ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਦੇ ਇਕਲੌਤੇ ਪੁੱਤਰ ਦਾ ਦਿਹਾਂਤ
Friday, Oct 17, 2025 - 11:25 AM (IST)

ਜਲੰਧਰ (ਮਜ਼ਹਰ)- ਪੰਜਾਬ ਦੇ ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਦੇ ਇਕਲੌਤੇ ਪੁੱਤਰ ਦਾ ਅਚਾਨਕ ਦਿਹਾਤ ਹੋਣ ਦੀ ਖ਼ਬਰ ਮਿਲੀ ਹੈ। ਮਲੇਰਕੋਟਲਾ ਹਾਊਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਅਤੇ ਸਾਬਕਾ ਕਾਂਗਰਸ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਦੇ ਇਕਲੌਤੇ ਪੁੱਤਰ ਅਕੀਲ ਅਖ਼ਤਰ ਦਾ ਅਚਾਨਕ ਦਿਹਾਂਤ ਹੋ ਗਿਆ ਹੈ।
ਇਹ ਵੀ ਪੜ੍ਹੋ:ਜਲੰਧਰ 'ਚ ਵਾਪਰਿਆ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੀ ਮੌਤ, ਦੂਰ ਤੱਕ ਘੜੀਸਦੀ ਲੈ ਗਈ ਥਾਰ ਗੱਡੀ
ਉਨ੍ਹਾਂ ਦੇ ਜਨਾਜੇ ਦੀ ਨਮਾਜ਼ ਅੱਜ ਸ਼ਾਮ 4:30 ਵਜੇ ਅਸਰ ਦੀ ਨਮਾਜ਼ ਤੋਂ ਬਾਅਦ ਉਨ੍ਹਾਂ ਦੇ ਜੱਦੀ ਪਿੰਡ ਹਰਦਾ ਖੇੜੀ (ਸਹਾਰਨਪੁਰ, ਉੱਤਰ ਪ੍ਰਦੇਸ਼) ਵਿੱਚ ਹੋਵੇਗੀ। ਜ਼ਿਕਰਯੋਗ ਹੈ ਕਿ ਸਾਬਕਾ ਡੀ. ਜੀ. ਪੀ. ਦੀ ਨੂੰਹ, ਜ਼ੈਨਬ ਅਖ਼ਤਰ ਪੰਜਾਬ ਵਕਫ਼ ਬੋਰਡ ਦੀ ਮੈਂਬਰ ਰਹਿ ਚੁੱਕੀ ਹੈ ਅਤੇ ਰਾਜਨੀਤੀ ਵਿੱਚ ਬਹੁਤ ਸਰਗਰਮ ਹੈ। ਉਨ੍ਹਾਂ ਦੇ ਪਤੀ ਦਾ ਅਚਾਨਕ ਦਿਹਾਂਤ ਹੋਣ ਮਗਰੋਂ ਸੋਗ ਦੀ ਲਹਿਰ ਫੈਲ ਗਈ ਹੈ।
ਇਹ ਵੀ ਪੜ੍ਹੋ: ਦੀਵਾਲੀ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇਕ ਹੋਰ ਵਾਅਦਾ ਕੀਤਾ ਪੂਰਾ, ਇਨ੍ਹਾਂ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8