ਪੰਜਾਬ ''ਚ ਖ਼ੌਫਨਾਕ ਵਾਰਦਾਤ, ਕੁੱਖੋਂ ਜੰਮਣ ਵਾਲੀ ਮਾਂ ਦਾ ਨਲਕੇ ਦੀ ਹੱਥੀ ਮਾਰ-ਮਾਰ ਕਤਲ

Monday, Jun 10, 2024 - 06:45 PM (IST)

ਪੰਜਾਬ ''ਚ ਖ਼ੌਫਨਾਕ ਵਾਰਦਾਤ, ਕੁੱਖੋਂ ਜੰਮਣ ਵਾਲੀ ਮਾਂ ਦਾ ਨਲਕੇ ਦੀ ਹੱਥੀ ਮਾਰ-ਮਾਰ ਕਤਲ

ਫਰੀਦਕੋਟ (ਜਗਤਾਰ) : ਫਰੀਦਕੋਟ ਦੇ ਭੋਲੂਵਾਲਾ ਰੋਡ ਦੀ ਇਕ ਦਿਲ ਕੰਬਾਅ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਰਹਿੰਦੇ ਇੱਕ ਪ੍ਰਵਾਸੀ ਪਰਿਵਾਰ ਦੇ ਇਕ ਨਾਬਾਲਗ ਲੜਕੇ ਵੱਲੋਂ ਘਰ ਵਿਚ ਹੋਏ ਮਾਮੂਲੀ ਝਗੜੇ ਤੋਂ ਬਾਅਦ ਆਪਣੀ ਮਾਂ ਦਾ ਨਲਕੇ ਦੀ ਹੱਥੀ ਨਾਲ ਕਈ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀ ਐੱਸ. ਐੱਚ. ਓ. ਮਲਕੀਤ ਸਿੰਘ ਨੇ ਦੱਸਿਆ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਭੋਲੂਵਾਲਾ ਰੋਡ 'ਤੇ ਇਕ ਔਰਤ ਦਾ ਕਤਲ ਹੋਇਆ ਹੈ ਅਤੇ ਜਦੋਂ ਉਹ ਮੌਕੇ 'ਤੇ ਪੁੱਜੇ ਤਾਂ ਜਾਣਕਾਰੀ ਸਾਹਮਣੇ ਆਈ ਕਿ ਇਹ ਇਕ ਪਰਵਾਸੀ ਪਰਿਵਾਰ ਹੈ ਜਿਸਦੇ ਨਾਬਾਲਗ ਲੜਕੇ ਵੱਲੋਂ ਆਪਣੀ ਮਾਂ ਨਾਲ ਹੋਏ ਮਾਮੂਲੀ ਝਗੜੇ ਤੋਂ ਬਾਅਦ ਗੁੱਸੇ 'ਚ ਆ ਕੇ ਲੋਹੇ ਦੀ ਹੱਥੀ ਨਾਲ ਕਈ ਵਾਰ ਕਰਕੇ ਆਪਣੀ ਮਾਂ ਦਾ ਕਤਲ ਕੀਤਾ ਹੈ। 

ਇਹ ਵੀ ਪੜ੍ਹੋ : ਮੋਗਾ 'ਚ ਪੁੱਤ ਵਲੋਂ ਮਾਂ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਨਵਾਂ ਮੋੜ

ਉਨ੍ਹਾਂ ਦੱਸਿਆ ਕਿ ਮਹਿਲਾ ਸੁਨੀਤਾ ਦੇਵੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੈਡੀਕਲ ਹਸਪਤਾਲ ਭੇਜਿਆ ਗਿਆ ਹੈ ਅਤੇ ਮ੍ਰਿਤਕਾ ਦੇ ਰਿਸ਼ਤੇਦਾਰਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਫਿਲਹਾਲ ਪੁਲਸ ਇਸ ਕਤਲ ਕਾਂਡ ਵਿਚ ਅਜੇ ਤਕ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ, ਜਿਸ ਦੀ ਗ੍ਰਿਫਤਾਰੀ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਛੁੱਟੀਆਂ ਦੌਰਾਨ ਸਮਰਾਲਾ ਦੇ ਸਮਾਰਟ ਸਕੂਲ 'ਚ ਵੱਡੀ ਘਟਨਾ, ਮੰਜ਼ਰ ਦੇਖ ਹੈਰਾਨ ਰਹਿ ਗਏ ਸਾਰੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News