ਭਾਰਤ-ਪਾਕਿ ਸਰਹੱਦ ’ਤੇ ਮੁੜ ਡਰੋਨ ਦੀ ਹਲਚਲ, BSF ਨੇ ਕੀਤੀ ਫਾਈਰਿੰਗ
Friday, Apr 29, 2022 - 12:27 PM (IST)
ਖੇਮਕਰਨ (ਸੋਨੀਆ) : ਭਾਰਤ ਪਾਕਿਸਤਾਨ ਦੀ ਸਰਹੱਦ ’ਤੇ ਬੀਤੀ ਰਾਤ ਲਗਭਗ 12.15 ਵਜੇ ਬੀ.ਐੱਸ.ਐੱਫ. ਦੀ ਬਟਾਲੀਅਨ 71 ਕਰਮੀਆਂ ਨੇ ਭਾਰਤ ਤੋਂ ਪਾਕਿਸਤਾਨ ਵੱਲ ਜਾਣ ਵਾਲੀ ਭਾਰਤ-ਪਾਕਿ ਸੀਮਾ ’ਤੇ ਬੀ.ਪੀ. ਨੰਬਰ 135/16 ਬੀ.ਓ.ਪੀ. ਪੀਰ ਬਾਬਾ ਪੀ.ਐੱਸ. ਖਾਲੜਾ ਦੇ ਕੋਲ ਸ਼ੱਕੀ ਚੀਜ਼ ਉਡਣ ਦੀ ਆਵਾਜ਼ ਸੁਣੀ ਦਿੱਤੀ। ਇਸ ’ਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਸ ਸ਼ੱਕੀ ਵਸਤੂ ਵੱਲ 6 ਰਾਊਂਡ ਫਾਈਰ ਕੀਤੇ।
ਇਹ ਵੀ ਪੜ੍ਹੋ : ਤਲਾਬ ’ਚ ਨਹਾਉਣ ਗਏ ਬੱਚੇ ਦੀ ਪੜਦਾਦੀ ਦੇ ਭੋਗ ਵਾਲੇ ਦਿਨ ਹੋਈ ਮੌਤ
ਇਸ ਸੰਬੰਧ ’ਚ 71 ਬਟਾਲੀਅਨ ਬੀ.ਐੱਸ.ਐੱਫ. ਭਿੰਖੀਵਿੰਡ ਦੇ ਅਧਿਕਾਰੀਆਂ ਵਲੋਂ ਸਵੇਰੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ। ਤਲਾਸ਼ੀ ਅਭਿਆਨ ਦੌਰਾਨ ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਅਧਿਕਾਰੀਆਂ ਨੂੰ ਕਿਸੇ ਕਿਸਮ ਦੀ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। ਜ਼ਿਕਰਯੋਗ ਹੈ ਕਿ ਆਏ ਦਿਨ ਡਰੋਨ ਦੀਆਂ ਘਟਨਾਵਾਂ ਵੱਧਦੀਆਂ ਜਾ ਰਹੀਆਂ ਹਨ, ਜਿਸ ਦੇ ਚੱਲਦਿਆਂ ਭਾਰਤ ਸਰਕਾਰ ਨੂੰ ਇਸ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣਗੇ ਚਾਹੀਦੇ ਹਨ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਮੁੱਖ ਮੰਤਰੀ ’ਤੇ ਤਿੱਖਾ ਹਮਲਾ, ਕਿਹਾ-ਕੇਜਰੀਵਾਲ ਦਾ ਸੰਤਰੀ ਬਣ ਚੁੱਕਾ ਹੈ ਭਗਵੰਤ ਮਾਨ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ