ਰੂਪਨਗਰ: ਭਾਖ਼ੜਾ ਨਹਿਰ ’ਚ ਕਾਰ ਸੁੱਟਣ ਵਾਲੇ ਦੀ ਲਾਸ਼ ਤੇ ਕਾਰ ਬਰਾਮਦ, ਚਾਲਕ ਨੇ ਕੀਤੀ ਸੀ ਖ਼ੁਦਕੁਸ਼ੀ

Saturday, May 07, 2022 - 04:58 PM (IST)

ਰੂਪਨਗਰ: ਭਾਖ਼ੜਾ ਨਹਿਰ ’ਚ ਕਾਰ ਸੁੱਟਣ ਵਾਲੇ ਦੀ ਲਾਸ਼ ਤੇ ਕਾਰ ਬਰਾਮਦ, ਚਾਲਕ ਨੇ ਕੀਤੀ ਸੀ ਖ਼ੁਦਕੁਸ਼ੀ

ਰੂੂਪਨਗਰ (ਸੱਜਣ ਸੈਣੀ)— ਰੂਪਨਗਰ ਵਿਖੇ ਭਾਖ਼ੜਾ ਨਹਿਰ ’ਚ ਕਾਰ ਨੂੰ ਸੁੱਟਣ ਵਾਲੇ ਡਰਾਈਵਰ ਦੀ ਲਾਸ਼ ਨੂੰ ਗੋਤਾਖ਼ੋਰਾਂ ਵੱਲੋਂ ਕੱਢ ਲਿਆ ਗਿਆ ਹੈ। ਡੀ. ਐੱਸ. ਪੀ. ਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਮੋਹਾਲੀ ਵਾਸੀ ਗੁਰਦਿਆਨ ਸਿੰਘ ਵਾਸੀ ਦੇ ਰੂਪ ’ਚ ਹੋਈ ਹੈ। ਮ੍ਰਿਤਕ ਦੀ ਗੱਡੀ ’ਚੋਂ ਇਕ ਜ਼ਿਲ੍ਹਾ ਪ੍ਰੀਸ਼ਦ ਲਿਖੇ ਹੋਏ ਝੰਡੇ ਅਤੇ ਕਾਂਗਰਸ ਪਾਰਟੀ ਦੀਆਂ ਕੁਝ ਤਖ਼ਤੀਆਂ ਵੀ ਬਰਾਮਦ ਹੋਈਆਂ ਹਨ। ਪੁਲਸ ਨੇ ਲਾਸ਼ ਨੂੰ ਰੂਪਨਗਰ ਦੇ ਸਿਵਲ ਹਸਪਤਾਲ ’ਚ ਪਹੁੰਚਾ ਦਿੱਤਾ ਗਿਆ ਹੈ ਅਤੇ ਉਕਤ ਮਿ੍ਰਤਕ ਦੇ ਵਾਰਸਾਂ ਨੂੰ ਸੂਚਨਾ ਦੇ ਦਿੱਤੀ ਗਈ ਹੈ। 

ਇਹ ਵੀ ਪੜ੍ਹੋ: 'ਨਿੰਬੂ' ਨੇ ਮੁਸੀਬਤ 'ਚ ਪਾਇਆ ਕਪੂਰਥਲਾ ਜੇਲ੍ਹ ਦਾ ਸੁਪਰਡੈਂਟ, ਹੋਇਆ ਸਸਪੈਂਡ, ਜਾਣੋ ਪੂਰਾ ਮਾਮਲਾ

PunjabKesari

ਇਥੇ ਦੱਸਣਯੋਗ ਹੈ ਕਿ ਅੱਜ ਸਵੇਰੇ ਰੂਪਨਗਰ ਵਿਚ ਭਿਓਰਾ ਪੁੱਲ ਰੂਪਨਗਰ-ਚੰਡੀਗੜ੍ਹ ਮਾਰਗ ਦੇ ਹੇਠਾਂ ਤੋਂ ਲੰਘਦੀ ਭਾਖ਼ੜਾ ਨਹਿਰ ’ਚ ਇਕ ਕਾਰ ਚਾਲਕ ਨੇ ਕਾਰ ਸੁੱਟ ਦਿੱਤੀ ਸੀ। ਮੌਕੇ ’ਤੇ ਮੌਜੂਦ ਗੋਤਾਖ਼ੋਰਾਂ ਨੇ ਕਾਰ ਨਹਿਰ ’ਚ ਡਿੱਗਦੇ ਹੀ ਤੁਰੰਤ ਬਚਾਅ ਕਾਰਜ ਸ਼ੁਰੂ ਕੀਤਾ ਸੀ ਅਤੇ ਰੱਸੀ ਨੂੰ ਨਹਿਰ ’ਚ ਸੁੱਟਿਆ ਪਰ ਕਾਰ ਚਾਲਕ ਬਾਹਰ ਨਹੀਂ ਨਿਕਲਿਆ ਸੀ।  ਗੋਤਾਖ਼ੋਰਾਂ ਨੇ ਕਾਰ ਦੇ ਡੁੱਬਣ ਤੋਂ ਪਹਿਲਾਂ ਕਾਰ ਦੇ ਕੋਲ ਜਾ ਕੇ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਕਾਰ ਦੇ ਸ਼ੀਸ਼ੇ ਨਹੀਂ ਖੁੱਲ੍ਹੇ ਸਨ। ਕਾਰ ਪੀ. ਬੀ.-65 ਮੋਹਾਲੀ ਜ਼ਿਲ੍ਹੇ ਦੀ ਦੱਸੀ ਜਾ ਰਹੀ ਸੀ। ਕਾਰ ’ਚ ਕਿੰਨੇ ਲੋਕ ਸਵਾਰ ਸਨ ਇਹ ਅਜੇ ਪਤਾ ਨਹੀਂ ਲੱਗ ਸਕਿਆ ਹੈ। ਮੰਨਿਆ ਜਾ ਰਿਹਾ ਹੈ ਕਾਰ ’ਚ ਕਾਰ ਚਾਲਕ ਇਕੱਲਾ ਹੀ ਸੀ। ਇਹ ਘਟਨਾ ਸਵੇਰੇ 9 ਵਜੇ ਤੋਂ ਬਾਅਦ ਦੀ ਦੱਸੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਕਰਜ਼ਾ ਚੁੱਕ ਕੇ ਵਿਦੇਸ਼ ਗਿਆ ਪਤੀ, ਹੋਰ ਬਦੱਤਰ ਹੋਏ ਹਾਲਾਤ, ਦੁਖ਼ੀ ਪਤਨੀ ਨੇ ਚੁੱਕਿਆ ਖ਼ੌਫ਼ਨਾਕ ਕਦਮ

PunjabKesari

ਗੋਤਾਖ਼ੋਰ ਸੁਰੇਸ਼ ਕੁਮਾਰ ਨੇ ਦੱਸਿਆ ਕਿ ਸਵੇਰੇ ਜਦੋਂ ਉਹ ਭਾਖ਼ੜਾ ਨਹਿਰ ਦੇ ਪੁੱਲ ਹੇਠਾਂ ਟਹਿਲ ਰਿਹਾ ਸੀ ਤਾਂ ਅਚਾਨਕ ਇਕ ਤੇਜ਼ ਰਫ਼ਤਾਰ ਕਾਰ ਉਸ ਵੱਲ ਆਈ ਅਤੇ ਉਸ ਨੂੰ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਸ ਨੇ ਆਪਣਾ ਕਿਸੇ ਤਰ੍ਹਾਂ ਨਾਲ ਬਚਾਅ ਕੀਤਾ। ਇਸ ਦੇ ਬਾਅਦ ਕਾਰ ਚਾਲਕ ਨੇ ਪੁੱਲ ਕ੍ਰਾਸ ਕਰਦੇ ਹੀ ਨਹਿਰ ਦੇ ਨਾਲ ਵਾਲੀ ਕੱਚੀ ਪਗਡੰਡੀ ’ਤੇ ਕਾਰ ਲਿਜਾ ਕੇ ਨਹਿਰ ’ਚ ਸੁੱਟ ਦਿੱਤੀ। ਨਹਿਰ ’ਚ ਕਾਰ ਡਿੱਗਣ ਦੇ ਬਾਅਦ ਵੀ ਵੀਡੀਓ ਫੁਟੇਜ਼ ਗੋਤਾਖ਼ੋਰਾਂ ਨੇ ਹੀ ਮੌਕੇ ’ਤੇ ਬਣਾਈ। ਗੋਤਾਖ਼ੋਰਾਂ ਨੇ ਘਟਨਾ ਦੀ ਜਾਣਕਾਰੀ ਪੁਲਸ ਨੂੰ ਦਿੱਤੀ। ਇਸ ਦੇ ਬਾਅਦ ਕਾਫ਼ੀ ਮੁਸ਼ੱਕਤ ਦੇ ਬਾਅਦ ਵਿਅਕਤੀ ਦੀ ਲਾਸ਼ ਅਤੇ ਕਾਰ ਨੂੰ ਨਹਿਰ ਵਿਚੋਂ ਬਾਹਰ ਕੱਢਿਆ ਗਿਆ। 

ਭਾਖੜਾ ਨਹਿਰ ਵਿੱਚ ਕਾਰ ਸੁੱਟ ਕੇ ਖ਼ੁਦਕੁਸ਼ੀ ਕਰਨ ਵਾਲਾ ਗੁਰਧਿਆਨ ਸਿੰਘ ਸਾਬਕਾ ਸਿਹਤ ਮੰਤਰੀ ਸਿੱਧੂ ਦਾ ਦੋਸਤ ਨਿਕਲਿਆ 
ਇਹ ਵੀ ਪਤਾ ਲੱਗਾ ਹੈ ਕਿ ਭਾਖੜਾ ਨਹਿਰ ਵਿੱਚ ਸਣੇ ਕਾਰ ਨਹਿਰ ਵਿੱਚ ਡੁੱਬੇ ਗੁਰਧਿਆਨ ਸਿੰਘ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਬਹੁਤ ਹੀ ਪੁਰਾਣੇ ਮਿੱਤਰ ਸਨ। ਗੁਰਧਿਆਨ ਸਿੰਘ ਦੀ ਪਤਨੀ ਐੱਸ. ਏ. ਐੱਸ. ਨਗਰ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਹਨ। ਪਤੀ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਉਨ੍ਹਾਂ ਦੀ ਪਤਨੀ ਅਤੇ ਉਨ੍ਹਾਂ ਦੇ ਦੋਸਤ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਥਾਣਾ ਸਿੰਘ ਭਗਵੰਤਪੁਰ ਵਿਖੇ ਪਹੁੰਚੇ। ਇਸ ਮੌਕੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗੁਰਧਿਆਨ ਸਿੰਘ ਉਨ੍ਹਾਂ ਦੇ ਪੁਰਾਣੇ ਦੋਸਤ ਸਨ ਅਤੇ ਬਹੁਤ ਚੰਗੇ ਸੁਭਾਅ ਦੇ ਸਨ ਪਰ ਪਿੰਡ ਦੇ ਕੁਝ ਗਲਤ ਵਿਅਕਤੀਆਂ ਵੱਲੋਂ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕਰਵਾਇਆ ਹੋਇਆ ਸੀ ਅਤੇ 19 ਅਪ੍ਰੈਲ ਨੂੰ ਜੁਰਮ ਦੇ ਵਿਚ ਵਾਧਾ ਕਰਕੇ ਉਨ੍ਹਾਂ ਖ਼ਿਲਾਫ਼ ਹੋਰ ਧਾਰਾਵਾਂ ਲਗਾਈਆਂ ਗਈਆਂ ਸਨ, ਜਿਸ ਦੇ ਚਲਦੇ ਉਹ ਪਰੇਸ਼ਾਨ ਚੱਲ ਰਹੇ ਸੀ। ਬਲਵੀਰ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਧਾਯਕ ਸਿਆਸੀ ਰੰਜਿਸ਼ ਕੱਢਣ ਲਈ ਵਿਰੋਧੀ ਪਾਰਟੀਆਂ ਦੇ ਆਗੂਆਂ ਲੀਡਰਾਂ ਖ਼ਿਲਾਫ਼ ਗ਼ਲਤ ਕਾਰਵਾਈਆਂ ਕਰਵਾ ਰਹੇ ਹਨ, ਅਰਵਿੰਦ ਕੇਜਰੀਵਾਲ ਨੂੰ ਇਸ ਦਾ ਨੋਟਿਸ ਲੈਣਾ ਚਾਹੀਦਾ ਹੈ। 

 ਇਹ ਵੀ ਪੜ੍ਹੋ: ਵੱਡਾ ਖ਼ੁਲਾਸਾ: ਪੰਜਾਬ ’ਚ ਅੱਤਵਾਦ ਫ਼ੈਲਾਉਣ ਲਈ ਇਸਤੇਮਾਲ ਕੀਤੇ ਜਾ ਰਹੇ ਹਨ ਗ਼ਰੀਬ ਗ਼ੈਰ-ਸਿੱਖ ਨੌਜਵਾਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

shivani attri

Content Editor

Related News