ਜਿਸ ਢਿੱਡੋਂ ਜਨਮ ਲਿਆ, ਉਸੇ ਬਜ਼ੁਰਗ ਮਾਂ ਦੇ ਢਿੱਡ 'ਚ ਵਾਰ-ਵਾਰ ਮਾਰੇ ਚਾਕੂ, ਬੇਰਹਿਮੀ ਨਾਲ ਕੀਤਾ ਕਤਲ
Wednesday, Oct 25, 2023 - 04:34 PM (IST)
ਖੰਨਾ (ਵਿਪਨ) : ਖੰਨਾ 'ਚ ਜਾਇਦਾਦ ਦੇ ਝਗੜੇ ਕਾਰਨ ਇਕ ਕਲਯੁਗੀ ਪੁੱਤ ਨੇ ਆਪਣੀ ਮਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਬਜ਼ੁਰਗ ਮਾਂ ਦੇ ਢਿੱਡ 'ਚ ਇੱਕ ਤੋਂ ਬਾਅਦ ਇੱਕ ਚਾਕੂ ਨਾਲ ਕਈ ਵਾਰ ਕੀਤੇ ਗਏ। ਇਸ ਕਾਰਨ ਬਜ਼ੁਰਗ ਮਾਂ ਜ਼ਖਮਾਂ ਦੀ ਤਾਬ ਨਾ ਸਹਾਰਦਿਆਂ ਦਮ ਤੋੜ ਗਈ। ਇੰਨਾ ਹੀ ਨਹੀਂ ਕਾਤਲ ਨੇ ਆਪਣੇ ਭਰਾ 'ਤੇ ਵੀ ਜਾਨਲੇਵਾ ਹਮਲਾ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਬਲਜੀਤ ਕੌਰ (77) ਵਜੋਂ ਹੋਈ। ਮ੍ਰਿਤਕਾ ਬਲਜੀਤ ਕੌਰ ਦੇ ਪੁੱਤਰ ਜੰਗ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਆਪਣੇ ਹੀ ਪਿੰਡ 'ਚ ਕੀਰਤ ਵੈਸ਼ਨੋ ਢਾਬੇ ’ਤੇ ਕੰਮ ਕਰ ਰਿਹਾ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਏਅਰਪੋਰਟ ਅਥਾਰਟੀ ਵੱਲੋਂ ਸਰਦੀਆਂ ਦਾ ਸ਼ਡਿਊਲ ਜਾਰੀ, ਸ਼ੁਰੂ ਹੋਈਆਂ ਨਵੀਆਂ ਉਡਾਣਾਂ
ਉਹ ਆਪਣੀ ਮਾਂ ਨਾਲ ਢਾਬੇ 'ਤੇ ਮੌਜੂਦ ਸੀ ਅਤੇ ਇਸੇ ਦੌਰਾਨ ਉਸਦਾ ਭਰਾ ਪਰਮਿੰਦਰ ਸਿੰਘ ਆ ਗਿਆ। ਉਸ ਨੇ ਆ ਕੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਪਰਮਿੰਦਰ ਨੇ ਢਾਬੇ ਦੀ ਬਿਜਲੀ ਬੰਦ ਕਰ ਦਿੱਤੀ। ਜਦੋਂ ਉਸਨੇ ਇਸ ਦਾ ਵਿਰੋਧ ਕੀਤਾ ਤਾਂ ਪਰਮਿੰਦਰ ਨੇ ਧੱਕਾ-ਮੁੱਕੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਜਦੋਂ ਉਸਦੀ ਮਾਂ ਨੇ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਤਾਂ ਗੁੱਸੇ 'ਚ ਆਏ ਪਰਮਿੰਦਰ ਸਿੰਘ ਨੇ ਮਾਂ ਦੇ ਢਿੱਡ 'ਚ ਚਾਕੂ ਨਾਲ ਕਈ ਹਮਲੇ ਕਰਕੇ ਜ਼ਖਮੀ ਕਰ ਦਿੱਤਾ।
ਇਹ ਵੀ ਪੜ੍ਹੋ : ਮੋਹਾਲੀ ਦੇ 2 ਵੱਡੇ ਹਸਪਤਾਲਾਂ ਨੂੰ ਝਟਕਾ, ਕੀਤੀ ਗਈ ਵੱਡੀ ਕਾਰਵਾਈ, ਪੜ੍ਹੋ ਕੀ ਹੈ ਪੂਰਾ ਮਾਮਲਾ
ਜਦੋਂ ਜੰਗ ਸਿੰਘ ਨੇ ਆਪਣਾ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ 'ਤੇ ਵੀ ਕਈ ਵਾਰ ਹਮਲਾ ਕੀਤਾ ਗਿਆ। ਹਮਲੇ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਜਖ਼ਮੀ ਮਾਂ ਅਤੇ ਜੰਗ ਸਿੰਘ ਨੂੰ ਸਰਕਾਰੀ ਹਸਪਤਾਲ ਖੰਨਾ ਦਾਖ਼ਲ ਕਰਾਇਆ ਗਿਆ। ਬਲਜੀਤ ਕੌਰ ਦੀ ਹਾਲਤ ਨਾਜ਼ੁਕ ਸੀ, ਜਿਸ ਕਰਕੇ ਉਸ ਨੂੰ ਚੰਡੀਗੜ੍ਹ ਰੈਫ਼ਰ ਕੀਤਾ ਗਿਆ। ਉੱਥੇ ਬਲਜੀਤ ਕੌਰ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਇਸ ਸਬੰਧੀ ਡੀ. ਐੱਸ. ਪੀ. ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਹਮਲੇ 'ਚ ਜ਼ਖ਼ਮੀ ਹੋਏ ਜੰਗ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਪਰਮਿੰਦਰ ਸਿੰਘ ਖ਼ਿਲਾਫ਼ ਕਤਲ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ। ਕਤਲ ਅਤੇ ਇਰਾਦਾ ਕਤਲ ਦੀਆਂ ਦੋਵੇਂ ਧਾਰਾਵਾਂ ਲਗਾਈਆਂ ਗਈਆਂ ਹਨ। ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8