀ ਪੈਂਦੀ ਹੈ ਤਾਂ ਇਹ ਵੱਡਾ ਭੁਲੇਖਾ ਹੈ। ਮੈਂ ਆਪਣੇ ਪੁੱਤਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾ ਕੇ ਹੀ ਸਾਹ ਲਵਾਂਗਾ। ਜਸ਼ਨਬੀਰ ਦਾ ਸਸਕਾਰ ਹੀ ਕੀਤਾ ਹੈ ਅਤੇ ਹਾਲੇ ਤਾਂ ਅੰਤਿਮ ਅਰਦਾਸ ਬਾਕੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੁਅੱਤਲ ਐੱਸ. ਐੱਚ. ਓ. ਨਵਦੀਪ ਸਿੰਘ, ਨਾਮਜ਼ਦ ਮਹਿਲਾ ਕਾਂਸਟੇਬਲ ਤੇ ਮੁਨਸ਼ੀ ਨੂੰ ਗ੍ਰਿਫਤਾਰ ਨਾ ਕੀਤਾ ਤਾਂ ਚੰਡੀਗੜ੍ਹ ਦੀਆਂ ਸੜਕਾਂ ’ਤੇ ਅੰਤਿਮ ਅਰਦਾਸ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਫਾਜ਼ਿਲਕਾ ’ਚ ਰੌਂਗਟੇ ਖੜ੍ਹੇ ਕਰਨ ਵਾਲੀ ਵਾਰਦਾਤ, ਮਾਂ ਨਾਲ ਮੰਦਰ ਆਈ ਕੁੜੀ ਦਾ ਨੌਜਵਾਨ ਨੇ ਵੱਢਿਆ ਗਲਾ

ਵੱਡਾ ਸਵਾਲ : ਕਿਤੇ ਪੁਲਸ ਜ਼ਮਾਨਤ ਹੋਣ ਦਾ ਤਾਂ ਨਹੀਂ ਕਰ ਰਹੀ ਇੰਤਜ਼ਾਰ

ਹੁਣ ਇੱਥੇ ਵੱਡਾ ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਕਿਤੇ ਪੁਲਸ ਮੁਅੱਤਲ ਐੱਸ. ਐੱਚ. ਓ. ਨਵਦੀਪ ਸਿੰਘ, ਨਾਮਜ਼ਦ ਮਹਿਲਾ ਕਾਂਸਟੇਬਲ ਜਗਜੀਤ ਕੌਰ ਤੇ ਮੁਨਸ਼ੀ ਬਲਵਿੰਦਰ ਸਿੰਘ ਦੀ ਜ਼ਮਾਨਤ ਹੋਣ ਦਾ ਤਾਂ ਇੰਤਜ਼ਾਰ ਨਹੀਂ ਕਰ ਰਹੀ ਹੈ। ਮਾਮਲੇ ’ਚ ਪੁਲਸ ਮੁਲਾਜ਼ਮਾਂ ਦਾ ਨਾਂ ਆਉਣ ਕਰਕੇ ਪੁਲਸ ਵੱਲੋਂ ਕੋਈ ਦਿਲਚਸਪੀ ਨਹੀਂ ਦਿਖਾਈ ਜਾ ਰਹੀ। ਜੇਕਰ ਮਾਮਲੇ ’ਚ ਕਿਸੇ ਹੋਰ ਵਿਅਕਤੀ ਦਾ ਨਾਂ ਆਉਂਦਾ ਤਾਂ ਪੁਲਸ ਇੰਨੀ ਦੇਰੀ ਨਹੀਂ ਕਰਦੀ, ਜਿੰਨੀ ਹੁਣ ਕੀਤੀ ਹੋਈ ਹੈ।

ਹਾਲੇ ਤਕ ਮਾਨਵਜੀਤ ਸਿੰਘ ਢਿੱਲੋਂ ਦਾ ਕੋਈ ਪਤਾ ਨਹੀਂ ਲੱਗਾ

ਢਿੱਲੋਂ ਬ੍ਰਦਰਜ਼ ਵੱਲੋਂ ਦਰਿਆ ’ਚ ਛਾਲ ਮਾਰਨ ਦੇ ਮਾਮਲੇ ’ਚ ਜਸ਼ਨਬੀਰ ਸਿੰਘ ਢਿੱਲੋਂ ਦੀ ਤਾਂ ਲਾਸ਼ ਪੁਲਸ ਨੂੰ ਮਿਲ ਗਈ ਪਰ ਮਾਨਵਜੀਤ ਸਿੰਘ ਢਿੱਲੋਂ ਦਾ ਅਜੇ ਤਕ ਕੋਈ ਅਤਾ-ਪਤਾ ਨਹੀਂ ਲੱਗਾ। ਪੁਲਸ ਦੇ ਕਹਿਣਾ ਹੈ ਕਿ ਪੁਲਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਉਧਰ, ਢਿੱਲੋਂ ਬ੍ਰਦਰਜ਼ ਦੇ ਮਾਪੇ ਵਾਹਿਗੁਰੂ ਅੱਗ ਇਹੀ ਅਰਦਾਸ ਕਰ ਰਹੇ ਹਨ ਕਿ ਉਨ੍ਹਾਂ ਦਾ ਦੂਸਰਾ ਪੁੱਤਰ ਸਹੀ ਸਲਾਮਤ ਮਿਲੇ।

ਇਹ ਵੀ ਪੜ੍ਹੋ : ਮੋਬਾਇਲ ਖੋਹ ਕੇ ਤੇਜ਼ੀ ਨਾਲ ਭੱਜ ਰਹੇ ਲੁਟੇਰਿਆਂ ਨਾਲ ਹੋਈ ਜੱਗੋਂ ਤੇਰ੍ਹਵੀਂ, ਤੜਫ਼ ਤੜਫ਼ ਕੇ ਨਿਕਲੀ ਜਾਨ

ਲੋਕ ਬੋਲੇ : ਕੀ ਦਿਖਾਵੇ ਲਈ ਹੀ ਕੀਤਾ ਹੈ ਐੱਸ. ਐੱਚ. ਓ. ਨੂੰ ਮੁਅੱਤਲ?

ਇਸ ਦੌਰਾਨ ਗੁੱਸੇ ’ਚ ਆਏ ਲੋਕਾਂ ਨੇ ਪੁਲਸ ਦੀ ਕਾਰਵਾਈ ’ਤੇ ਕਈ ਸਵਾਲੀਆ ਨਿਸ਼ਾਨ ਲਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕੀ ਐੱਸ. ਐੱਚ. ਓ. ਨਵਦੀਪ ਸਿੰਘ ਨੂੰ ਦਿਖਾਵੇ ਲਈ ਹੀ ਮੁਅੱਤਲ ਕੀਤਾ ਹੈ ਜਾਂ ਫਿਰ ਉਸ ਨੂੰ ਗ੍ਰਿਫਤਾਰ ਵੀ ਕਰਨਾ ਹੈ? ਉਨ੍ਹਾਂ ਕਿਹਾ ਕਿ ਇੰਨੇ ਦਿਨ ਬੀਤ ਚੁੱਕੇ ਹਨ ਪਰ ਮੁਲਜ਼ਮ ਮਹਿਲਾ ਕਾਂਸਟੇਬਲ ਜਗਜੀਤ ਕੌਰ ਤੇ ਮੁਨਸ਼ੀ ਬਲਵਿੰਦਰ ਸਿੰਘ ਕਿੱਥੇ ਹੈ? ਲੋਕਾਂ ਨੇ ਕਿਹਾ ਕਿ ਉਂਝ ਤਾਂ ਜਨਤਾ ਦੀ ਸੁਰੱਖਿਆ ਅਤੇ ਮੁਲਜ਼ਮਾਂ ਨੂੰ ਕਿਸੇ ਵੀ ਕਿਮਤ ’ਤੇ ਨਾ ਬਖਸ਼ਣ ਵਾਲੀ ਪੁਲਸ ਦਾਅਵੇ ਤਾਂ ਬਹੁਤ ਵੱਡੇ-ਵੱਡੇ ਕਰਦੀ ਹੈ ਪਰ ਹੁਣ ਕਿੱਥੇ ਹਨ ਇਹ ਦਾਅਵੇ। ਉਨ੍ਹਾਂ ਕਿਹਾ ਕਿ ਢਿੱਲੋਂ ਬ੍ਰਦਰਜ਼ ਸੋਸਾਇਡ ਮਾਮਲੇ ’ਚ ਪੁਲਸ ਕਾਰਵਾਈ ਨੂੰ ਹਾਲੇ ਤਕ ‘ਜ਼ੀਰੋ’ ਹੀ ਕਿਹਾ ਜਾ ਸਕਦਾ ਹੈ।

ਮੁਅੱਤਲ ਐੱਸ. ਐੱਚ. ਓ. ਤੇ ਨਾਮਜ਼ਦ ਮਹਿਲਾ ਕਾਂਸਟੇਬਲ ਨੇ ਅਗਾਊਂ ਜ਼ਮਾਨਤ ਲਈ ਲਾਈ ਅਰਜ਼ੀ : ਸੂਤਰ

ਭਰੋਸੇਯੋਗ ਸੂਤਰਾਂ ਨੇ ਦੱਸਿਆ ਕਿ ਮਾਮਲੇ ’ਚ ਮੁਅੱਤਲ ਐੱਸ. ਐੱਚ. ਓ. ਨਵਦੀਪ ਸਿੰਘ ਤੇ ਨਾਮਜ਼ਦ ਮਹਿਲਾ ਕਾਂਸਟੇਬਲ ਜਗਜੀਤ ਕੌਰ ਨੇ ਚੋਰੀ ਛੁਪੇ ਅਦਾਲਤ ’ਚ ਅਗਾਊਂ ਜ਼ਮਾਨਤ ਲਈ ਅਰਜ਼ੀ ਲਾਈ ਹੋਈ ਹੈ। ਇਹ ਵੀ ਪਤਾ ਲੱਗਾ ਹੈ ਕਿ ਇਸ ਅਰਜ਼ੀ ’ਤੇ ਸੁਣਵਾਈ 19 ਸਤੰਬਰ ਹੈ। ਸੂਤਰਾਂ ਅਨੁਸਾਰ ਨਵਦੀਪ ਸਿੰਘ ਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਪੰਜਾਬ ’ਚ ਲੁਕੇ ਹੋਏ ਹਨ, ਜੋ ਆਪਣਾ ਬਚਾਅ ਕਰਨ ਲਈ ਵੱਖ-ਵੱਖ ਸਕੀਮਾਂ ਘੜ ਰਹੇ ਹਨ।

ਇਹ ਵੀ ਪੜ੍ਹੋ : ਮੋਗਾ ਦੇ ਫੋਕਲ ਪੁਆਇੰਟ ’ਚ ਭੁਜੀਆ ਬਨਾਉਣ ਵਾਲੀ ਫੈਕਟਰੀ ’ਚ ਲੱਗੀ ਅੱਗ, ਜਿਊਂਦਾ ਸੜਿਆ ਮਜ਼ਦੂਰ

ਮੁਲਜ਼ਮਾਂ ਦੀ ਭਾਲ ’ਚ ਛਾਪੇਮਾਰੀ ਲਗਾਤਾਰ ਜਾਰੀ : ਡੀ. ਐੱਸ. ਪੀ. ਬਬਨਦੀਪ ਸਿੰਘ

ਮਾਮਲੇ ਸੰਬੰਧੀ ਡੀ. ਐੱਸ. ਪੀ. ਬਬਨਦੀਪ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮੁਲਜ਼ਮ ਮੁਅੱਤਲ ਐੱਸ. ਐੱਚ. ਓ. ਨਵਦੀਪ ਸਿੰਘ, ਨਾਮਜ਼ਦ ਮਹਿਲਾ ਕਾਂਸਟੇਬਲ ਜਗਜੀਤ ਕੌਰ ਤੇ ਮੁਨਸ਼ੀ ਬਲਵਿੰਦਰ ਸਿੰਘ ਦੀ ਭਾਲ ਪੁਲਸ ਦੀਆਂ ਟੀਮਾਂ ਵਲੋਂ ਜਾਰੀ ਹੈ। ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਮਾਨਵਜੀਤ ਢਿੱਲੋਂ ਲਈ ਅਜੇ ਵੀ ਸਰਚ ਆਪ੍ਰੇਸ਼ਨ ਜਾਰੀ ਰੱਖਿਆ ਹੈ। ਮੁਅੱਤਲ ਐੱਸ. ਐੱਚ. ਓ. ਨਵਦੀਪ ਸਿੰਘ ਤੇ ਨਾਮਜ਼ਦ ਮਹਿਲ ਕਾਂਸਟੇਬਲ ਜਗਜੀਤ ਕੌਰ ਵੱਲੋਂ ਅਦਾਲਤ ’ਚ ਜ਼ਮਾਨਤ ਅਰਜ਼ੀ ਲਗਾਉਣ ਸੰਬੰਧੀ ਉਨ੍ਹਾਂ ਕਿਹਾ ਕਿ ਇਸ ਬਾਰੇ ਮੈਨੂੰ ਕੋਈ ਜਾਣਕਾਰੀ ਨਹੀਂ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News