ਬੇਘਰੇ ਮਜ਼ਦੂਰ ਯੂਨੀਅਨ ਨੇ ਕੀਤੀ ਨਾਅਰੇਬਾਜ਼ੀ
Tuesday, Jun 13, 2017 - 02:54 AM (IST)
ਬਟਾਲਾ, (ਸੈਂਡੀ)— ਅੱਜ ਸਟੇਟ ਗਰੀਬ ਮਜ਼ਦੂਰ ਵੈੱਲਫੇਅਰ ਯੂਨੀਅਨ ਦੀ ਰੋਸ ਰੈਲੀ ਵੀਰ ਹਕੀਕਤ ਰਾਏ ਦੀ ਸਮਾਧ ਵਿਖੇ ਪ੍ਰਧਾਨ ਹਰਜਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਯੂਨੀਅਨ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ, ਜਿਸ ਵਿਚ ਪੰਜਾਬ ਵਾਈਸ ਪ੍ਰਧਾਨ ਮੰਗਲ ਸਿੰਘ ਅਤੇ ਪੰਜਾਬ ਦੇ ਜਨਰਲ ਸੈਕਟਰੀ ਅਜੇ ਮਹਾਜਨ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ।
ਇਸ ਦੌਰਾਨ ਬੇਘਰੇ ਮਜ਼ਦੂਰ ਯੂਨੀਅਨ ਨੇ ਕਿਹਾ ਕਿ ਲੰਬੇ ਸਮੇਂ ਤੋਂ ਸਾਡੀਆਂ ਮੰਗਾਂ ਲਟਕਦੀਆਂ ਆ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਅਤੇ ਮੌਜੂਦਾ ਪੰਜਾਬ ਸਰਕਾਰ ਨੇ ਸ਼ਹਿਰੀ ਗਰੀਬ ਲੋਕਾਂ ਲਈ 18.57 ਲੱਖ ਮਕਾਨਾਂ ਵਾਸਤੇ 1 ਲੱਖ ਕਰੋੜ ਮਨਜ਼ੂਰ ਕੀਤੇ ਹਨ। ਅਸੀਂ ਗਰੀਬ ਬੇਘਰੇ ਕਿਰਾਏਦਾਰ ਸਰਕਾਰ ਤੋਂ ਬੇਨਤੀ ਕਰਦੇ ਹਾਂ ਕਿ ਇਹ ਮਕਾਨ ਸਾਨੂੰ ਕਦੋਂ ਅਤੇ ਕਿੱਥੇ ਮਿਲਣਗੇ।
ਅਸੀਂ ਸਰਕਾਰ ਤੋਂ ਮੁਫ਼ਤ ਵਿਚ ਮਕਾਨ ਨਹੀਂ ਮੰਗਦੇ, ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸਾਨੂੰ ਆਸਾਨ ਕਿਸ਼ਤਾਂ ਵਿਚ ਕਾਲੋਨੀਆਂ ਬਣਾ ਕੇ ਦਿੱਤੀਆਂ ਜਾਣ ਤਾਂ ਜੋ ਅਸੀਂ ਕਿਰਾਏ ਦੇ ਮਕਾਨਾਂ ਵਿਚ ਦਰ-ਦਰ ਦੀਆਂ ਠੋਕਰਾਂ ਨਾ ਖਾਈਏ ਅਤੇ ਸਾਡੇ ਪਰਿਵਾਰਾਂ ਦਾ ਪਾਲਣ-ਪੋਸ਼ਣ ਸਹੀ ਢੰਗ ਨਾਲ ਹੋ ਸਕੇ। ਇਸ ਮੌਕੇ ਹਰਪਾਲ ਸਿੰਘ, ਬਲਬੀਰ ਕੌਰ, ਬਲਵਿੰਦਰ ਕੌਰ, ਕੁਲਵੰਤ ਕੌਰ, ਗੁਰਦੇਵ ਸਿੰਘ, ਗੁਰਜੀਤ ਕੌਰ, ਮਨਜੀਤ ਕੌਰ, ਸੁਖਜਿੰਦਰ ਕੌਰ, ਬੀਰੋ, ਸੁਖਵਿੰਦਰ ਸਿੰਘ, ਸੁਖਬੀਰ ਸਿੰਘ, ਬੀਬੀ ਬਚਨ ਕੌਰ ਆਦਿ ਮੌਜੂਦ ਸਨ।
