ਨਾਕੇ ''ਤੇ ਖੜ੍ਹੇ ਪੁਲਸ ਅਧਿਕਾਰੀਆਂ ਨਾਲ ਬਹਿਸਣ ਵਾਲੇ ਮੁਲਾਜ਼ਮ ''ਤੇ SSP ਨੇ ਲਿਆ ਵੱਡਾ ਐਕਸ਼ਨ, ਪੜ੍ਹੋ ਕੀ ਹੈ ਮਾਮਲਾ

Sunday, Aug 18, 2024 - 08:09 PM (IST)

ਅੰਮ੍ਰਿਤਸਰ (ਬਿਊਰੋ)- ਪਿਛਲੇ ਦਿਨੀਂ ਅੰਮ੍ਰਿਤਸਰ ਦੇ ਰਣਜੀਤ ਐਵਨਿਊ 'ਚ ਨਾਕੇਬੰਦੀ ਦੌਰਾਨ ਪੁਲਸ ਵੱਲੋਂ ਇੱਕ ਕਾਰ ਚਾਲਕ ਨੂੰ ਚੈਕਿੰਗ ਲਈ ਰੋਕਿਆ ਗਿਆ। ਜਿਸ ਤੋਂ ਬਾਅਦ ਕਾਰ ਚਾਲਕ ਵੱਲੋਂ ਖੁਦ ਨੂੰ ਪੁਲਸ ਮੁਲਾਜ਼ਮ ਦੱਸ ਕੇ ਨਾਕੇ 'ਤੇ ਮੌਜੂਦ ਪੁਲਸ ਕਰਮਚਾਰੀਆਂ ਨਾਲ ਕਾਫ਼ੀ ਬਹਿਸਬਾਜ਼ੀ ਕੀਤੀ ਗਈ ਅਤੇ ਪੁਲਸ ਮੁਲਾਜ਼ਮਾਂ ਨੂੰ ਆਪਣਾ ਰੋਹਬ ਵਿਖਾਉਂਦਾ ਦਿਖਾਈ ਦਿੱਤਾ।

ਇਹ ਵੀ ਪੜ੍ਹੋ-BSF ਦੇ ਜਵਾਨ ਨੂੰ ਮੌਤ ਦੇ ਮੂੰਹ 'ਚੋਂ ਖਿੱਚ ਲਿਆਏ ਡਾਕਟਰ, ਅੱਧ ਮਰੀ ਹਾਲਤ 'ਚ ਪਹੁੰਚਿਆ ਸੀ ਹਸਪਤਾਲ

ਇਸ ਦੌਰਾਨ ਕਾਰ ਚਾਲਕ ਨੇ ਆਪਣੇ ਆਪ ਨੂੰ ਡੀ. ਐੱਸ. ਪੀ. ਦਾ ਗਨਮੈਨ ਦੱਸ ਕੇ ਪੁਲਸ ਮੁਲਾਜ਼ਮਾਂ ਨਾਲ ਬਦਸਲੂਕੀ ਕੀਤੀ, ਜਿਸ ਦੀ ਮੌਕੇ 'ਤੇ ਮੌਜੂਦ ਮਹਿਲਾ ਪੁਲਸ ਮੁਲਾਜ਼ਮ ਵੱਲੋਂ ਵੀਡੀਓ ਵੀ ਬਣਾਈ ਗਈ ਅਤੇ ਉਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।ਵੀਡੀਓ ਵਾਇਰਲ ਹੋਣ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਐੱਸ. ਐੱਸ. ਪੀ. ਚਰਨਜੀਤ ਸਿੰਘ ਵੱਲੋਂ ਵੀਡੀਓ 'ਤੇ ਐਕਸ਼ਨ ਲੈਂਦੇ ਹੋਏ ਤੁਰੰਤ ਹੀ ਕਾਰ ਚਾਲਕ ਪੁਲਸ ਮੁਲਾਜ਼ਮ ਨੂੰ ਸਸਪੈਂਡ ਕਰ ਦਿੱਤਾ ਗਿਆ। 

ਇਹ ਵੀ ਪੜ੍ਹੋ-ਟਰੈਕਟਰ ਨਾਲ ਤੋੜ ਕੇ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਦੇ ਮਾਮਲੇ 'ਚ ਆਇਆ ਨਵਾਂ ਮੋੜ

ਉਹਨਾਂ ਨੇ ਦੱਸਿਆ ਕਿ ਇੱਕ ਵੀਡੀਓ ਤੇਜ਼ੀ ਨਾਲ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਜਿਸ 'ਚ ਕਾਂਸਟੇਬਲ ਸੁਖਕਰਮਣ ਸਿੰਘ ਨਾਲ ਹੋਈ ਤਕਰਾਰ ਨੂੰ ਦਿਖਾਇਆ ਗਿਆ ਹੈ । ਇਸ ਦੀ ਪੂਰੀ ਜਾਂਚ ਤੋਂ ਬਾਅਦ ਪੁਲਸ ਮੁਲਾਜ਼ਮ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਲੋਕਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਅਜਿਹਾ ਵਤੀਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ-ਵਿਦੇਸ਼ ਗਏ ਮਾਪਿਆਂ ਦੇ ਇਕਲੌਤੇ ਪੁੱਤ ਨਾਲ ਵਾਪਰਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News