ਗੰਨੇ ਦੀ ਅਦਾਇਗੀ ਨਾ ਹੋਣ ’ਤੇ ਕਿਸਾਨਾਂ ਖੰਡ ਮਿੱਲ ਦੀ ਮੈਨੇਜਮੈਂਟ ਖਿਲਾਫ ਕੀਤੀ ਨਾਅਰੇਬਾਜ਼ੀ
Tuesday, Aug 21, 2018 - 01:21 AM (IST)
ਧੂਰੀ, (ਜੈਨ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਧੂਰੀ ਅਤੇ ਭਵਾਨੀਗਡ਼੍ਹ ਵੱਲੋਂ ਪ੍ਰਧਾਨ ਸ਼ਿਆਮ ਦਾਸ ਕਾਂਝਲੀ ਅਤੇ ਮਨਜੀਤ ਸਿੰਘ ਘਰਾਚੋਂ ਦੀ ਅਗਵਾਈ ਹੇਠ ਭਗਵਾਨਪੁਰਾ ਖੰਡ ਮਿੱਲ ਵੱਲੋਂ ਕਿਸਾਨਾਂ ਨੂੰ ਗੰਨੇ ਦੀ ਅਦਾਇਗੀ ਨਾ ਕਰਨ ਦੇ ਰੋਸ ਵਜੋਂ ਖੰਡ ਮਿੱਲ ਦੇ ਗੇਟ ਅੱਗੇ ਧਰਨਾ ਲਾਇਆ ਗਿਆ। ਇਸ ਮੌਕੇ ਕਿਸਾਨਾਂ ਵੱਲੋਂ ਖੰਡ ਮਿੱਲ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ। ®ਧਰਨੇ ਦੌਰਾਨ ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਖੰਡ ਮਿੱਲ ਵੱਲੋਂ 15 ਮਾਰਚ ਤੋਂ ਬਾਅਦ ਕਿਸਾਨਾਂ ਨੂੰ ਗੰਨੇ ਦੀ ਰਕਮ ਦੀ ਅਦਾਇਗੀ ਨਹੀਂ ਕੀਤੀ ਗਈ ਅਤੇ ਕਿਸਾਨ ਰੋਜ਼ਾਨਾ ਖੱਜਲ-ਖੁਆਰ ਹੋ ਕੇ ਘਰਾਂ ਨੂੰ ਪਰਤ ਰਹੇ ਹਨ। ਇਨ੍ਹਾਂ ਆਗੂਆਂ ਨੇ ਮਿੱਲ ਮੈਨੇਜਮੈਂਟ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਫ਼ੌਰੀ ਗੰਨੇ ਦੀ ਅਦਾਇਗੀ ਨਾ ਕੀਤੀ ਗਈ ਤਾਂ ਉਹ ਸੰਘਰਸ਼ ਤੇਜ਼ ਕਰਨ ਤੋਂ ਵੀ ਗੁਰੇਜ਼ ਨਹੀਂ ਕਰਨਗੇ। ਇਸ ਮੌਕੇ ਜਗਤਾਰ ਸਿੰਘ ਕਾਲਾਝਾਡ਼, ਕਿਰਪਾਲ ਸਿੰਘ ਧੂਰੀ, ਹਰਬੰਸ ਸਿੰਘ ਲੱਡਾ, ਸੁਖਜਿੰਦਰ ਸਿੰਘ ਕਾਂਝਲੀ, ਰਾਮ ਸਿੰਘ ਕੱਕਡ਼ਵਾਲ, ਹਰਜਿੰਦਰ ਸਿੰਘ, ਲਾਭ ਸਿੰਘ ਅਤੇ ਰਘਵੀਰ ਸਿੰਘ ਘਰਾਚੋਂ ਆਦਿ ਵੀ ਮੌਜੂਦ ਸਨ।
