ਪੰਜਾਬ ''ਚ ਇਸ ਪਿੰਡ ਦੇ ਗੰਭੀਰ ਬਣੇ ਹਾਲਾਤ! ਮੁਸੀਬਤ ਝੱਲ ਰਹੇ ਲੋਕਾਂ ਦੀ ਪ੍ਰਸ਼ਾਸਨ ਨੂੰ ਵੱਡੀ ਚਿਤਾਵਨੀ
Tuesday, Nov 18, 2025 - 01:24 PM (IST)
ਰੂਪਨਗਰ (ਪੁਲਕਿਤ) : ਇੱਥੇ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਕਮਾਲਪੁਰ ਦੇ ਹਾਲਾਤ ਗੰਭੀਰ ਬਣੇ ਹੋਏ ਹਨ। ਪਿੰਡ ਦੇ ਪਾਣੀ 'ਚ ਸਿਸਵਾਂ ਨਦੀ ਤੋਂ ਆਉਣ ਵਾਲਾ ਗੰਦਲਾ ਪਾਣੀ ਮਿਕਸ ਹੋ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਬੀਮਾਰੀਆਂ ਨੇ ਆਪਣੀ ਲਪੇਟ 'ਚ ਲਿਆ ਹੋਇਆ ਹੈ। ਇਸ ਤੋਂ ਦੁਖ਼ੀ ਹੋਏ ਲੋਕਾਂ ਨੇ ਪ੍ਰਸ਼ਾਸਨ ਅਤੇ ਅਧਿਕਾਰੀਆਂ ਨੂੰ ਵੱਡੀ ਚਿਤਾਵਨੀ ਦਿੱਤੀ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਗਰਾਊਂਡ ਵਾਟਰ 'ਚ ਸਿਸਵਾਂ ਨਦੀ ਦਾ ਦੂਸ਼ਿਤ ਪਾਣੀ ਮਿਕਸ ਹੋ ਕੇ ਟੂਟੀਆਂ ਰਾਹੀਂ ਲੋਕਾਂ ਦੇ ਘਰਾਂ 'ਚ ਆ ਰਿਹਾ ਹੈ।
ਇਸ ਕਾਰਨ ਲੋਕ ਗੰਭੀਰ ਬੀਮਾਰੀਆਂ ਦੀ ਲਪੇਟ 'ਚ ਆ ਰਹੇ ਹਨ ਅਤੇ ਪਿੰਡ ਦੇ ਹਾਲਾਤ ਮਾੜੇ ਬਣੇ ਹੋਏ ਹਨ। ਪੂਰਾ ਪਿੰਡ ਇਸ ਸਮੱਸਿਆਂ ਨੂੰ ਬੇਹੱਦ ਦੁਖੀ ਹੈ ਅਤੇ ਉਨ੍ਹਾਂ ਦੀ ਕਿਤੇ ਵੀ ਸੁਣਵਾਈ ਨਹੀਂ ਹੋ ਰਹੀ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਅਤੇ ਅਧਿਕਾਰੀਆਂ ਨੂੰ ਇਸ ਮਾਮਲੇ ਨੂੰ ਸੁਲਝਾਉਣ ਦੀ ਅਪੀਲ ਕੀਤੀ ਹੈ। ਨਾਲ ਹੀ ਪਿੰਡ ਵਾਲਿਆਂ ਨੇ ਪ੍ਰਸ਼ਾਸਨ ਨੂੰ ਵੱਡੀ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਉਨ੍ਹਾਂ ਦੀ ਮੁਸੀਬਤ ਦਾ ਹੱਲ ਜਲਦੀ ਨਹੀਂ ਕੱਢਿਆ ਗਿਆ ਤਾਂ ਫਿਰ ਪ੍ਰਸ਼ਾਸਨ ਖ਼ਿਲਾਫ਼ ਵੱਡਾ ਧਰਨਾ-ਪ੍ਰਦਰਸ਼ਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਆਧਾਰ ਕਾਰਡ ਵਾਲੀਆਂ ਬੱਸਾਂ ਦੇ ਸਫ਼ਰ ਨੂੰ ਲੈ ਕੇ ਰਾਹਤ ਭਰੀ ਖ਼ਬਰ, ਹੁਣ 19 ਨਵੰਬਰ ਨੂੰ...
ਪਿੰਡ ਵਾਸੀਆਂ ਨੇ ਕਿਹਾ ਕਿ ਕੁਦਰਤ ਨਾਲ ਖਿਲਵਾੜ ਨਾ ਕੀਤਾ ਜਾਵੇ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੂੰ ਕਿੰਨੀ ਵਾਰ ਉਨ੍ਹਾਂ ਵਲੋਂ ਬੇਨਤੀ ਕੀਤੀ ਗਈ ਹੈ ਕਿ ਉਨ੍ਹਾਂ ਦੀ ਇਸ ਸਮੱਸਿਆ ਦਾ ਹੱਲ ਕੀਤਾ ਜਾਵੇਗਾ ਪਰ ਸਮੱਸਿਆ ਜਿਉਂ ਦੀ ਤਿਉਂ ਖੜ੍ਹੀ ਹੈ, ਇਸ ਲਈ ਜੇਕਰ ਅਜੇ ਵੀ ਇਸ ਸਮੱਸਿਆ ਦਾ ਹੱਲ ਨਹੀਂ ਹੋਇਆ ਤਾਂ ਫਿਰ ਪਿੰਡ ਵਾਸੀ ਪ੍ਰਸ਼ਾਸਨ ਖ਼ਿਲਾਫ਼ ਵੱਡਾ ਐਕਸ਼ਨ ਲੈਣ ਲਈ ਮਜਬੂਰ ਹੋਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
