ਨੌਜਵਾਨ ਪੋਤੇ ਦਾ ਹੋਇਆ ਸੀ ਕਤਲ, ਦੁੱਖ ਨਾ ਸਹਾਰਦੇ ਹੋਏ ਦਾਦੇ ਨੇ ਵੀ ਤੋੜਿਆ ਦਮ

06/26/2023 12:34:05 PM

ਤਰਨਤਾਰਨ (ਰਮਨ)- ਥਾਣਾ ਸਰਹਾਲੀ ਅਧੀਨ ਆਉਂਦੇ ਪਿੰਡ ਢੋਟੀਆਂ ਨਜ਼ਦੀਕ ਲਾਪਤਾ ਨੌਜਵਾਨ ਦੀ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਦੀ ਲਾਸ਼  ਇਕ ਟਿਊਬਵੈੱਲ ਦੇ ਕਮਰੇ ਅੰਦਰੋਂ ਲਾਸ਼ ਬਰਾਮਦ ਹੋਈ ਸੀ।  ਜ਼ਿਕਰਯੋਗ ਹੈ ਕਿ ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਮ੍ਰਿਤਕ ਦੇ ਦਾਦੇ ਵੱਲੋਂ ਜ਼ਹਿਰੀਲੀ ਦਵਾਈ ਪੀ ਲਈ , ਜਿਸ ਨੂੰ ਗੰਭੀਰ ਹਾਲਤ ’ਚ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਪੋਤੇ ਦਾ ਦੁੱਖ ਨਾ ਸਹਾਰਦੇ ਹੋਏ ਦਾਦੇ ਨੇ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਜਾਣਕਾਰੀ ਅਨੁਸਾਰ ਦਵਿੰਦਰ ਸਿੰਘ (19) ਪੁੱਤਰ ਸਵਰਗੀ ਦਿਲਬਾਗ ਸਿੰਘ ਵਾਸੀ ਪਿੰਡ ਵੇਈਂਪੁਈ, ਜੋ ਬੀਤੇ ਸ਼ੁੱਕਰਵਾਰ ਦੁਪਹਿਰ 11 ਵਜੇ ਆਪਣੀ ਬੀਮਾਰ ਮਾਂ ਹਰਜਿੰਦਰ ਕੌਰ ਦੀ ਦਵਾਈ ਲੈਣ ਲਈ ਫਤਿਆਬਾਦ ਨੂੰ ਮੋਟਰਸਾਈਕਲ ਰਾਹੀਂ ਰਵਾਨਾ ਹੋਇਆ। ਜਦੋਂ ਦਵਿੰਦਰ ਸਿੰਘ ਘਰ ਵਾਪਸ ਨਾ ਪਰਤਿਆ ਤਾਂ ਮਾਂ ਹਰਜਿੰਦਰ ਕੌਰ ਅਤੇ ਦਾਦਾ ਲਖਬੀਰ ਸਿੰਘ ਵੱਲੋਂ ਉਸ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਗਈ।

ਇਹ ਵੀ ਪੜ੍ਹੋ- ਮਾਂ ਦੀ ਦਵਾਈ ਲੈਣ ਗਏ ਨੌਜਵਾਨ ਪੁੱਤਰ ਦਾ ਬੇਰਹਿਮੀ ਨਾਲ ਕਤਲ, ਟਿਊਬਵੈੱਲ ਦੇ ਕਮਰੇ ਅੰਦਰੋਂ ਮਿਲੀ ਲਾਸ਼

ਜਦੋਂ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਕਿ ਦਵਿੰਦਰ ਸਿੰਘ ਸਬੰਧਤ ਡਾਕਟਰ ਤੋਂ ਦਵਾਈ ਲੈਣ ਨਹੀਂ ਪੁੱਜਾ ਤਾਂ ਉਨ੍ਹਾਂ ਵੱਲੋਂ ਦੇਰ ਰਾਤ ਥਾਣਾ ਸਰਹਾਲੀ ਵਿਖੇ ਗੁੰਮਸ਼ੁਦਗੀ ਸਬੰਧੀ ਰਿਪੋਰਟ ਦਰਜ ਕਰਵਾ ਦਿੱਤੀ ਗਈ। ਸ਼ਨੀਵਾਰ ਸਵੇਰੇ ਪਰਿਵਾਰ ਨੂੰ ਸੂਚਨਾ ਮਿਲਦੀ ਹੈ ਕਿ ਦਵਿੰਦਰ ਸਿੰਘ ਦੀ ਲਾਸ਼ ਪਿੰਡ ਢੋਟੀਆਂ ਨਜ਼ਦੀਕ ਨਹਿਰ ਕੰਡੇ ਇਕ ਟਿਊਬਵੈੱਲ ਵਾਲੇ ਕਮਰੇ ਅੰਦਰੋਂ ਪ੍ਰਾਪਤ ਹੋਈ ਹੈ ਤਾਂ ਪਰਿਵਾਰ ਦੇ ਹੋਸ਼ ਉੱਡ ਗਏ। ਮ੍ਰਿਤਕ ਦਵਿੰਦਰ ਸਿੰਘ ਦੇ ਸਰੀਰ 'ਤੇ ਕਾਫ਼ੀ ਗੁੱਝੀਆਂ ਸੱਟਾਂ ਵੱਜਣ ਦੇ ਨਿਸ਼ਾਨ ਨਜ਼ਰ ਆ ਰਹੇ ਸਨ। 

ਇਹ ਵੀ ਪੜ੍ਹੋ- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ 'ਚ ਸਿੱਖਾਂ ਦੇ ਕਤਲ ਨੂੰ ਲੈ ਕੇ ਪ੍ਰਗਟਾਈ ਚਿੰਤਾ

ਇਸ ਕਤਲ ਦੀ ਖ਼ਬਰ ਸੁਣਨ ਤੋਂ ਬਾਅਦ ਮ੍ਰਿਤਕ ਦੇ ਦਾਦਾ ਲਖਵੀਰ ਸਿੰਘ ਵੱਲੋਂ ਜ਼ਹਿਰੀਲੀ ਦਵਾਈ ਪੀ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਲਖਬੀਰ ਸਿੰਘ ਦੀ ਹਾਲਤ ਇੰਨੀ ਗੰਭੀਰ ਸੀ ਕਿ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਸਬੰਧੀ ਇਨਸਾਫ਼ ਲੈਣ ਲਈ ਪਰਿਵਾਰਿਕ ਮੈਂਬਰਾਂ ਵੱਲੋਂ ਅੱਜ ਸੋਮਵਾਰ ਸਵੇਰੇ ਸੜਕ 'ਤੇ ਧਰਨਾ ਲਗਾਉਂਦੇ ਹੋਏ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਪੱਟੀ ਸਤਨਾਮ ਸਿੰਘ ਨੇ ਦੱਸਿਆ ਕਿ ਜਲਦੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

Shivani Bassan

This news is Content Editor Shivani Bassan