ਬਟਾਲਾ-ਕਾਦੀਆਂ ਰੋਡ ''ਤੇ ਬੱਸ ਹਾਦਸੇ ਦੀ ਰੌਂਗਟੇ ਖੜ੍ਹੇ ਕਰ ਦੇਣ ਵਾਲੀ ਵੀਡੀਓ ਆਈ ਸਾਹਮਣੇ

Monday, Sep 30, 2024 - 05:52 PM (IST)

ਬਟਾਲਾ : ਬਟਾਲਾ-ਕਾਦੀਆਂ ਰੋਡ 'ਤੇ ਅੱਜ ਦੁਪਹਿਰ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿਚ ਕਈ ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਨਿੱਜੀ ਕੰਪਨੀ (ਰਾਜਧਾਨੀ ਨਾਂ) ਦੀ ਬੱਸ ਬਟਾਲਾ ਤੋਂ ਮੋਹਾਲੀ ਜਾ ਰਹੀ ਸੀ, ਇਸ ਦੌਰਾਨ ਇਹ ਬੱਸ ਜਿਵੇਂ ਹੀ ਪਿੰਡ ਸ਼ਾਹਬਾਦ ਤੋਂ ਲੰਘਣ ਲੱਗੀ ਤਾਂ ਬਾਈਕ ਸਵਾਰ ਨੂੰ ਬਚਾਉਂਦੇ ਹੋਏ ਉਥੇ ਬਣੇ ਇਕ ਬੱਸ ਅੱਡੇ ਦੀ ਇਮਾਰਤ ਵਿਚ ਜਾ ਵੱਜੀ। ਜਿਸ ਦੀਆਂ ਸੀ. ਸੀ. ਟੀ. ਵੀ. ਵੀਡੀਓ ਸਾਹਮਣੇ ਆਇਆ ਹੈ। 

 ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਥਾਣੇਦਾਰ ਦੇ ਮੁੰਡੇ ਨੂੰ ਮਾਰੀਆਂ ਗੋਲੀਆਂ

PunjabKesari

ਸੀ. ਸੀ. ਟੀ. ਵੀ. ਵੀਡੀਓ 'ਚ ਦੇਖ ਸਕਦੇ ਹੋ ਕਿ ਇਹ ਬੱਸ ਹਾਦਸਾ ਇਕ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੌਰਾਨ ਵਾਪਰਿਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਇਮਾਰਤ ਦਾ ਲੈਂਟਰ ਹੀ ਬੱਸ ਵਿਚ ਜਾ ਵੜਿਆ, ਜਿਸ ਕਾਰਨ ਬੱਸ ਵਿਚ ਬੈਠੇ ਕੁਝ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਹਨ। 

ਇਹ ਵੀ ਪੜ੍ਹੋ- ਪੰਜਾਬ ਦੇ ਗੁਰੂਘਰ 'ਚ ਵੱਡਾ ਹਾਦਸਾ, ਸਰੋਵਰ 'ਚ ਡੁੱਬਣ ਕਾਰਨ ਪਤੀ-ਪਤਨੀ ਦੀ ਮੌਤ 

ਸ਼ੁਰੂਆਤੀ ਖ਼ਬਰਾਂ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ 5 ਤੋਂ ਵਧੇਰੇ ਦੱਸੀ ਜਾ ਰਹੀ ਹੈ ਅਤੇ ਮ੍ਰਿਤਕਾਂ ਦੀ ਗਿਣਤੀ ਵਿਚ ਵਾਧਾ ਵੀ ਹੋ ਸਕਦਾ ਹੈ। ਇਹ ਖੌਫ਼ਨਾਕ ਮੰਜ਼ਰ ਨੂੰ ਵੇਖ ਕੇ ਹਰ ਕੋਈ  ਹੈਰਾਨ ਰਹਿ ਗਿਆ ਅਤੇ ਪੂਰੇ ਸ਼ਹਿਰ 'ਚ ਸੋਗ ਪਰਸ ਗਿਆ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News