ਪੰਜਾਬ ਦੇ ਇਸ ਜ਼ਿਲ੍ਹੇ ''ਚ ਵਿਗੜੇ ਹਾਲਾਤ! ਘਰਾਂ ਦਾ ਸਮਾਨ ਬੰਨ੍ਹਣ ਲੱਗੇ ਲੋਕ, ਪਈ ਵੱਡੀ ਮੁਸੀਬਤ (ਵੀਡੀਓ)
Saturday, Aug 16, 2025 - 11:56 AM (IST)

ਫਿਰੋਜ਼ਪੁਰ/ਫਾਜ਼ਿਲਕਾ (ਸੰਨੀ ਚੋਪੜਾ, ਨਾਗਪਾਲ) : ਪਹਾੜੀ ਇਲਾਕਿਆਂ 'ਚ ਭਾਰੀ ਮੀਂਹ ਕਾਰਨ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵੱਧ ਗਿਆ ਹੈ। ਇਸ ਦਾ ਸਿੱਧਾ ਅਸਰ ਫਾਜ਼ਿਲਕਾ ਦੇ ਸਰਹੱਦੀ ਪਿੰਡਾਂ 'ਚ ਦੇਖਣ ਨੂੰ ਮਿਲ ਰਿਹਾ ਹੈ। ਪਾਣੀ ਨੇ ਕਈ ਪਿੰਡਾਂ ਦੀਆਂ ਫ਼ਸਲਾਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ। ਹਾਲਾਤ ਇਹ ਹਨ ਕਿ ਹੁਣ ਲੋਕਾਂ ਨੇ ਆਪਣੇ ਘਰਾਂ ਦਾ ਸਮਾਨ ਵੀ ਬੰਨ੍ਹਣਾ ਸ਼ੁਰੂ ਕਰ ਦਿੱਤਾ ਹੈ ਕਿਉਂਕਿ ਕਿਸੇ ਵੇਲੇ ਵੀ ਉਨ੍ਹਾਂ ਦੇ ਘਰਾਂ 'ਚ ਪਾਣੀ ਵੜ ਸਕਦਾ ਹੈ ਅਤੇ ਉਨ੍ਹਾਂ ਨੂੰ ਆਪਣਾ ਘਰ-ਬਾਰ ਛੱਡਣਾ ਪੈ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 3 ਲੱਖ ਪੈਨਸ਼ਨ ਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰੀ ਮੁਲਾਜ਼ਮਾਂ ਲਈ ਵੀ ਹੋ ਗਿਆ ਵੱਡਾ ਐਲਾਨ
ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਉਨ੍ਹਾਂ ਦੀ ਕੋਈ ਸਾਰ ਨਹੀਂ ਲੈ ਰਿਹਾ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਮੁਸੀਬਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਸਾਲ 2023 'ਚ ਵੀ ਉਨ੍ਹਾਂ 'ਤੇ ਪਾਣੀ ਦੀ ਮਾਰ ਪਈ ਸੀ ਅਤੇ ਇਸ ਵਾਰ ਫਿਰ ਉਨ੍ਹਾਂ ਨੂੰ ਇਹੀ ਡਰ ਸਤਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਤੋਂ AAP ਵਿਧਾਇਕ ਵੱਡੇ ਹਾਦਸੇ ਦਾ ਸ਼ਿਕਾਰ, ਖੇਤਾਂ 'ਚ ਪਲਟੀ ਗੱਡੀ
ਫਿਰੋਜ਼ਪੁਰ ਦੇ ਵੀ ਕਈ ਪਿੰਡਾਂ 'ਚ ਹਾਲਾਤ ਇਹੋ ਜਿਹੇ ਹਨ ਕਿ ਲੋਕਾਂ ਹਰ ਪਾਸੇ ਪਾਣੀ ਭਰਿਆ ਹੋਇਆ ਹੈ ਅਤੇ ਲੋਕਾਂ ਨੂੰ ਕਿਸ਼ਤੀਆਂ ਦਾ ਸਹਾਰਾ ਲੈਣਾ ਪੈ ਰਿਹਾ ਹੈ। ਲੋਕਾਂ ਦੇ ਘਰਾਂ ਦੇ ਆਲੇ-ਦੁਆਲੇ ਪਾਣੀ ਭਰਿਆ ਪਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8