ਨਕੋਦਰ ’ਚ ਰੂਹ ਕੰਬਾਊ ਵਾਰਦਾਤ, ਕੈਨੇਡਾ ਤੋਂ ਆਏ ਪੁੱਤ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਪਿਓ

Tuesday, Aug 29, 2023 - 06:27 PM (IST)

ਨਕੋਦਰ ’ਚ ਰੂਹ ਕੰਬਾਊ ਵਾਰਦਾਤ, ਕੈਨੇਡਾ ਤੋਂ ਆਏ ਪੁੱਤ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਪਿਓ

ਨਕੋਦਰ (ਪਾਲੀ) : ਨਕੋਦਰ ਦੀ ਪੁਰੇਵਾਲ ਕਲੋਨੀ ਵਿਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਕੈਨੇਡਾ ਤੋਂ ਆਏ ਪੁੱਤ ਨੇ ਆਪਣੇ ਬਜ਼ੁਰਗ ਪਿਤਾ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢ ਦਿੱਤਾ। ਗੰਭੀਰ ਜ਼ਖਮੀ ਹਾਲਤ ਵਿਚ ਬਜ਼ੁਰਗ ਨੂੰ ਲੁਧਿਆਣ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਬਹੁਤ ਗੰਭੀਰ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਿਟੀ ਥਾਣਾ ਮੁਖੀ ਇੰਸਪੈਕਟਰ ਬਲਜੀਤ ਸਿੰਘ, ਏ. ਐੱਸ. ਆਈ ਕੁਲਵਿੰਦਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜ਼ਖਮੀ ਬਜ਼ੁਰਗ ਦੀ ਪਛਾਣ ਹਰਜੀਤ ਸਿੰਘ ਵਾਸੀ ਪੁਰੇਵਾਲ ਕਲੋਨੀ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਪਿਆਰ ਪ੍ਰਵਾਨ ਨਾ ਚੜ੍ਹਦਾ ਦੇਖ ਚਾਰ ਭੈਣਾਂ ਦੇ ਇਕਲੌਤੇ ਭਰਾ ਨੇ ਔਰਤ ਸਮੇਤ ਸਰੋਵਰ ’ਚ ਮਾਰੀ ਛਾਲ

ਮੁਹੱਲਾ ਵਾਸੀਆਂ ਨੇ ਦੱਸਿਆ ਕਿ ਬਜ਼ੁਰਗ ਹਰਜੀਤ ਸਿੰਘ ਆਪਣੀ ਪਤਨੀ ਨਾਲ ਰਹਿੰਦਾ ਹੈ। ਉਸ ਦਾ ਪੁੱਤਰ ਜੋ 2-3 ਮਹੀਨੇ ਪਹਿਲਾਂ ਹੀ ਕੈਨੇਡਾ ਤੋਂ ਵਾਪਸ ਆਇਆ ਸੀ। ਬਜ਼ੁਰਗ ਦੀ ਪਤਨੀ ਅੱਜ ਸਵੇਰੇ ਆਪਣੇ ਰਿਸ਼ਤੇਦਾਰੀ ਵਿਚ ਗਈ ਹੋਈ ਸੀ। ਘਰ ਵਿਚ ਪਿਉ-ਪੁੱਤ ਇਕੱਲੇ ਸਨ। ਬਜ਼ੁਰਗ ਪਿਛਲੇ ਕੁਝ ਸਮੇਂ ਤੋਂ ਕਾਫੀ ਬਿਮਾਰ ਸੀ। ਸਿਟੀ ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮ ਹਮਲਾ ਕਰਨ ਉਪਰੰਤ ਘਰੋਂ ਫਰਾਰ ਹੋ ਗਿਆ, ਜਿਸ ਨੂੰ ਫੜਨ ਲਈ ਪੁਲਸ ਪਾਰਟੀਆ ਵੱਖ-ਵੱਖ ਥਾਂਵਾਂ ’ਤੇ ਲੱਗੇ ਸੀ. ਸੀ. ਟੀ. ਵੀ ਕੈਮਰਿਆਂ ਦੀ ਫੁਟੇਜ ਖੰਘਾਲ ਰਹੀਆਂ ਹਨ। ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

ਇਹ ਵੀ ਪੜ੍ਹੋ : ਸੂਬੇ ਦੇ ਸਕੂਲਾਂ ਨੂੰ ਲੈ ਕੇ ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਵਿਜ਼ਟਿੰਗ ਫੈਕਲਟੀ ਨੂੰ ਪ੍ਰਵਾਨਗੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News